ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ – ਬਚਾਅ ਕਾਰਜ ਜੋਰਾਂ ਤੇ ਜਾਰੀ , ਹੋ ਰਹੀਆਂ ਅਰਦਾਸਾਂ

ਆਈ ਤਾਜਾ ਵੱਡੀ ਖਬਰ

ਦੁਨੀਆ ਵਿੱਚ ਸ਼ਾਇਦ ਹੀ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ, ਜਿਸ ਨਾਲ ਮਾਹੌਲ ਫਿਰ ਤੋਂ ਸੋਗਮਈ ਬਣ ਜਾਂਦਾ ਹੈ। ਵਿਸ਼ਵ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ਾਂ ਵਿੱਚ ਜਿਥੇ ਸਭ ਕੁੱਝ ਅਧੁਨਿਕ ਤਕਨੀਕ ਦੇ ਜ਼ਰੀਏ ਪੇਸ਼ ਕੀਤਾ ਜਾਂਦਾ ਹੈ। ਉਨ੍ਹਾਂ ਦੇਸ਼ਾਂ ਵਿੱਚ ਵੀ ਅਚਾਨਕ ਵਾਪਰਨ ਵਾਲੇ ਹਾਦਸੇ ਦੇਸ਼ ਦੇ ਹਾਲਾਤਾਂ ਉਪਰ ਗਹਿਰਾ ਅਸਰ ਪਾਉਂਦੇ ਹਨ। ਜਿਸ ਨਾਲ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਇਸ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਬਹੁਤ ਸਾਰੇ ਦੇਸ਼ਾਂ ਵਿਚ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਮਰੀਕਾ ਵਿੱਚ ਸਭ ਤੋਂ ਵੱਧ ਲੋਕ ਕਰੋਨਾ ਨਾਲ ਪ੍ਰਭਾਵਿਤ ਹੋਏ ਹਨ।

ਹੁਣ ਅਮਰੀਕਾ ਤੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਲੋਕਾਂ ਵੱਲੋਂ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ ਅਤੇ ਬਚਾਅ ਕਾਰਜ ਵੀ ਜ਼ੋਰਾਂ ਸ਼ੋਰਾਂ ਨਾਲ ਜਾਰੀ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਫਲੋਰੀਡਾ ਸੂਬੇ ਦੇ ਮਿਆਮੀ ਸਮੁੰਦਰ ਦੇ ਠੀਕ ਸਾਹਮਣੇ ਇਮਾਰਤ ਦੇ ਹਾਦਸਾ ਗ੍ਰਸਤ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ ਇੱਕ ਇਮਾਰਤ ਕੁਝ ਹੀ ਸੈਕਿੰਡਾਂ ਵਿੱਚ ਢਹਿ ਢੇਰੀ ਹੋ ਗਈ। ਇਸ ਬਿਲਡਿੰਗ ਦੇ ਵਿੱਚ ਮਜੂਦ ਬਹੁਤ ਸਾਰੇ ਲੋਕ ਇਸਦੇ ਮਲਬੇ ਹੇਠ ਆਉਣ ਕਾਰਨ ਬਚਾਅ ਕਾਰਜ ਜ਼ੋਰਾਂ ਸ਼ੋਰਾਂ ਨਾਲ਼ ਸ਼ੁਰੂ ਕੀਤੇ ਗਏ ਹਨ।

ਮਿਆਮੀ ਡੇਡ ਕਾਊਟੀ ਦੇ ਮੇਅਰ ਡੈਨਿਏਲ ਲੇਵਿਨ ਕਾਵਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਹੈ ਕਿ ਇਸ ਇਮਾਰਤ ਦੇ ਮਲਬੇ ਹੇਠਾਂ ਫਸੇ ਹੋਏ 102 ਲੋਕਾਂ ਨੂੰ 18 ਘੰਟਿਆਂ ਦੇ ਵਿੱਚ ਹੀ ਸੁਰੱਖਿਅਤ ਬਾਹਰ ਕੱਢਿਆ ਜਾ ਚੁੱਕਾ ਹੈ। ਉਥੇ ਹੀ ਬਚਾਅ ਕਾਰਜਾਂ ਵਿੱਚ ਰਾਹਤ ਟੀਮਾਂ ਦਿਨ ਰਾਤ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਰਾਹਤ ਕਰਮਚਾਰੀ ਅਜੇ ਵੀ ਬਚਾਅ ਦੇ ਮੂਡ ਵਿਚ ਹਨ। ਪੂਰਨ ਗੱਲਬਾਤ ਦੌਰਾਨ ਦੱਸਿਆ ਹੈ ਕਿ ਇਹ ਸਾਈਟ ਅਜੇ ਬਹੁਤ ਹੀ ਜ਼ਿਆਦਾ ਖਤਰਨਾਕ ਹੈ।

ਮਲਬੇ ਹੇਠ ਦੱਬੇ ਹੋਏ ਲੋਕਾਂ ਨੂੰ ਬਚਾਉਣ ਲਈ ਫਾਇਰ ਡਿਪਾਰਟਮੈਂਟ ਟੀਮ ਦੇ ਨਾਲ-ਨਾਲ ਸਥਾਨਕ ਪੁਲਿਸ ਵੱਲੋਂ ਵੀ ਸਹਿਯੋਗ ਕੀਤਾ ਜਾ ਰਿਹਾ ਹੈ। ਚਾਲੀ ਸਾਲਾਂ ਪੁਰਾਣੀ ਇਸ ਉਚੀ ਇਮਾਰਤ ਦੇ ਕੁਝ ਹੀ ਸੈਕ ਸੈਕਿੰਡ ਵਿਚ ਢਹਿ-ਢੇਰੀ ਹੋ ਜਾਣ ਦੇ ਬਾਅਦ ਇਸ ਇਮਾਰਤ ਵਿੱਚ 100 ਲੋਕਾਂ ਦੇ ਲਾਪਤਾ ਹੋਣ ਦੀ ਗੱਲ ਆਖੀ ਗਈ ਸੀ। ਇਨ੍ਹਾਂ ਦਾ ਹੁਣ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ। ਉਥੇ ਹੀ ਰੈਸਕਿਉ ਟੀਮ ਵੱਲੋਂ ਹੁਣ ਤੱਕ 102 ਲੋਕਾਂ ਨੂੰ ਸੁਰੱਖਿਅਤ ਰੂਪ ਨਾਲ ਬਾਹਰ ਕੱਢ ਲਿਆ ਗਿਆ ਹੈ।