ਆਈ ਤਾਜਾ ਵੱਡੀ ਖਬਰ
ਪਿਛੇ ਜਿਹੇ ਹੋਈਆਂ ਅਮਰੀਕੀ ਚੋਣਾਂ ਵਿਸ਼ਵ ਵਿਚ ਸਭ ਲਈ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਸਨ। ਜਿਸ ਸਮੇਂ ਤੱਕ ਜਿੱਤ-ਹਾਰ ਦਾ ਫੈਸਲਾ ਨਹੀਂ ਹੋਇਆ ਸਭ ਲੋਕਾਂ ਦੀਆਂ ਨਜ਼ਰਾਂ ਚੋਣਾਂ ਦੇ ਨਤੀਜੇ ਉੱਪਰ ਟਿਕੀਆਂ ਹੋਈਆਂ ਸਨ। ਜਿੱਥੇ ਜੋਅ ਬਾਈਡਨ ਇਤਿਹਾਸਕ ਜਿੱਤ ਪ੍ਰਾਪਤ ਕਰਦੇ ਹੋਏ ਅਮਰੀਕਾ ਦੇ 46 ਵੇਂ ਰਾਸ਼ਟਰਪਤੀ ਬਣਨ ਦਾ ਮਾਣ ਹਾਸਲ ਕਰ ਚੁੱਕੇ ਹਨ। ਓਥੇ ਹੀ ਟਰੰਪ ਵੱਲੋਂ ਆਪਣੀ ਹਾਰ ਨੂੰ ਕਬੂਲ ਕਰਨਾ ਦਿਨ-ਬ-ਦਿਨ ਔਖਾ ਹੁੰਦਾ ਜਾ ਰਿਹਾ ਹੈ।
ਉਨ੍ਹਾਂ ਵੱਲੋਂ ਜੋਅ ਬਾਇਡਨ ਸਰਕਾਰ ਤੇ ਵੋਟਾਂ ਦੌਰਾਨ ਘਪਲਾ ਕੀਤੇ ਜਾਣ ਦਾ ਇਲਜ਼ਾਮ ਲਾਇਆ ਗਿਆ ਸੀ। ਉਨ੍ਹਾਂ ਵੱਲੋਂ ਆਪਣੀ ਹਾਰ ਨੂੰ ਬਰਦਾਸ਼ਤ ਨਹੀਂ ਕੀਤਾ ਗਿਆ । ਉਥੇ ਹੀ ਜੋਅ ਬਾਇਡਨ ਵੱਲੋਂ ਰਿਕਾਰਡ ਤੋੜ ਜਿੱਤ ਪ੍ਰਾਪਤ ਕੀਤੀ ਗਈ ਹੈ। ਉੱਥੇ ਹੀ ਹੁਣ ਅਮਰੀਕਾ ਵਿੱਚ ਟਰੰਪ ਨੂੰ ਵੱਡਾ ਝਟਕਾ ਲੱਗਣ ਦੀ ਖਬਰ ਸਾਹਮਣੇ ਆਈ ਹੈ ਤੇ ਗੁੱਸੇ ਵਿੱਚ ਉਸ ਵੱਲੋਂ ਇਹ ਕੰਮ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਸ਼ਟਰਪਤੀ ਚੋਣਾਂ ਤੋਂ ਬਾਅਦ ਵੀ ਕਾਫੀ ਗੁੱਸੇ ਵਿੱਚ ਨਜ਼ਰ ਆ ਰਹੇ ਹਨ।
ਇਨ੍ਹਾਂ ਚੋਣਾਂ ਵਿਚ ਮਿਲੀ ਹਾਰ ਨੂੰ ਉਹ ਬਰਦਾਸ਼ਤ ਨਹੀਂ ਕਰ ਰਹੇ ਹਨ। ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜੋਅ ਬਾਇਡਨ ਦੀ ਜਿੱਤ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਗਈ ਸੀ। ਟਰੰਪ ਦੀ ਰਿਪਬਲਿਕਨ ਪਾਰਟੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਰਜ ਕੀਤੀਆਂ ਗਈਆਂ ਸਨ। ਜਿਨ੍ਹਾਂ ਵਿੱਚ ਉਹਨਾਂ ਦੀ ਦਲੀਲ ਦਿੱਤੀ ਸੀ ਕਿ ਕੋਰਟ ਨੇ ਉਨ੍ਹਾਂ ਦੇ ਸਖਤ ਮੁਕਾਬਲੇ ਵਾਲੇ ਸੂਬਿਆਂ ਦੇ ਚੋਣ ਨਤੀਜਿਆਂ ਨੂੰ ਪਲਟ ਦੇਣ ਜਿਸ ਵਿਚ ਡੇਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਨੇ ਜਿੱਤ ਦਰਜ ਕੀਤੀ ਹੈ।
ਅਮਰੀਕੀ ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵੱਲੋਂ ਕੀਤਾ ਗਿਆ ਇਹ ਮੁਕੱਦਮਾ ਖਾਰਜ ਕਰ ਦਿੱਤਾ ਹੈ। ਜਿਸ ਵਿੱਚ ਉਨ੍ਹਾਂ ਨੇ ਟੈਕਸਾਸ ਵਿਖੇ ਜੋਅ ਬਾਇਡਨ ਦੀ ਜਿੱਤ ਨੂੰ ਕੋਰਟ ਵਿਚ ਚੁਣੌਤੀ ਦਿੱਤੀ ਸੀ। ਇਸ ਤੋਂ ਪਹਿਲਾਂ ਜਾਰਜੀਆ ,ਮਿਸ਼ੀਗਨ, ਵਿਸਕਾਨਸਿਨ, ਪੈਨਸਲਵੇਨੀਆ, ਵਿੱਚ ਟਰੰਪ ਵੱਲੋਂ ਦਰਜ ਕਰਵਾਏ ਗਏ ਮੁਕੱਦਮੇ ਖਾਰਜ ਕਰ ਦਿੱਤੇ ਗਏ ਹਨ। ਜਿਸ ਤੋਂ ਬਾਅਦ ਡੋਨਾਲਡ ਟਰੰਪ ਨੂੰ ਗੁੱਸੇ ਵਿਚ ਦੇਖਿਆ ਜਾ ਰਿਹਾ ਹੈ।
ਉਨ੍ਹਾਂ ਆਪਣੀ ਪ੍ਰਤੀਕਿਰਿਆ ਕੋਰਟ ਦੇ ਫੈਸਲੇ ਬਾਰੇ ਦਿੰਦਿਆਂ ਟਵੀਟ ਕਰਕੇ ਕਿਹਾ ਹੈ ਕਿ ਸੁਪਰੀਮ ਕੋਰਟ ਅਸਲ ਵਿਚ ਮੈਨੂੰ ਨੀਚਾ ਦਿਖਾਉਣਾ ਚਾਹੁੰਦਾ ਹੈ। ਸਰਕਾਰ ਦਾ ਇਹ ਫ਼ੈਸਲਾ ਕਾਨੂੰਨੀ ਤੌਰ ਤੇ ਮੇਰੀ ਬੇਇਜਤੀ ਹੈ ਅਤੇ ਅਮਰੀਕਾ ਲਈ ਸ਼ਰਮਿੰਦਗੀ ਨਾਲ ਭਰਿਆ ਹੈ। ਸੁਪਰੀਮ ਕੋਰਟ ਬਾਰੇ ਟਰੰਪ ਕਿਹਾ ਹੈ ਕਿ ਨਾ ਹੀ ਉਸ ਵਿਚ ਕਿਸੇ ਪ੍ਰਕਾਰ ਦੀ ਸਮਝ ਹੈ ਤੇ ਨਾ ਹੀ ਹਿੰਮਤ।
Previous Postਕਨੇਡਾ ਅਮਰੀਕਾ ਤੋਂ ਆਈ ਮਾੜੀ ਖਬਰ : 21 ਜਨਵਰੀ 2021 ਤੱਕ ਲਈ ਹੋ ਗਿਆ ਇਹ ਵੱਡਾ ਐਲਾਨ
Next Postਪੰਜਾਬ : ਹਵਾਈ ਯਾਤਰਾ ਕਰਨ ਵਾਲਿਆਂ ਲਈ ਆਈ ਇਹ ਜਰੂਰੀ ਖਬਰ