ਤਾਜਾ ਵੱਡੀ ਖਬਰ
ਖੇਤੀ ਕਾ-ਨੂੰ-ਨਾਂ ਨੂੰ ਰੱ-ਦ ਕਰਵਾਉਣ ਲਈ ਜਿੱਥੇ ਦੇਸ਼ ਦਾ ਹਰ ਵਰਗ ਇਸ ਕਿਸਾਨ ਸੰਘਰਸ਼ ਵਿੱਚ ਸਹਿਯੋਗ ਕਰ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਨੂੰ ਪੰਜਾਬ ਦੇ ਗਾਇਕਾਂ ਕਲਾਕਾਰਾਂ ਵੱਲੋਂ ਪਹਿਲੇ ਦਿਨ ਤੋਂ ਹੀ ਸਹਿਯੋਗ ਦਿੱਤਾ ਜਾ ਰਿਹਾ ਹੈ। ਉਥੇ ਹੀ ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਇਸ ਕਿਸਾਨੀ ਸੰਘਰਸ਼ ਵਿੱਚ ਭਰਪੂਰ ਸਮਰਥਨ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਵਿਦੇਸ਼ੀ ਗਾਇਕਾ ਅਤੇ ਕਲਾਕਾਰਾਂ ਵੱਲੋਂ ਵੀ ਸੋਸ਼ਲ ਮੀਡੀਆ ਦੇ ਜ਼ਰੀਏ ਇਸ ਸੰਘਰਸ਼ ਦਾ ਸਮਰਥਨ ਕੀਤਾ ਗਿਆ।
ਉਨ੍ਹਾਂ ਅੰਤਰਰਾਸ਼ਟਰੀ ਸਖਸ਼ੀਅਤਾਂ ਨੇ ਵੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ ਕੀਤੀ ਹੈ। ਵਿਦੇਸ਼ਾਂ ਵਿਚ ਵੱਸਦੇ ਭਾਰਤੀ ਭਾਈਚਾਰੇ ਵੱਲੋਂ ਸੰਘਰਸ਼ ਕਰ ਰਹੇ ਕਿਸਾਨਾਂ ਲਈ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦਿੱਲੀ ਦੀ ਸਰਹੱਦਾਂ ਤੇ ਧਰਨਿਆ ਵਿੱਚ ਉਨ੍ਹਾਂ ਦੀ ਜ਼ਰੂਰਤ ਦੀ ਹਰ ਚੀਜ਼ ਮੁਹਈਆ ਕਰਵਾਈ ਜਾ ਰਹੀ ਹੈ। ਹੁਣ ਅਮਰੀਕਾ ਵਿੱਚ 80 ਤੋਂ ਵਧੇਰੇ ਜਥੇਬੰਦੀਆਂ ਵੱਲੋਂ ਕਿਸਾਨੀ ਸੰਘਰਸ਼ ਬਾਰੇ ਕੀਤੇ ਗਏ ਐਲਾਨ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਅਮਰੀਕਾ ਵਿੱਚ 80 ਤੋਂ ਵਧੇਰੇ ਸਿੱਖ ਜਥੇਬੰਦੀਆਂ ਵੱਲੋਂ ਐਤਵਾਰ ਨੂੰ ਸਮਾਜਿਕ ਸੰਸਥਾਵਾਂ ਨਾਲ ਮਿਲਕੇ ਭਾਰਤ ਵਿੱਚ ਚੱਲ ਰਹੇ ਕਿਸਾਨੀ ਅੰਦੋਲਨ ਨੂੰ ਹਮਾਇਤ ਦੇਣ ਵਾਸਤੇ ਇਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।
ਕੀਤੀ ਗਈ ਇਸ ਬੈਠਕ ਵਿੱਚ ਫਰਿਜ਼ਨੋ ਦੇ ਮੇਅਰ ਜੈਰੀ ਡਾਇਰ ਵੀ ਹਾਜ਼ਰ ਸਨ। ਉਨ੍ਹਾਂ ਨੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੇ ਹੋਏ ਆਖਿਆ ਕਿ ਅਮਰੀਕਾ ਜਾ ਭਾਰਤ ਵਿਚ ਲੋਕਤੰਤਰ ਦਾ ਘਾਣ ਕੀਤਾ ਜਾਂਦਾ ਹੈ,ਤਾਂ ਉਸ ਖਿਲਾਫ਼ ਸਭ ਨੂੰ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਮਸਲੇ ਦਾ ਹੱਲ ਕਰਨਾ ਚਾਹੀਦਾ ਹੈ। ਕਿਉਂ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹੁੰਦਾ ਹੈ ਤੇ ਉਸ ਦੀ ਮੰਗ ਸਰਕਾਰ ਨੂੰ ਮੰਨ ਲੈਣੀ ਚਾਹੀਦੀ ਹੈ। ਇਸ ਬੈਠਕ ਵਿਚ 26 ਜਨਵਰੀ ਦੀ ਘਟਨਾ ਦਾ ਵੀ ਜ਼ਿਕਰ ਕੀਤਾ ਗਿਆ ਕਿ ਜੋ ਵੀ ਕਿਸਾਨ ਅਤੇ ਪੱਤਰਕਾਰ ਪੁਲੀਸ ਦੀ ਹਿਰਾਸਤ ਵਿਚ ਹਨ ਉਨ੍ਹਾਂ ਦੀ ਰਿਹਾਈ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਇਸ ਬੈਠਕ ਦੌਰਾਨ ਵੀਡੀਓ ਕਾਨਫਰੰਸਿੰਗ ਰਾਹੀਂ ਖ਼ਾਲਸਾ ਏਡ , ਏਸ਼ੀਆ ਦੇ ਮੁਖੀ ਅਮਰਪ੍ਰੀਤ ਸਿੰਘ ਨੇ ਮੋਰਚੇ ਦੀ ਅਜੋਕੀ ਸਥਿਤੀ ਦੱਸੀ ਅਤੇ ਚਲ ਰਹੇ ਸਮਾਜ ਸੇਵੀ ਸੇਵਾਵਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਦੀ ਵੀ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਇਸ ਬੈਠਕ ਵਿਚ ਉਨ੍ਹਾਂ ਫਿਲਮੀ ਅਦਾਕਾਰਾ ਦੀ ਆਲੋਚਨਾ ਕੀਤੀ ਗਈ ਜਿਨ੍ਹਾਂ ਵੱਲੋਂ ਇਸ ਕਿਸਾਨੀ ਸੰਘਰਸ਼ ਦੀ ਆਲੋਚਨਾ ਕੀਤੀ ਜਾ ਰਹੀ ਹੈ। ਤੇ ਸਭ ਨੂੰ ਇਸ ਸਬੰਧੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ ਕਿ ਅਗਰ ਅਮਰੀਕਾ ਦੀ ਧਰਤੀ ਤੇ ਕੋਈ ਵੀ ਇਹਨਾਂ ਨੂੰ ਪ੍ਰਮੋਟ ਕਰਦਾ ਹੈ ਤਾਂ ਉਸ ਦਾ ਵਿਰੋਧ ਕੀਤਾ ਜਾਵੇਗਾ।