ਅਮਰੀਕਾ ਚ ਤੋਂ ਆਈ ਵੱਡੀ ਖਬਰ ਕਈਆਂ ਦੀ ਲਗੇਗੀ ਲਾਟਰੀ , ਲੋਕਾਂ ਚ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੂਰੀ ਦੁਨੀਆਂ ਦੇ ਵਿਚ ਸਭ ਤੋਂ ਵੱਡੀ ਤਾਕਤ ਮੰਨਿਆ ਜਾਂਦਾ ਮੁਲਕ ਅਮਰੀਕਾ ਇਸ ਸਮੇਂ ਦੋ ਕਾਰਣਾਂ ਕਾਰਨ ਪੂਰੇ ਵਿਸ਼ਵ ਦੇ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਕ ਪਾਸੇ ਅਮਰੀਕਾ ਦੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਸੰਖਿਆ ਪੂਰੇ ਵਿਸ਼ਵ ਦੇ ਬਾਕੀ ਦੇਸ਼ਾਂ ਨਾਲੋਂ ਜ਼ਿਆਦਾ ਹੈ ਜਿਸ ਵਿੱਚ ਅਜੇ ਵੀ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੂਜੇ ਪਾਸੇ ਦੇਸ਼ ਵਿਚ ਹਾਲ ਹੀ ਦੇ ਮਹੀਨਿਆਂ ਦੌਰਾਨ ਹੋਈਆਂ ਰਾਸ਼ਟਰਪਤੀ ਦੀਆਂ ਚੋਣਾਂ ਅਜੇ ਤੱਕ ਵੀ ਚਰਚਾ ਦਾ ਵਿਸ਼ਾ ਬਣੀਆਂ ਹਨ।

ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡਨ 20 ਜਨਵਰੀ 2021 ਨੂੰ ਸਹੁੰ ਚੁੱਕਣਗੇ ਜਿਨ੍ਹਾਂ ਨੂੰ ਅਮਰੀਕਾ ਦੇ 60 ਸੰਸਦ ਮੈਂਬਰਾਂ ਨੇ ਵੀਜ਼ਾ ਸਬੰਧੀ ਇਕ ਨੀਤੀ ਨੂੰ ਬਦਲਣ ਦੀ ਅਪੀਲ ਕੀਤੀ ਹੈ। ਇਸ ਵੀਜ਼ਾ ਨੀਤੀ ਨੂੰ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਜਾਰੀ ਕੀਤਾ ਗਿਆ ਸੀ। ਇਨ੍ਹਾਂ ਸੰਸਦ ਮੈਂਬਰਾਂ ਨੇ ਐੱਚ-4 ਵੀਜ਼ਾ ਪ੍ਰਾਪਤ ਕਰ ਚੁੱਕੇ ਲੋਕਾਂ ਦੇ ਦਸਤਾਵੇਜ਼ ਦੀ ਮਿਥੀ ਹੋਈ ਸੀਮਾ ਨੂੰ ਵਧਾਉਣ ਦੀ ਅਪੀਲ ਕੀਤੀ ਹੈ।

ਜ਼ਿਕਰਯੋਗ ਹੈ ਕਿ ਐੱਚ-1 ਬੀ ਵੀਜ਼ਾ ਪ੍ਰਾਪਤ ਕਰ ਚੁੱਕੇ ਲੋਕਾਂ ਦੇ ਜੀਵਨ ਸਾਥੀਆਂ ਨੂੰ ਇਹ ਐੱਚ-4 ਵੀਜ਼ਾ ਦਿੱਤਾ ਜਾਂਦਾ ਹੈ। ਇਸ ਵੀਜ਼ਾ ਧਾਰਕਾਂ ਦੀ ਸੂਚੀ ਵਿਚ ਜ਼ਿਆਦਾਤਰ ਉੱਚੀ ਪ੍ਰਤਿਭਾ ਵਾਲੀਆਂ ਭਾਰਤੀ ਔਰਤਾਂ ਸ਼ਾਮਲ ਹਨ। ਇਸ ਵੀਜ਼ੇ ਸਬੰਧੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਅਮਰੀਕੀ ਨਾਗਰਿਕਤਾ ਅਤੇ ਇਮੀਗ੍ਰੇਸ਼ਨ ਸੇਵਾਵਾਂ ਵਿਭਾਗ ਦੇ ਆਦੇਸ਼ਾਂ ਅਨੁਸਾਰ ਇਹ ਐੱਚ-4 ਵੀਜ਼ਾ ਐੱਚ-1 ਬੀ ਵੀਜ਼ਾ ਧਾਰਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਰੀ ਕੀਤਾ ਜਾਂਦਾ ਹੈ।

ਜਿਸ ਤਹਿਤ ਉਨ੍ਹਾਂ ਦੇ ਜੀਵਨ ਸਾਥੀ ਅਤੇ 21 ਸਾਲ ਤੋਂ ਘੱਟ ਉਮਰ ਦੇ ਬੱਚੇ ਆਉਂਦੇ ਹਨ। ਜ਼ਿਆਦਾਤਰ ਭਾਰਤੀ ਆਈਟੀ ਪੇਸ਼ੇ ਦੇ ਲੋਕ ਐੱਚ-1 ਬੀ ਵੀਜ਼ਾ ਧਾਰਕ ਹੁੰਦੇ ਹਨ ਜਾਂ ਕੁਝ ਉਹ ਲੋਕ ਜੋ ਰੋਜ਼ਗਾਰ ਦੇ ਆਧਾਰ ਉੱਪਰ ਅਮਰੀਕਾ ਦੇ ਸਥਾਨਕ ਨਾਗਰਿਕ ਹੋਣ ਦਾ ਦਰਜਾ ਹਾਸਲ ਕਰਨਾ ਚਾਹੁੰਦੇ ਹੁੰਦੇ ਹਨ। ਇਸ ਵੀਜ਼ਾ ਨੀਤੀ ਵਿੱਚ ਬਦਲਾਅ ਦਾ ਪ੍ਰਸਤਾਵ ਦਿੰਦੇ ਹੋਏ 60 ਸੰਸਦ ਮੈਂਬਰਾਂ ਨੇ 16 ਦਸੰਬਰ ਨੂੰ ਜੋਅ ਬਾਈਡਨ ਨੂੰ ਇਕ ਪੱਤਰ ਲਿਖਦੇ ਹੋਏ ਆਖਿਆ ਸੀ ਕਿ ਅਸੀਂ ਤੁਹਾਨੂੰ ਅਪੀਲ ਕਰਦੇ ਹਾਂ ਕਿ ਗ੍ਰਹਿ ਸੁਰੱਖਿਆ ਵਿਭਾਗ ਨੂੰ ਤੁਹਾਡੇ ਪ੍ਰਸ਼ਾਸਨ ਦੇ ਪਹਿਲੇ ਦਿਨ ਐੱਚ-4 ਵੀਜ਼ਾ ਦੀ ਖਤਮ ਹੋ ਰਹੀ ਵੈਧਤਾ ਨੂੰ ਲੈ ਕੇ ਸੰਘੀ ਰਜਿਸਟਰ ਨੋਟਿਸ ਪ੍ਰਕਾਸ਼ਿਤ ਕਰਨ ਦਾ ਨਿਰਦੇਸ਼ ਦਿੱਤਾ ਜਾਵੇ।