ਅਮਰੀਕਾ ਜਾਣ ਵਾਲੇ ਖਿੱਚੋ ਤਿਆਰੀਆਂ ਹੁਣ ਹੋ ਗਿਆ ਬਾਈਡੇਨ ਵਲੋਂ ਇਹ ਐਲਾਨ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਣ ਵਾਲੀ ਭਿਆਨਕ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾਉਂਦੇ ਹੋਏ ਹਵਾਈ ਉਡਾਨਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਅਤੇ ਡੈਲਟਾ ਵੈ-ਰੀ-ਐਂ-ਟ ਦੇ ਕਾਰਨ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਤੇ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ। ਭਾਰਤ ਵਿੱਚ ਜਿੱਥੇ ਟੀਕਾਕਰਨ ਤੋਂ ਬਾਅਦ ਜਿਥੇ ਸਾਰੇ ਦੇਸ਼ਾਂ ਵਿਚ ਫਿਰ ਤੋਂ ਕੋਰੋਨਾ ਕੇਸਾਂ ਵਿੱਚ ਕਮੀ ਦੇਖੀ ਜਾ ਰਹੀ ਹੈ। ਉੱਥੇ ਹੀ ਟੀਕਾ ਕਰਨ ਵਾਲੇ ਯਾਤਰੀਆਂ ਨੂੰ ਹਵਾਈ ਸਫਰ ਕਰਨ ਦੀ ਇਜ਼ਾਜਤ ਬਹੁਤ ਸਾਰੇ ਦੇਸ਼ਾਂ ਵੱਲੋਂ ਦਿੱਤੀ ਗਈ ਹੈ।

ਹੁਣ ਅਮਰੀਕਾ ਜਾਣ ਵਾਲਿਆਂ ਲਈ ਬਾਈਡੇਨ ਸਰਕਾਰ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ ਜਿਸ ਬਾਰੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ। ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਵੱਲੋਂ ਜਿੱਥੇ ਕੈਨੇਡਾ ਅਤੇ ਮੈਕਸੀਕੋ ਤੋਂ ਆਉਣ ਵਾਲੇ ਯਾਤਰੀਆਂ ਨੂੰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ। ਉੱਥੇ ਹੀ ਹੁਣ ਭਾਰਤੀਆਂ ਸਮੇਤ ਹੋਰ ਸਾਰੇ ਵਿਦੇਸ਼ੀ ਯਾਤਰੀਆਂ ਨੂੰ 8 ਨਵੰਬਰ ਤੋਂ ਟੀਕਾਕਰਨ ਕਰਵਾਉਣ ਤੋਂ ਬਾਅਦ ਅਮਰੀਕਾ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਪਾਬੰਦੀਆਂ ਨੂੰ ਵੀ ਹਟਾ ਦਿੱਤਾ ਗਿਆ ਹੈ।

ਉੱਥੇ ਹੀ ਜਾਰੀ ਕੀਤੇ ਗਏ ਨਵੇਂ ਦਿਸ਼ਾ ਨਿਰਦੇਸ਼ਾਂ ਦੇ ਵਿਚ ਵਾਈਟ ਹਾਊਸ ਵੱਲੋਂ ਸੋਮਵਾਰ ਨੂੰ ਇਹ ਐਲਾਨ ਕੀਤਾ ਗਿਆ ਹੈ ਲਾਗੂ ਕੀਤੇ ਗਏ ਨਵੇਂ ਪ੍ਰੋਟੋਕੋਲ ਦੇ ਅਨੁਸਾਰ ਟੈਸਟਿੰਗ ਨੂੰ ਸ਼ਾਮਲ ਕੀਤਾ ਗਿਆ ਹੈ। ਜਿਸ ਵੱਲੋਂ ਜਾਰੀ ਕੀਤੇ ਗਏ ਆਦੇਸ਼ ਵਿੱਚ ਆਖਿਆ ਗਿਆ ਹੈ ਕਿ ਉਹਨਾਂ ਯਾਤਰੀਆਂ ਨੂੰ ਹੀ ਅਮਰੀਕਾ ਵਿੱਚ ਆਉਣ ਦੀ ਇਜਾਜ਼ਤ ਹੋਵੇਗੀ ਜਿਨ੍ਹਾਂ ਵੱਲੋਂ ਆਪਣਾ ਟੀਕਾਕਰਨ ਦਾ ਸਬੂਤ ਵਿਖਾਇਆ ਜਾਵੇਗਾ। ਜਿੱਥੇ ਦੋ ਤੋਂ 17 ਸਾਲ ਤੱਕ ਦੇ ਬੱਚਿਆਂ ਨੂੰ ਰਵਾਨਗੀ ਤੋਂ ਪਹਿਲਾਂ ਜਾਂਚ ਕਰਵਾਉਣੀ ਲਾਜ਼ਮੀ ਕੀਤੀ ਗਈ ਹੈ।

ਅਮਰੀਕਾ ਆਉਣ ਵਾਲੇ ਸਾਰੇ ਯਾਤਰੀਆਂ ਨੂੰ ਇੱਕ ਦਿਨ ਪਹਿਲਾਂ ਆਪਣਾ ਕਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਉਥੇ ਹੀ ਮਾਨਤਾ ਪ੍ਰਾਪਤ ਵੈਕਸੀਨੇਸ਼ਨ ਕਰਵਾਉਣ ਵਾਲੇ ਯਾਤਰੀ ਹੀ ਦੇਸ਼ ਅੰਦਰ ਸ਼ਾਮਲ ਹੋ ਸਕਦੇ ਹਨ। ਉੱਥੇ ਹੀ ਬਾਈਡੇਨ ਪ੍ਰਸ਼ਾਸਨ ਦੇ ਇਕ ਅਧਿਕਾਰੀ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਵਿਚ ਆਖਿਆ ਗਿਆ ਹੈ ਕਿ ਨਵੀਂ ਅੰਤਰਰਾਸ਼ਟਰੀ ਹਵਾਈ ਯਾਤਰਾ ਪ੍ਰਣਾਲੀ ਦੇ ਅਨੁਸਾਰ ਹੁਣ ਅਮਰੀਕਾ ਆਉਣ ਵਾਲੇ ਸਾਰੇ ਵਿਦੇਸ਼ੀ ਨਾਗਰਿਕਾਂ ਨੂੰ ਪੂਰੀ ਤਰ੍ਹਾਂ ਵੈਕਸੀਨੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ।