ਅਮਰੀਕਾ ਚ ਵਾਪਰਿਆ ਕਹਿਰ 6 ਵਿਦਿਆਰਥੀਆਂ ਦੀ ਭਿਆਨਕ ਹਾਦਸੇ ਚ ਹੋਈ ਮੌਤ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਵਿਸ਼ਵ ਦਾ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵਿੱਚ ਵੱਖ ਵੱਖ ਘਟਨਾਵਾਂ ਵਾਪਰਨ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਚੁੱਕੀਆਂ ਹਨ। ਜਿੱਥੇ ਇਸ ਸਾਲ ਦੀ ਸ਼ੁਰੁਆਤ ਵਿਚ ਇੱਕ ਕੁਦਰਤੀ ਆਫਤਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਜਿੱਥੇ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹੋਰ ਸੜਕ ਹਾਦਸਿਆਂ ਵਿੱਚ ਵੀ ਪਹਿਲਾਂ ਦੇ ਮੁਕਾਬਲੇ ਲਗਾਤਾਰ ਵਾਧਾ ਹੋ ਰਿਹਾ ਹੈ, ਹੋਰ ਗੰਭੀਰ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਕਾਰਨ ਤੇ ਵੱਖ ਵੱਖ ਖੇਤਰਾਂ ਦੀਆਂ ਬਹੁਤ ਸਾਰੀਆਂ ਹਸਤੀਆਂ ਪ੍ਰਭਾਵਿਤ ਹੋਈਆਂ ਹਨ। ਕਰੋਨਾ ਨੇਂ ਵੀ ਸਭ ਤੋਂ ਵਧੇਰੇ ਪ੍ਰਭਾਵਿਤ ਅਮਰੀਕਾ ਨੂੰ ਕੀਤਾ ਹੈ।

ਹੁਣ ਅਮਰੀਕਾ ਵਿੱਚ ਕਹਿਰ ਵਾਪਰਿਆ ਹੈ ਜਿਥੇ 6 ਵਿਦਿਆਰਥੀਆਂ ਦੀ ਇਸ ਭਿਆਨਕ ਹਾਦਸੇ ਵਿੱਚ ਮੌਤ ਹੋਣ ਦੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਅਮਰੀਕਾ ਦੇ ਦੱਖਣੀ ਓਕਲਾਹੋਮਾ ਤੋਂ ਸਾਹਮਣੇ ਆਇਆ ਹੈ ਜਿੱਥੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਹੋਈ ਆਪਸੀ ਟੱਕਰ ਵਿੱਚ 6 ਵਿਦਿਆਰਥੀਆਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਹਾਸਲ ਹੋਇਆ ਹੈ। ਦੱਸਿਆ ਗਿਆ ਹੈ ਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਡੇ ਬਾਰਾਂ ਵਜੇ ਦੇ ਕਰੀਬ ਇਕ ਵਾਹਨ ਕੁਝ ਵਿਦਿਆਰਥੀਆਂ ਨੂੰ ਲੈ ਕੇ ਜਾ ਰਿਹਾ ਸੀ।

ਇਹ ਸਾਰੇ ਵਿਦਿਆਰਥੀ ਪਬਲਿਕ ਸਕੂਲ ਦੇ ਵਿਦਿਆਰਥੀ ਸਨ ਉਹ ਜ਼ਿਲੇ ਦੇ ਹਾਈ ਸਕੂਲ ਵਿਚ ਪੜ੍ਹ ਰਹੇ ਸਨ ਜਿੱਥੇ ਵਿਦਿਆਰਥੀਆਂ ਦੀ ਹੋਈ ਮੌਤ ਨਾਲ ਸਕੂਲ ਨੂੰ ਬਹੁਤ ਵੱਡਾ ਝਟਕਾ ਲਗਾ ਹੈ ਉਥੇ ਹੀ ਇਹਨਾ ਸਾਰੇ ਵਿਦਿਆਰਥੀਆਂ ਦੇ ਪਰਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਦੱਸਿਆ ਗਿਆ ਹੈ ਕਿ ਇਸ ਹਾਦਸੇ ਵਿੱਚ ਮਾਰੇ ਗਏ 6 ਵਿਦਿਆਰਥੀਆਂ ਦੀ ਸਹੀ ਉਮਰ ਦੀ ਜਾਣਕਾਰੀ ਅਜੇ ਤੱਕ ਸਾਹਮਣੇ ਨਹੀਂ ਆਈ ਹੈ। ਉਥੇ ਹੀ ਸੋਸ਼ਲ ਮੀਡੀਆ ਉਪਰ ਜਾਰੀ ਹੋ ਰਹੀਆਂ ਖਬਰਾਂ ਦੇ ਵਿਚ ਜਿੱਥੇ ਇਸ ਹਾਦਸੇ ਦਾ ਸ਼ਿਕਾਰ ਹੋਣ ਵਾਲੇ ਮ੍ਰਿਤਕਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ।

ਉਥੇ ਹੀ ਓਕਲਾਹੋਮਾਂ ਦੇ ਅਧਿਕਾਰੀਆਂ ਵੱਲੋਂ ਦੱਸਿਆ ਗਿਆ ਹੈ ਕਿ ਵਿਦਿਆਰਥੀਆਂ ਨੂੰ ਲੈ ਕੇ ਜਾ ਰਿਹਾ ਵਾਹਨ ਸਾਢੇ ਬਾਰਾਂ ਵਜੇ ਦੇ ਕਰੀਬ ਹਾਦਸਾਗ੍ਰਸਤ ਹੋ ਗਿਆ। ਜਿੱਥੇ ਇੱਕ ਕਾਲੇ ਰੰਗ ਦੇ ਵਾਹਨ ਨੂੰ ਦਿਖਾਇਆ ਗਿਆ ਹੈ। ਜੋ ਪੂਰੀ ਤਰ੍ਹਾਂ ਨੁਕਸਾਨਿਆ ਗਿਆ ਹੈ।