ਆਈ ਤਾਜ਼ਾ ਵੱਡੀ ਖਬਰ
ਕੈਪਟਨ ਸਰਕਾਰ ਵੱਲੋਂ ਜਿਥੇ ਪਹਿਲਾਂ ਨੌਜਵਾਨਾਂ ਨੂੰ ਰੁਜਗਾਰ ਦਿੱਤੇ ਜਾਣ ਦੇ ਵਾਅਦੇ ਕੀਤੇ ਜਾਂਦੇ ਸੀ। ਉਨ੍ਹਾਂ ਵੱਲੋਂ ਇਨ੍ਹਾਂ ਵਾਅਦਿਆਂ ਨੂੰ ਪੂਰੇ ਨਹੀਂ ਕੀਤਾ ਗਿਆ। ਫਿਰ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਅਤੇ ਕਾਂਗਰਸੀ ਵਿਧਾਇਕਾਂ ਦੀ ਸਹਿਮਤੀ ਦੇ ਨਾਲ ਕਾਂਗਰਸ ਹਾਈਕਮਾਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਨਵਾਂ ਮੁਖ ਮੰਤਰੀ ਨਿਯੁਕਤ ਕਰ ਦਿੱਤਾ ਗਿਆ। ਉਨ੍ਹਾਂ ਵੱਲੋਂ ਆਪਣਾ ਅਹੁਦਾ ਸੰਭਾਲਦੇ ਹੀ ਵੱਖ ਵੱਖ ਲੋਕਾਂ ਦੇ ਹਿੱਤਾਂ ਨੂੰ ਦੇਖਦੇ ਹੋਏ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ, ਅਤੇ ਸੰਘਰਸ਼ ਕਰ ਰਹੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀਆਂ ਦਿੱਤੇ ਜਾਣ ਦਾ ਭਰੋਸਾ ਦੁਆਇਆ ਜਾ ਰਿਹਾ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਖ ਵੱਖ ਰੈਲੀਆਂ ਨੂੰ ਸੰਬੋਧਨ ਕਰਦੇ ਸਮੇਂ ਬਹੁਤ ਸਾਰੇ ਬੇਰੁਜ਼ਗਾਰ ਅਧਿਆਪਕਾਂ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਵੱਲੋਂ ਉਨ੍ਹਾਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਹੁਣ ਅਧਿਆਪਕਾਂ ਵੱਲੋਂ ਚੰਨੀ ਸਰਕਾਰ ਨੂੰ ਸੋਚੀਂ ਪਾ ਦਿੱਤਾ ਹੈ ਜਿਥੇ ਭਾਜੜਾਂ ਪੈ ਗਈਆਂ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਈ ਈ ਟੀ ਅਧਿਆਪਕ ਆਪਣੇ ਕੋਲ ਪੈਟਰੋਲ ਦੀ ਬੋਤਲ ਲੈ ਕੇ ਚੰਡੀਗੜ੍ਹ ਦੇ ਸੈਕਟਰ-4 ਦੇ ਟੀਵੀ ਟਾਵਰ ਉਪਰ ਚੜ੍ਹ ਗਿਆ ਹੈ। ਜਿੱਥੇ ਪੰਜਾਬ ਦੇ ਬਹੁਤ ਸਾਰੇ ਅਧਿਆਪਕਾਂ ਵੱਲੋਂ ਉਨ੍ਹਾਂ ਨੂੰ ਪੱਕੇ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਉਥੇ ਹੀ ਇਸ ਨੌਜਵਾਨ ਵੱਲੋਂ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇਹ ਤਰੀਕਾ ਅਪਣਾਅ ਲਿਆ ਗਿਆ ਹੈ।
ਜਿਸ ਨੂੰ ਸਮਝਾ ਕੇ ਨੀਚੇ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਪੁਲਸ ਪ੍ਰਸ਼ਾਸਨ ਨੂੰ ਵੀ ਸੁਰੱਖਿਆ ਦੇ ਘੇਰੇ ਵਿੱਚ ਲੈ ਆਂਦਾ ਹੈ। ਇਸ ਨੌਜਵਾਨ ਦੀ ਸੁਰੱਖਿਆ ਨੂੰ ਲੈ ਕੇ ਫਾਇਰ ਬਰਗੇਡ ਅਤੇ ਪੁਲਸ ਮੁਲਾਜ਼ਮ ਮੌਕੇ ਤੇ ਪਹੁੰਚ ਚੁੱਕੇ ਹਨ ਅਤੇ ਇਸ ਨੌਜਵਾਨ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅੱਜ ਕੱਚੇ ਮੁਲਾਜ਼ਮਾਂ ਵੱਲੋਂ ਬੱਸ ਸਟੈਂਡ ਅਤੇ ਬਾਜ਼ਾਰ ਦੇ ਅੰਦਰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।
ਉਥੇ ਹੀ ਟੈਕਸੀ ਯੂਨੀਅਨ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤੇ ਜਾਣ ਤੋਂ ਬਾਅਦ ਇਕ ਨੌਜਵਾਨ ਸੋਹਣ ਸਿੰਘ ਵੱਲੋਂ ਸਰਕਾਰ ਖਿਲਾਫ ਆਪਣਾ ਰੋਸ ਜਾਹਿਰ ਕਰਦੇ ਹੋਏ ਟੈਂਕੀ ਉਪਰ ਪੈਟਰੋਲ ਦੀ ਬੋਤਲ ਲੈ ਕੇ ਚੜ੍ਹ ਗਿਆ। ਇਸ ਅਧਿਆਪਕ ਨੌਜਵਾਨ ਵੱਲੋਂ ਆਖਿਆ ਜਾ ਰਿਹਾ ਹੈ ਕਿ ਅਗਰ ਉਸ ਨੂੰ ਉਤਾਰਨ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਉਹ ਆਪਣੇ ਤੇ ਪੈਟਰੋਲ ਛਿੜਕ ਕੇ ਅੱਗ ਲਗਾ ਲਵੇਗਾ। ਇਸ ਨੌਜਵਾਨ ਵੱਲੋਂ ਆਪਣੇ ਉਪਰ ਪੈਟਰੋਲ ਛਿੜਕਦੇ ਹੋਏ ਦੀ ਵੀਡੀਓ ਵੀ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਹੀਆਂ ਹਨ।
Previous Postਖੇਤੀ ਕਨੂੰਨਾਂ ਨੂੰ ਵਾਪਿਸ ਲੈਣ ਤੋਂ ਬਾਅਦ ਹੁਣ ਖੇਤੀ ਮੰਤਰੀ ਤੋਮਰ ਵਲੋਂ ਹੋ ਗਿਆ ਇਹ ਨਵਾਂ ਵੱਡਾ ਐਲਾਨ
Next Postਖਤਰੇ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਪ੍ਰਧਾਨ ਮੰਤਰੀ ਮੋਦੀ ਤੋਂ ਕੇਜਰੀਵਾਲ ਨੇ ਕਰਤੀ ਇਹ ਵੱਡੀ ਮੰਗ – ਤਾਜਾ ਵੱਡੀ ਖਬਰ