ਅਨੰਦਪੁਰ ਸਾਹਿਬ ਜਾ ਰਹਿਆਂ ਨਾਲ ਵਾਪਰ ਗਿਆ ਭਾਣਾ ਹੋਈਆਂ 3 ਮੌਤਾਂ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਬਹੁਤ ਸਾਰੇ ਲੋਕਾਂ ਵੱਲੋ ਹੋਲੇ ਮਹੱਲੇ ਨੂੰ ਲੈ ਕੇ ਉਤਸ਼ਾਹ ਵੇਖਿਆ ਜਾ ਰਿਹਾ ਹੈ ਅਤੇ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ ਕੀਰਤਪੁਰ ਸਾਹਿਬ ਵਿਖੇ 14 ਮਾਰਚ ਤੋਂ 19 ਮਾਰਚ ਤੱਕ ਦੇ ਸਮਾਗਮਾਂ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਸ਼ਿਰਕਤ ਕੀਤੀ ਜਾ ਰਹੀ ਹੈ। ਜਿੱਥੇ ਇਸ ਹੋਲੇ ਮਹੱਲੇ ਦੇ ਜਸ਼ਨ ਨੂੰ ਲੈ ਕੇ ਸਰਕਾਰ ਵੱਲੋਂ ਬਹੁਤ ਸਾਰੇ ਪੁੱਖਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਵਾਸਤੇ ਸਖਤ ਕਦਮ ਚੁੱਕੇ ਗਏ ਹਨ। ਉਥੇ ਹੀ ਦੇਸ਼ ਅੰਦਰ ਵਾਪਰਨ ਵਾਲੇ ਹਾਦਸੇ ਵਿਚ ਵੀ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀ ਚਪੇਟ ਵਿੱਚ ਆਉਣ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਹੋ ਰਿਹਾ ਹੈ। ਇਸ ਲਈ ਹੀ ਸੜਕੀ ਆਵਾਜਾਈ ਮੰਤਰਾਲੇ ਵੱਲੋਂ ਵਾਹਨ ਚਾਲਕਾਂ ਨੂੰ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਸਮੇਂ-ਸਮੇਂ ਤੇ ਕੀਤੀ ਜਾਂਦੀ ਹੈ।

ਹੁਣ ਆਨੰਦਪੁਰ ਸਾਹਿਬ ਜਾ ਰਿਹਾ ਨਾਲ ਭਿਆਨਕ ਹਾਦਸਾ ਵਾਪਰਿਆ ਹੈ ਜਿੱਥੇ ਤਿੰਨ ਮੌਤਾਂ ਹੋਈਆਂ ਹਨ। ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੋਲੇ ਮਹੱਲੇ ਦੇ ਮੌਕੇ ਉਪਰ ਸ੍ਰੀ ਆਨੰਦਪੁਰ ਸਾਹਿਬ ਜਾਣ ਵਾਲੀ ਸੰਗਤ ਨਾਲ ਭਿਆਨਕ ਸੜਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਨੂਰਪੁਰ ਬੇਦੀ ਰੋਡ ਤੇ ਕਾਹਲਵਾਂ ਦੇ ਕੋਲ ਵਾਪਰਿਆ ਹੈ। ਥਾਣਾ ਭੋਗਪੁਰ ਦੇ ਅਧੀਨ ਆਉਣ ਵਾਲੇ ਪਿੰਡ ਸੱਗਰਾਂਵਾਲੀ ਦੇ 3 ਨੌਜਵਾਨ ਆਨੰਦਪੁਰ ਦਾ ਹੋਲਾ ਮਹੱਲਾ ਸਮਾਗਮ ਵਿੱਚ ਸ਼ਾਮਲ ਹੋਣ ਲਈ ਆਪਣੇ ਮੋਟਰਸਾਈਕਲ ਤੇ ਜਾ ਰਹੇ ਸਨ।

ਉਸ ਸਮੇਂ ਪਿਛੋਂ ਆ ਰਹੇ ਤੇਜ਼ ਰਫਤਾਰ ਵਾਹਨ ਵੱਲੋਂ ਇਨ੍ਹਾਂ ਨੌਜਵਾਨਾਂ ਤੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਜ਼ਿਆਦਾ ਭਿਆਨਕ ਸੀ ਕਿ ਤਿੰਨੇ ਨੌਜਵਾਨਾਂ ਦੀ ਘਟਨਾ ਸਥਾਨ ਤੇ ਹੀ ਮੌਤ ਹੋ ਗਈ। ਜਿੱਥੇ ਇਨ੍ਹਾਂ ਨੌਜਵਾਨਾਂ ਵਿੱਚ ਦੋ ਸਕੇ ਭਰਾ ਸ਼ਾਮਲ ਸਨ । ਇੱਕੋ ਪਿੰਡ ਦੇ ਹੀ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਪਿੰਡ ਪਹੁੰਚਦੇ ਹੀ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਇਸ ਹਾਦਸੇ ਵਿਚ ਜਿੱਥੇ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ ਉਥੇ ਹੀ ਇਨ੍ਹਾਂ ਦੀ ਪਹਿਚਾਣ ਹਰਪ੍ਰੀਤ ਸਿੰਘ 18 ਸਾਲ ਪੁੱਤਰ ਜੋਗਿੰਦਰ ਸਿੰਘ, ਉਸ ਦਾ ਛੋਟਾ ਭਰਾ ਲਵਪ੍ਰੀਤ ਸਿੰਘ 16 ਸਾਲਾ ਪੁੱਤਰ ਜੋਗਿੰਦਰ ਸਿੰਘ। ਇਨ੍ਹਾਂ ਤੋਂ ਇਲਾਵਾ ਪ੍ਰਿੰਸਪ੍ਰੀਤ ਸਿੰਘ 17 ਸਾਲਾ ਪੁੱਤਰ ਗੁਰਮੀਤ ਸਿੰਘ ਵਜੋਂ ਹੋਈ ਹੈ।

ਪੁਲਿਸ ਵੱਲੋਂ ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਤੁਰੰਤ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਆਨੰਦਪੁਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਰੱਖਿਆ ਗਿਆ ਹੈ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਘਟਨਾ ਬੀਤੀ ਰਾਤ ਲਗਭਗ ਇਕ ਡੇਢ ਵਜੇ ਦੇ ਕਰੀਬ ਵਾਪਰੀ ਹੈ।