ਅਦਾਲਤ ਵਲੋਂ ਸਜਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਆਇਆ ਪਹਿਲਾ ਬਿਆਨ- ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀਆਂ ਸਿਆਸੀ ਹਸਤੀਆਂ ਇਸ ਸਮੇਂ ਜਿਥੇ ਬਹੁਤ ਸਾਰੇ ਵਿਵਾਦਾਂ ਦੇ ਵਿਚ ਫਸੀਆਂ ਹੋਈਆਂ ਹਨ ਉਥੇ ਹੀ ਉਨ੍ਹਾਂ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਸੁਣ ਕੇ ਲੋਕ ਕਾਫੀ ਹੈਰਾਨ, ਪ੍ਰੇਸ਼ਾਨ ਹਨ। ਇਸ ਸਮੇਂ ਜਿਥੇ ਵੱਖ-ਵੱਖ ਵਿਭਾਗਾਂ ਦੇ ਵਿੱਚ ਫਸੇ ਹੋਣ ਦੇ ਕਾਰਨ ਪੰਜਾਬ ਦੀਆਂ ਵੱਖ-ਵੱਖ ਪਾਰਟੀਆਂ ਨਾਲ ਸਬੰਧ ਰੱਖਣ ਵਾਲੇ ਸਾਬਕਾ ਵਿਧਾਇਕ ਜੇਲ੍ਹ ਵਿੱਚ ਵੀ ਹਨ ਉਥੇ ਹੀ ਨਵਜੋਤ ਸਿੰਘ ਸਿੱਧੂ ਨੂੰ ਵੀ ਇਕ ਮਾਮਲੇ ਦੇ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਗਈ ਹੈ।

ਹੁਣ ਅਦਾਲਤ ਵਲੋਂ ਸਜਾ ਸੁਣਾਏ ਜਾਣ ਤੋਂ ਬਾਅਦ ਨਵਜੋਤ ਸਿੱਧੂ ਦਾ ਪਹਿਲਾ ਬਿਆਨ ਆਇਆ ਸਾਹਮਣੇ ਜਿਸ ਬਾਰੇ ਹੁਣ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਉਥੇ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਦੇ ਖਿਲਾਫ ਚੱਲ ਰਹੇ 33 ਸਾਲ ਪੁਰਾਣੇ ਮਾਮਲੇ ਵਿਚ ਉਨ੍ਹਾਂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਥੇ ਹੀ ਨਵਜੋਤ ਸਿੱਧੂ ਵੱਲੋਂ ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨੂੰ ਮੰਨਦਿਆਂ ਹੋਇਆ ਇਕ ਟਵੀਟ ਵੀ ਕੀਤਾ ਗਿਆ ਹੈ।

ਜਿੱਥੇ ਉਨ੍ਹਾਂ ਵੱਲੋਂ ਆਪਣੇ ਟਵੀਟ ਤੇ ਵਿਚ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਹੈ ਅਤੇ ਉਨ੍ਹਾਂ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਵੱਲੋਂ ਸੁਣਾਇਆ ਗਿਆ ਇਹ ਫ਼ੈਸਲਾ ਮਨਜ਼ੂਰ ਹੈ ਜਿੱਥੇ ਉਨ੍ਹਾਂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ 33 ਸਾਲ ਪੁਰਾਣੇ ਰੋਡ ਰੇਜ ਦਾ ਹੈ, ਜਿੱਥੇ ਇਸ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਨੇ ਸਾਬਕਾ ਕ੍ਰਿਕਟਰ ਤੇ ਪੀਪੀਸੀਸੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਬਾਮੁਸ਼ਕਤ ਸਜ਼ਾ ਸੁਣਾ ਦਿੱਤੀ ਹੈ।

ਉਥੇ ਹੀ ਲੋਕਾਂ ਦੀ ਨਜ਼ਰ ਇਸ ਖਬਰ ਵਲ੍ਹ ਹੈ ਕਿ ਨਵਜੋਤ ਸਿੱਧੂ ਵੱਲੋਂ ਆਤਮਸਮਰਪਣ ਕੀਤਾ ਜਾਂਦਾ ਹੈ ਜਾਂ ਉਨ੍ਹਾਂ ਦੇ ਘਰ ਤੋਂ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਂਦਾ ਹੈ। ਨਵਜੋਤ ਸਿੱਧੂ ਵੱਲੋਂ ਜਿਥੇ ਆਖਿਆ ਗਿਆ ਹੈ ਕਿ ਉਹ ਜੇਲ੍ਹ ਜਾਣ ਲਈ ਤਿਆਰ ਹਨ ਅਤੇ ਉਨ੍ਹਾਂ ਵੱਲੋਂ ਸੰਵਿਧਾਨ ਅਤੇ ਭਾਰਤੀ ਨਿਆਂ ਪ੍ਰਣਾਲੀ ਵਿਚ ਆਪਣਾ ਵਿਸ਼ਵਾਸ ਜਤਾਇਆ ਗਿਆ ਹੈ। ਅੱਜ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੱਧੂ ਨੂੰ 1 ਸਾਲ ਦੀ ਕੈਦ ਦੀ ਸਜ਼ਾ ਸੁਣਾ ਕੇ ਵੱਡਾ ਝਟਕਾ ਦਿੱਤਾ ਗਿਆ ਹੈ। ਪਾਰਕਿੰਗ ਨੂੰ ਲੈ ਕੇ ਹੋਏ ਇਸ ਵਿਵਾਦ ਦੇ ਵਿਚ ਇਕ ਵਿਅਕਤੀ ਦੀ ਹੱਤਿਆ ਹੋ ਗਈ ਸੀ।