ਅਦਾਲਤ ਚੋਂ ਜਮਾਨਤ ਮਿਲਣ ਤੋਂ ਬਾਅਦ ਬਿਕਰਮ ਮਜੀਠੀਆ ਨੇ ਸਭ ਤੋਂ ਪਹਿਲਾਂ ਕੀਤਾ ਇਹ ਕੰਮ

ਆਈ ਤਾਜ਼ਾ ਵੱਡੀ ਖਬਰ 

ਇਕ ਪਾਸੇ ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਤੋਂ ਬਾਅਦ ਪੰਜਾਬ ਦੀ ਸਿਆਸਤ ਕਾਫ਼ੀ ਗਰਮਾਈ ਹੋਈ ਨਜ਼ਰ ਆ ਰਹੀ ਹੈ । ਪਰ ਦੂਜੇ ਪਾਸੇ ਗੱਲ ਕੀਤੀ ਜਾਵੇ ਜੇਕਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਤਾਂ , ਬਿਕਰਮ ਸਿੰਘ ਮਜੀਠੀਆ ਪਿਛਲੇ ਕਈ ਦਿਨਾਂ ਤੋਂ ਡਰੱਗ ਮਾਮਲੇ ਵਿੱਚ ਹੋਈ ਐਫਆਈਆਰ ਦੇ ਸਬੰਧ ਵਿੱਚ ਵਿਵਾਦਾਂ ‘ਚ ਘਿਰੇ ਹੋਏ ਨਜ਼ਰ ਆ ਰਹੇ ਸਨ । ਇਸੇ ਦੇ ਚੱਲਦੇ ਕੱਲ੍ਹ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ ਵੱਡੀ ਰਾਹਤ ਦਿੱਤੀ ਗਈ ਹੈ । ਇਸ ਰਾਹਤ ਨੂੰ ਮਿਲਣ ਤੋਂ ਬਾਅਦ ਪਹਿਲੀ ਵਾਰ ਬਿਕਰਮ ਸਿੰਘ ਮਜੀਠੀਆ ਸਾਹਮਣੇ ਆਏ ਹਨ ।

ਜ਼ਮਾਨਤ ਮਿਲਣ ਦੇ ਸ਼ੁਕਰਾਨੇ ਵਜੋਂ ਅਕਾਲੀ ਆਗੂ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ । ਜਿੱਥੇ ਦੀਆਂ ਤਸਵੀਰਾਂ ਉਨ੍ਹਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਉਂਟ ਤੇ ਉੱਪਰ ਸਾਂਝੀਅਾਂ ਕੀਤੀਅਾਂ ਗੲੀਅਾਂ । ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਜੀਠੀਆ ਖ਼ਿਲਾਫ਼ ਵੀਹ ਦਸੰਬਰ ਨੂੰ ਡਰੱਗ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ । ਜਿਸ ਤੋਂ ਬਾਅਦ ਪੁਲੀਸ ਦੇ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਵੱਖ ਵੱਖ ਥਾਂਵਾਂ ਤੇ ਛਾਪੇਮਾਰੀ ਵੀ ਕੀਤੀ ਜਾ ਰਹੀ ਸੀ ।

ਬਿਕਰਮ ਸਿੰਘ ਮਜੀਠੀਆ ਦੇ ਵੱਲੋਂ ਆਪਣੀ ਜ਼ਮਾਨਤ ਨੂੰ ਲੈ ਕੇ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ , ਕਈ ਵਾਰ ਨਿਰਾਸ਼ਾ ਮਿਲਣ ਤੋਂ ਬਾਅਦ ਕਲ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਮਜੀਠੀਆ ਨੂੰ ਜ਼ਮਾਨਤ ਦੇ ਕੇ ਵੱਡੀ ਰਾਹਤ ਦਿੱਤੀ ਗਈ । ਇੰਨਾ ਹੀ ਨਹੀਂ ਸਗੋਂ ਹਾਈ ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ਤੇ ਵੀ ਪੂਰਨ ਤੌਰ ਤੇ ਪਾਬੰਦੀ ਲਗਾ ਦਿੱਤੀ ਸੀ ।

ਜ਼ਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਤੇ ਦਰਜ ਹੋਈ ਐਫ ਆਈ ਆਰ ਦੇ ਵਿਰੋਧ ਵਿੱਚ ਅਕਾਲੀ ਆਗੂਆਂ ਦੇ ਵੱਲੋਂ ਵੱਖ ਵੱਖ ਥਾਵਾਂ ਤੇ ਧਰਨੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਸੀ ਤੇ ਕਿਹਾ ਜਾ ਰਿਹਾ ਸੀ ਕਿ ਇਹ ਸਭ ਕੁਝ ਕਾਂਗਰਸ ਪਾਰਟੀ ਨੇ ਬਦਲਾਖੋਰੀ ਦੀ ਨੀਅਤ ਨਾਲ ਕੀਤਾ ਹੈ ।