ਆਈ ਤਾਜਾ ਵੱਡੀ ਖਬਰ
ਵਿਸ਼ਵ ਵਿੱਚ ਫੈਲੀ ਹੋਈ ਕਰੋਨਾ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਤ ਕੀਤਾ ਹੋਇਆ ਹੈ। ਇਸ ਦੀ ਚਪੇਟ ਵਿਚ ਆਉਣ ਤੋਂ ਕੋਈ ਵੀ ਦੇਸ਼ ਬਚ ਨਹੀਂ ਸਕਿਆ। ਸਰਦੀ ਦੇ ਵਾਧੇ ਨਾਲ ਮੁੜ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਬਹੁਤ ਸਾਰੇ ਦੇਸ਼ਾਂ ਵਿੱਚ ਅਗਲੀ ਲਹਿਰ ਦੇ ਕਾਰਨ ਫਿਰ ਤੋਂ ਕਰਫ਼ਿਊ ਲਗਾ ਦਿੱਤਾ ਗਿਆ ਹੈ। ਇਸ ਦੇ ਵਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਤਾਲਾਬੰਦੀ ਵੀ ਕੀਤੀ ਜਾ ਰਹੀ ਹੈ। ਇਸਦੇ ਚਲਦੇ ਹੋਏ ਬਹੁਤ ਸਾਰੇ ਦੇਸ਼ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।
ਇਸ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀਆਂ ਨੌਕਰੀਆਂ ਵੀ ਚਲੇ ਗਈਆਂ ਹਨ ਤੇ ਲੋਕ ਬੇਰੁਜ਼ਗਾਰ ਹੋ ਗਏ ਹਨ। ਬਹੁਤ ਸਾਰੇ ਦੇਸ਼ਾਂ ਵਿੱਚ ਫਿਰ ਤੋਂ ਇਸ ਦੀ ਅਗਲੀ ਲਹਿਰ ਨੂੰ ਦੇਖਦੇ ਹੋਏ ਸਰਕਾਰ ਚਿੰਤਾ ਵਿੱਚ ਹਨ। ਇਸ ਲਈ ਸਭ ਦੇਸ਼ਾਂ ਵੱਲੋਂ ਇਸ ਦੇ ਬਚਾਅ ਤੋਂ ਅਗਲੀ ਰਣਨੀਤੀ ਬਣਾ ਕੇ ਕੰਮ ਕੀਤੇ ਜਾ ਰਹੇ ਹਨ। ਜਿੱਥੇ ਬਹੁਤ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਤਾਲਾਬੰਦੀ ਕੀਤੀ ਗਈ ਹੈ। ਅਮਰੀਕਾ ਵਿੱਚ ਵੀ 31 ਮਾਰਚ ਲਈ ਇਹ ਐਲਾਨ ਹੋ ਗਿਆ ਹੈ।
ਕਰੋਨਾ ਮਹਾਮਾਰੀ ਨੇ ਸਭ ਤੋਂ ਵੱਧ ਪ੍ਰਭਾਵਿਤ ਅਮਰੀਕਾ ਨੂੰ ਕੀਤਾ ਹੈ। ਜਿੱਥੇ ਹੁਣ ਤੱਕ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਕਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਨੂੰ ਵੇਖਦੇ ਹੋਏ ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀ ਸੀ ਵਿਚ ਲਾਗੂ ਐਮਰਜੈਂਸੀ ਅਤੇ ਜਨਤਕ ਸਿਹਤ ਐਮਰਜੈਂਸੀ ਦੀ ਮਿਆਦ ਨੂੰ 31 ਮਾਰਚ ਤੱਕ ਵਧਾ ਦਿੱਤਾ ਗਿਆ ਹੈ। ਅਮਰੀਕਾ ਵਿੱਚ ਕਰੋਨਾ ਦੇ ਸਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ ਤੇ ਸਭ ਤੋਂ ਵੱਧ ਮੌਤਾਂ ਵੀ ਅਮਰੀਕਾ ਵਿੱਚ ਹੀ ਹੋਈਆ ਹਨ।
ਵਾਸ਼ਿੰਗਟਨ ਦੀ ਮੇਅਰ ਮਿਊਰੀਅਲ ਬੋਊਜ਼ਰ ਨੇ ਆਪਣੇ ਦਫਤਰ ਵਿਚ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ ਕਿ ਕਰੋਨਾ ਦੇ ਪ੍ਰਸਾਰ ਨੂੰ ਵੇਖਦੇ ਹੋਏ 31 ਮਾਰਚ ਤੱਕ ਵਾਧਾ ਕੀਤਾ ਗਿਆ ਹੈ।23 ਦਸੰਬਰ 2020 ਤੋਂ 15 ਜਨਵਰੀ 2021 ਤੱਕ ਜ਼ਿਲ੍ਹੇ ਵਿੱਚ ਵੱਖ ਵੱਖ ਗਤੀਵਿਧੀਆਂ ਨੂੰ ਰੋਕਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਲੋਕਾਂ ਨੂੰ ਕ੍ਰਿਸਮਿਸ ਦੀਆਂ ਛੁੱਟੀਆਂ ਦੌਰਾਨ ਕਰੋਨਾ ਕੇਸਾਂ ਦੇ ਵਧਣ ਦੇ ਖਦਸ਼ੇ ਨੂੰ ਜ਼ਾਹਿਰ ਕੀਤਾ ਹੈ। ਇਸ ਲਈ ਉਨ੍ਹਾਂ ਲੋਕਾਂ ਨੂੰ ਕ੍ਰਿਸਮਿਸ ਦੀਆਂ ਛੁਟੀਆਂ ਦੋਰਾਨ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ। ਤਾਂ ਜੋ ਇਨ੍ਹਾਂ ਛੁੱਟੀਆਂ ਦੇ ਵਿੱਚ ਕਰੋਨਾ ਦੇ ਪ੍ਰਸਾਰ ਨੂੰ ਰੋਕਿਆ ਜਾ ਸਕੇ।
Previous Postਹੁਣੇ ਹੁਣੇ ਦਿੱਲੀ ਕਿਸਾਨ ਧਰਨੇ ਤੋਂ ਫੜਿਆ ਗਿਆ ਇਹ ਬੰਦਾ ਧਰਨਾ ਖਰਾਬ ਕਰਨ ਬਾਰੇ ਕਰਤੇ ਇਹ ਗੁਪਤ ਖੁਲਾਸੇ (ਵੀਡੀਓ )
Next Postਹੁਣ ਕਿਸਾਨਾਂ ਨੇ ਇਸ ਦਿਨ ਇਸ ਸਮੇਂ ਲੋਕਾਂ ਨੂੰ ਥਾਲੀਆਂ ਵਜਾਉਣ ਦੀ ਕੀਤੀ ਬੇਨਤੀ,ਇਹ ਹੈ ਖਾਸ ਕਾਰਨ