ਆਈ ਤਾਜ਼ਾ ਵੱਡੀ ਖਬਰ
ਕਰੋਨਾ ਦੇ ਚਲਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ। ਉੱਥੇ ਹੀ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਲੰਮੇ ਸਮੇਂ ਤੱਕ ਆਪਣੀਆਂ ਸਰਹੱਦਾਂ ਉਪਰ ਸਖਤੀ ਨੂੰ ਜਾਰੀ ਰੱਖਿਆ ਗਿਆ ਸੀ। ਕਰੋਨਾ ਨਾਲ ਪ੍ਰ-ਭਾ-ਵਿ-ਤ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਅਮਰੀਕਾ ਵਿੱਚ ਸਭ ਤੋਂ ਵਧੇਰੇ ਹੈ । ਜਿੱਥੇ ਕਰੋਨਾ ਟੀਕਾਕਰਣ ਸ਼ੁਰੂ ਕਰਨ ਤੋਂ ਬਾਅਦ ਵੀ ਕਰੋਨਾ ਦੇ ਮਾਮਲੇ ਅਜੇ ਤਕ ਸਾਹਮਣੇ ਆਏ ਹਨ। ਉੱਥੇ ਹੀ ਆਪਣੀਆਂ ਸਰਹੱਦਾਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਵੀ ਕਰੋਨਾ ਕੇਸਾਂ ਵਿਚ ਕਮੀ ਤੋਂ ਬਾਅਦ ਹਟਾਇਆ ਗਿਆ ਹੈ। ਕਰੋਨਾ ਦੇ ਦੌਰ ਵਿੱਚ ਖਾਸ ਸਮਝੌਤਿਆਂ ਤਹਿਤ ਖ਼ਾਸ ਉਡਾਨਾਂ ਨੂੰ ਹੀ ਸ਼ੁਰੂ ਕੀਤਾ ਗਿਆ ਸੀ।
ਹੁਣ ਅਮਰੀਕਾ ਜਾਣ ਦੀ ਯੋਜਨਾ ਬਣਾ ਰਹੇ ਲੋਕਾਂ ਲਈ ਅਮਰੀਕਾ ਵੱਲੋਂ ਅਚਾਨਕ ਵੱਡਾ ਐਲਾਨ ਕੀਤਾ ਗਿਆ ਹੈ। ਅਮਰੀਕਾ ਵੱਲੋਂ ਜਿੱਥੇ ਗੁਆਂਢੀ ਮੁਲਕ ਕੈਨੇਡਾ ਤੇ ਮੈਕਸੀਕੋ ਤੋਂ ਆਉਣ ਵਾਲੇ ਯਾਤਰੀਆਂ ਲਈ ਸਰਹੱਦਾਂ ਦੀਆਂ ਪਾਬੰਦੀਆਂ ਨੂੰ ਹਟਾ ਦਿੱਤਾ ਗਿਆ ਸੀ। ਉਥੇ ਹੀ ਹੁਣ ਵਿਦੇਸ਼ੀ ਨਾਗਰਿਕਾਂ ਨੂੰ ਅਮਰੀਕਾ ਆਉਣ ਦੀ ਮਨਜ਼ੂਰੀ 8 ਨਵੰਬਰ ਤੋਂ ਬਾਅਦ ਦਿੱਤੀ ਜਾ ਰਹੀ ਹੈ। ਹੁਣ ਅਮਰੀਕਾ ਉਹ ਸਾਰੇ ਨਾਗਰਿਕ ਆ ਸਕਦੇ ਹਨ ਜਿਨ੍ਹਾਂ ਦਾ ਕਰੋਨਾ ਟੀਕਾਕਰਨ ਹੋ ਚੁੱਕਾ ਹੈ ਅਤੇ ਮਾਨਤਾ ਪ੍ਰਾਪਤ ਵੈਕਸੀਨ ਦੀਆਂ ਦੋ ਡੋਜ਼ ਲੱਗੀਆਂ ਹੋਣਗੀਆਂ।
ਇਸ ਦੀ ਜਾਣਕਾਰੀ ਇਕ ਬਿਆਨ ਵਿਚ ਸ਼ੁੱਕਰਵਾਰ ਨੂੰ ਵਾਈਟ ਹਾਊਸ ਵੱਲੋਂ ਜਾਰੀ ਕੀਤੀ ਗਈ ਹੈ। ਜਿਸ ਨਾਲ ਲੋਕਾਂ ਵਿਚ ਰਾਹਤ ਵੇਖੀ ਜਾ ਰਹੀ ਹੈ। ਹੁਣ ਅਮਰੀਕਾ ਸਰਕਾਰ ਵੱਲੋਂ ਲਾਗੂ ਕੀਤੀਆ ਗਈਆਂ ਯਾਤਰੀਆਂ ਉਪਰ ਪਾਬੰਦੀਆਂ 21 ਮਹੀਨਿਆਂ ਤੋਂ ਜਾਰੀ ਰਹੀਆਂ ਹਨ। ਹੁਣ ਇਨ੍ਹਾਂ ਪਾਬੰਦੀਆਂ ਵਿੱਚ ਬਹੁਤ ਸਾਰੇ ਲੋਕਾਂ ਨੂੰ ਰਾਹਤ ਦੇਣ ਦਾ ਫੈਸਲਾ ਅਮਰੀਕਾ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਚੀਨ ਤੋਂ ਆਉਣ ਵਾਲੇ ਯਾਤਰੀਆਂ ਨੂੰ ਵੀ ਜਨਵਰੀ 2020 ਵਿੱਚ ਬੰਦ ਕਰ ਦਿੱਤਾ ਗਿਆ ਸੀ।
ਹੁਣ ਅਮਰੀਕਾ ਦੀ ਉਡਾਣ ਭਰਨ ਤੋਂ ਪਹਿਲਾਂ ਉਹਨਾਂ ਯਾਤਰੀਆਂ ਨੂੰ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਕੈਨੇਡਾ ਜਾਣ ਵਾਲੇ ਯਾਤਰੀਆਂ ਨੂੰ ਜਹਾਜ਼ ਵਿੱਚ ਬੈਠਣ ਤੋਂ ਪਹਿਲਾਂ ਕਰੋਨਾ ਟੈਸਟ ਦੀ ਨੇਗਟਿਵ ਰਿਪੋਰਟ 48 ਘੰਟੇ ਪੁਰਾਣੀ ਹੋਣੀ ਚਾਹੀਦੀ ਹੈ। ਇਸ ਲਈ ਉਹਨਾਂ ਦੀ RT-PCR ਰਿਪੋਰਟ ਵਿਖਾਉਣੀ ਲਾਜ਼ਮੀ ਕੀਤੀ ਗਈ ਹੈ। ਡਬਲਿਊ ਐਚ ਓ ਵੱਲੋਂ ਮਨਜ਼ੂਰ ਸ਼ੁਦਾ ਟੀਕਾਕਰਨ ਵਾਲੇ ਯਾਤਰੀਆਂ ਨੂੰ ਹੀ ਅਮਰੀਕਾ ਆਉਣ ਦੀ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਵੱਲੋਂ ਕੈਨੇਡਾ ਅਤੇ ਮੈਕਸੀਕੋ ਤੋਂ ਉਹਨਾਂ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜਿਨ੍ਹਾਂ ਦਾ ਟੀਕਾਕਰਨ ਹੋਇਆ ਹੋਵੇਗਾ।
Previous Postਚੋਟੀ ਦੇ ਮਸ਼ਹੂਰ ਗਾਇਕ ਕੋਲੋਂ 50 ਲਖ ਰੁਪਏ ਦੀ ਮੰਗੀ ਗਈ ਫਿਰੌਤੀ – ਆਈ ਇਹ ਤਾਜਾ ਵੱਡੀ ਖਬਰ
Next Postਪੰਜਾਬ ਚ ਇਥੇ ਰਾਤ 2.30 ਵਜੇ ਹੋਇਆ ਅਜਿਹਾ ਕਾਂਡ ਸਾਰੇ ਪਾਸੇ ਹੋ ਗਈ ਚਰਚਾ