ਅਮਰੀਕਾ ਚ ਵਾਪਰਿਆ ਵੱਡਾ ਹਵਾਈ ਹਾਦਸਾ , ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਹਰ ਰੋਜ਼ ਦੁਨੀਆ ਭਰ ਦੇ ਵਿੱਚ ਵਾਪਰ ਰਹੇ ਵੱਡੇ ਹਾਦਸੇ ਇੱਕ ਚਿੰਤਾ ਦਾ ਵਿਸ਼ਾ ਬਣੇ ਹੋਏ ਹਨ l ਇਨਾ ਹਾਦਸਿਆਂ ਦੇ ਵਿੱਚ ਹਰ ਰੋਜ਼ ਬਹੁਤ ਸਾਰਾ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਪਿਆ ਹੈ, ਜਿਸ ਨਾਲ ਇਕ ਨਾਜ਼ੁਕ ਸਥਿਤੀ ਬਣ ਜਾਂਦੀ ਹੈ l ਤਾਜ਼ਾ ਮਾਮਲਾ ਸਾਂਝਾ ਕਰਾਂਗੇ, ਜਿੱਥੇ ਹੈਲੀਕਾਪਟਰ ਦੇ ਨਾਲ ਵੱਡਾ ਹਾਦਸਾ ਵਾਪਰ ਗਿਆ ਤੇ ਸਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ ਹੋ ਗਈ l ਅਮਰੀਕਾ ਦੇ ਨਾਲ ਜੁੜਿਆ ਹੋਇਆ ਇਹ ਮਾਮਲਾ ਹੈ l ਜਿੱਥੇ ਅਮਰੀਕਾ ਵਿੱਚ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੇ ਨਾਲ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ l ਮਿਲੀ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਅਮਰੀਕਾ ਦੇ ਹਿਊਸਟਨ ਵਿੱਚ ਦੇਰ ਰਾਤ ਇੱਕ ਹੈਲੀਕਾਪਟਰ ਰੇਡੀਓ ਟਾਵਰ ਨਾਲ ਟਕਰਾ ਗਿਆ l ਜਿਸ ਕਾਰਨ ਇਹ ਵੱਡਾ ਹਾਦਸਾ ਵਾਪਰਿਆ l ਜਿਸ ਵਿੱਚ ਇੱਕ ਬੱਚੇ ਸਮੇਤ 4 ਲੋਕਾਂ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਉੱਚ ਅਧਿਕਾਰੀਆਂ ਨੂੰ ਦਿੱਤੀ ਗਈ l ਜਿਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਮਾਮਲੇ ਸਬੰਧੀ ਕਾਰਵਾਈ ਆਰੰਭ ਕਰ ਦਿੱਤੀ ਗਈ l ਉਥੇ ਹੀ ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਅਧਿਕਾਰੀਆਂ ਨੇ ਦੱਸਿਆ ਕਿ ਆਰ 44 ਹੈਲੀਕਾਪਟਰ ਹਿਊਸਟਨ ਦੀ ਏਲਿੰਗਟਨ ਹਵਾਈ ਪੱਟੀ ਤੋਂ ਉਡਾਣ ਭਰਨ ਤੋਂ ਬਾਅਦ 15 ਮੀਲ ਦੂਰੀ ‘ਤੇ ਸਥਿਤ ਸੈਕਿੰਡ ਵਾਰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ ਮਾਰੇ ਗਏ ਲੋਕਾਂ ਦੀ ਪਛਾਣ ਅਤੇ ਉਮਰ ਅਜੇ ਜਨਤਕ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਮੌਕੇ ਤੇ ਪਹੁੰਚੇ ਫਾਇਰ ਵਿਭਾਗ ਨੇ ਐਕਸ ‘ਤੇ ਇਕ ਪੋਸਟ ਵਿਚ ਕਿਹਾ ਕਿ ਅਧਿਕਾਰੀ ਹਾਦਸੇ ਵਾਲੀ ਥਾਂ ਲਈ ਰਵਾਨਾ ਹੋ ਗਏ ਹਨ। ਹਿਊਸਟਨ ਸਿਟੀ ਦੇ ਕੌਂਸਲ ਮੈਂਬਰ ਮਾਰੀਓ ਕੈਸਟੀਲੋ ਨੇ ਕਿਹਾ ਕਿ ਸੈਕਿੰਡ ਵਾਰਡ ਵਿੱਚ ਹਾਦਸਾਗ੍ਰਸਤ ਹੋਇਆ ਹੈਲੀਕਾਪਟਰ ਸਰਕਾਰੀ ਮਾਲਕੀ ਵਾਲਾ ਨਹੀਂ ਸੀ, ਸਗੋਂ ਇਸ ਦਾ ਸੰਚਾਲਨ ਇੱਕ ਨਿੱਜੀ ਸੈਰ-ਸਪਾਟਾ ਕੰਪਨੀ ਕਰਦੀ ਸੀ। ਉੱਥੇ ਹੀ ਘਟਨਾ ਤੋਂ ਬਾਅਦ ਹੁਣ ਮਾਮਲੇ ਸਬੰਧੀ ਜਾਂਚ ਚੱਲ ਰਹੀ ਹੈ l ਪਰ ਇਸ ਦਰਦਨਾਕ ਹਾਦਸੇ ਦੇ ਵਾਪਰਨ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।