ਅਮਰੀਕਾ ਚ ਫਿਰ ਹੋਈ ਗੋਲੀਬਾਰੀ, ਬੰਦੂਕਧਾਰੀ ਸ਼ੱਕੀ ਸਮੇਤ 4 ਦੀ ਹੋਈ ਮੌਤ ਅਤੇ ਏਨੇ ਹੋਏ ਜਖਮੀ

ਆਈ ਤਾਜ਼ਾ ਵੱਡੀ ਖਬਰ 

ਗੋਲੀਬਾਰੀ ਵਰਗੀਆਂ ਘਟਨਾਵਾਂ ਨੂੰ ਜਿੱਥੇ ਪੂਰੀ ਦੁਨੀਆਂ ਵਿੱਚ ਵੇਖਿਆ ਜਾ ਰਿਹਾ ਹੈ ਕਿ ਲਗਾਤਾਰ ਵਾਧਾ ਹੋ ਰਿਹਾ ਹੈ ਉਥੇ ਹੀ ਇਸ ਕਲਚਰ ਨੂੰ ਖਤਮ ਕਰਨ ਵਾਸਤੇ ਵੱਖ ਵੱਖ ਦੇਸ਼ਾਂ ਦੀਆਂ ਸਰਕਾਰਾਂ ਵੱਲੋਂ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ। ਜਿੱਥੇ ਵਿਦੇਸ਼ ਵਿਚ ਗੰਨ ਕਲਚਰ ਨੂੰ ਠੱਲ੍ਹ ਪਾਉਣ ਵਾਸਤੇ ਉਥੋਂ ਦੀਆਂ ਸਰਕਾਰਾਂ ਵੱਲੋਂ ਸਖਤ ਕਾਨੂੰਨ ਬਣਾਏ ਜਾ ਰਹੇ ਹਨ ਤਾਂ ਜੋ ਵਾਪਰ ਰਹੀਆਂ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਥੇ ਹੀ ਭਾਰਤ ਤੋਂ ਇਲਾਵਾ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਵੀ ਬਹੁਤ ਸਾਰੀਆਂ ਗੋਲੀਬਾਰੀ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਜਿਸ ਵਿੱਚ ਭਾਰੀ ਜਾਨੀ ਮਾਲੀ ਨੁਕਸਾਨ ਵੀ ਹੋ ਰਿਹਾ ਹੈ ਅਤੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ ਹੈ। ਆਧੁਨਿਕ ਸਮੇਂ ਹੋਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।

ਉੱਥੇ ਹੀ ਹੁਣ ਅਮਰੀਕਾ ਵਿੱਚ ਫਿਰ ਤੋਂ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ ਜਿੱਥੇ ਬੰਦੂਕਧਾਰੀ ਸ਼ੱਕੀ ਸਮੇਤ 4 ਲੋਕਾਂ ਦੀ ਮੌਤ ਹੋਈ ਹੈ ਅਤੇ ਜ਼ਖਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ ਉਥੇ ਹੀ ਇੰਡੀਆਨਾ ਦੇ ਵਿਚ ਗੋਲੀਬਾਰੀ ਦੇ ਵਿਚ ਚਾਰ ਲੋਕਾਂ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਅਤੇ ਇਸ ਹਾਦਸੇ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋ ਗਏ ਹਨ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਦੇ ਵਿਚ ਮਰਨ ਵਾਲਿਆਂ ਦੇ ਵਿੱਚ ਇੱਕ ਸੂਟਰ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ ਜਿਸ ਵੱਲੋਂ ਇਸ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਜਿੱਥੇ ਚਾਰ ਲੋਕਾਂ ਦੀ ਮੌਤ ਹੋਈ ਹੈ ਉਥੇ ਹੀ ਬਾਕੀ ਜ਼ਖ਼ਮੀ ਹਸਪਤਾਲਾਂ ਵਿਚ ਜੇਰੇ ਇਲਾਜ ਹਨ। ਐਤਵਾਰ ਦੀ ਸ਼ਾਮ ਨੂੰ ਜਿੱਥੇ ਇਕ ਬੰਦੂਕਧਾਰੀ ਵੱਲੋਂ ਗਰੀਨਵੁਡ ਪਾਰਕ ਮਾਲ ਵਿੱਚ ਦਾਖਲ ਹੁੰਦਿਆਂ ਹੀ ਗੋਲੀਬਾਰੀ ਕਰ ਦਿੱਤੀ ਅਤੇ ਦੱਸਿਆ ਗਿਆ ਹੈ ਕਿ ਇਸ ਵਿਅਕਤੀ ਦੇ ਕੋਲ ਰਾਇਫਲ ਅਤੇ ਗੋਲਾ ਬਾਰੂਦ ਵੀ ਮੌਜੂਦ ਸੀ।

ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿਚ ਬੰਦੂਕਧਾਰੀ ਮਾਰਿਆ ਗਿਆ ਹੈ। ਉਥੇ ਹੀ ਪੂਰੇ ਮਾਲ ਵਿਚ ਪੁਲਿਸ ਵੱਲੋਂ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਅਤੇ ਹਰ ਇਕ ਜਗ੍ਹਾ ਦੀ ਤਲਾਸ਼ੀ ਲਈ ਜਾ ਰਹੀ ਹੈ। ਜਿੱਥੇ ਹੁਣ ਅਮਰੀਕਾ ਵੱਲੋਂ ਗੰਨ ਕਲਚਰ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਉਥੇ ਹੀ ਅਮਰੀਕਾ ਵਿੱਚ ਛੋਟੀਆਂ ਦੁਕਾਨਾਂ ਤੇ ਵੀ ਬੰਦੂਕਾਂ ਆਮ ਹੀ ਵੇਚੀਆਂ ਜਾ ਰਹੀਆਂ ਹਨ।