ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਦੌਰ ਵਿੱਚ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਤੋਂ ਪ੍ਰਭਾਵਤ ਹੋਣ ਤੋਂ ਬਾਅਦ ਹਵਾਈ ਉਡਾਨਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਵੀ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ ਅਤੇ ਦੂਸਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਬਹੁਤ ਸਾਰੀਆਂ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ। ਸਾਰੇ ਦੇਸ਼ਾਂ ਵੱਲੋਂ ਕੁਝ ਖਾਸ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਜਾਰੀ ਰੱਖਿਆ ਗਿਆ ਸੀ। ਇਸ ਕਰੋਨਾ ਕਾਰਨ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਸਭ ਤੋਂ ਵਧੇਰੇ ਪ੍ਰਭਾਵਿਤ ਹੋਇਆ ਹੈ ਜਿੱਥੇ ਮੌਤਾਂ ਦੀ ਗਿਣਤੀ ਸਭ ਤੋਂ ਵਧੇਰੇ ਅਮਰੀਕਾ ਵਿੱਚ ਹੈ। ਟੀਕਾਕਰਨ ਮੁਹਿੰਮ ਤੋਂ ਬਾਅਦ ਜਿੱਥੇ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਕਰੋਨਾ ਪਾਬੰਦੀਆਂ ਦੇ ਨਾਲ ਹਵਾਈ ਉਡਾਨਾਂ ਨੂੰ ਮੁੜ ਸ਼ੁਰੂ ਕਰ ਦਿੱਤਾ ਗਿਆ ਸੀ।
ਜਿੱਥੇ ਇਨ੍ਹਾਂ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਬਹੁਤ ਸਾਰੇ ਯਾਤਰੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਜਿੱਥੇ ਵਿਦੇਸ਼ ਜਾਣ ਲਈ ਵੀਜ਼ਾ ਧਾਰਕਾਂ ਨੂੰ ਕਾਫੀ ਲੰਮੇ ਸਮੇਂ ਤਕ ਇੰਤਜ਼ਾਰ ਕਰਨਾ ਪਿਆ। ਹੁਣ ਅਮਰੀਕਾ ਜਾਣ ਵਾਲਿਆਂ ਲਈ ਚੰਗੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਵੱਡਾ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਜਿੱਥੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ।
ਉਥੇ ਹੀ ਹੁਣ ਭਾਰਤ ਤੋਂ ਅਮਰੀਕਾ ਜਾਣ ਵਾਲੇ ਯਾਤਰੀਆਂ ਲਈ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿੱਚ ਢਿੱਲ ਦਿੱਤੇ ਜਾਣ ਦੀ ਜਾਣਕਾਰੀ ਜਾਰੀ ਕਰ ਦਿੱਤੀ ਗਈ ਹੈ ਜਿਸ ਬਾਰੇ ਯੂਐਸ ਸੈਂਟਰ ਫਾਰ ਡਿਜ਼ੀਜ਼ ਕੰਟਰੋਲ ਐਂਡ ਪ੍ਰੀਵੈਂਸ਼ਨ ਵੱਲੋਂ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਲਈ ਲਾਗੂ ਕੀਤੀਆਂ ਪਾਬੰਦੀਆਂ ਨੂੰ ਲੈਵਲ 3 ਤੋਂ ਲੈਵਲ 1 ਵਿੱਚ ਕਰ ਦਿੱਤਾ ਹੈ। ਜਿੱਥੇ ਕੁਝ ਜੋਖਮ ਵਾਲੇ ਲੈਵਲ ਨੂੰ ਘੱਟ ਜੋਖਮ ਵਿੱਚ ਬਦਲ ਕਰ ਦਿੱਤਾ ਗਿਆ ਹੈ। ਜਿਸ ਨਾਲ ਭਾਰਤ ਤੋਂ ਅਮਰੀਕਾ ਜਾਣ ਵਾਲੇ ਯਾਤਰੀਆਂ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ।
ਉਥੇ ਹੀ ਟੀਕਾਕਰਨ ਕਰਵਾ ਚੁੱਕੇ ਯਾਤਰੀਆ ਵਾਸਤੇ , ਅਤੇ ਟੀਕਾਕਰਨ ਨਾ ਕਰਵਾਉਣ ਵਾਲੇ ਯਾਤਰੀਆ ਵਾਸਤੇ ਸੀ ਟੀ ਸੀ ਦੀਆ ਵਿਸ਼ੇਸ਼ਤਾਵਾਂ ਦੀ ਸਮੀਖਿਆ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ। ਅਗਰ ਕਿਸੇ ਵਿਚ ਕਰੋਨਾ ਦੇ ਫੈਲਣ ਦਾ ਖਤਰਾ ਦਿਖਾਈ ਦਿੰਦਾ ਹੈ ਤਾਂ ਉਨ੍ਹਾਂ ਨੂੰ ਮਾਸਕ ਲਗਾਏ ਜਾਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਭਾਰਤ ਤੋਂ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਟੀਕਾਕਰਨ ਲਾਜ਼ਮੀ ਕੀਤਾ ਗਿਆ ਹੈ।
Previous Postਦਿੱਲੀ ਚ ਕੇਜਰੀਵਾਲ ਦੇ ਘਰ ਤੇ ਹੋਇਆ ਹਮਲਾ – 50 ਲੋਕ ਕੀਤੇ ਗਏ ਗ੍ਰਿਫਤਾਰ
Next Postਸੁਖਪਾਲ ਖਹਿਰਾ ਨੇ ਦਸੀ ਨਵਜੋਤ ਸਿੱਧੂ ਬਾਰੇ ਅੰਦਰਲੀ ਗਲ੍ਹ ਕਾਂਗਰਸ ਪ੍ਰਧਾਨ ਨੂੰ ਲੈ ਕੇ