ਆਈ ਤਾਜ਼ਾ ਵੱਡੀ ਖਬਰ
ਬਹੁਤ ਸਾਰੇ ਪਰਿਵਾਰਾਂ ਵੱਲੋਂ ਜਿਥੇ ਵਿਦੇਸ਼ਾਂ ਦਾ ਰੁਖ਼ ਕੀਤਾ ਗਿਆ, ਉਥੇ ਹੀ ਕਈ ਪਰਵਾਰ ਸਾਲਾਂ ਤੋਂ ਵਿਦੇਸ਼ਾਂ ਵਿੱਚ ਰਹਿ ਰਹੇ ਹਨ। ਜਿੱਥੇ ਇਨ੍ਹਾਂ ਪਰਵਾਰਾਂ ਵੱਲੋਂ ਵਿਦੇਸ਼ਾਂ ਵਿੱਚ ਸਖ਼ਤ ਮਿਹਨਤ ਮੁਸ਼ੱਕਤ ਕਰਕੇ ਆਪਣਾ ਇੱਕ ਵੱਖਰਾ ਸਥਾਨ ਹਾਸਲ ਕੀਤਾ ਗਿਆ ਹੈ ਉੱਥੇ ਵਿਦੇਸ਼ਾਂ ਦੀ ਧਰਤੀ ਤੇ ਰਹਿ ਕੇ ਉਨਾਂ ਵੱਲੋਂ ਉਨ੍ਹਾਂ ਦੇਸ਼ਾਂ ਦੀ ਆਰਥਿਕ ਤੌਰ ਤੇ ਮਦਦ ਵੀ ਕੀਤੀ ਗਈ ਹੈ ਅਤੇ ਉਨ੍ਹਾਂ ਦੇਸ਼ਾਂ ਦੀ ਤਰੱਕੀ ਵਿਚ ਅਹਿਮ ਯੋਗਦਾਨ ਪਾਇਆ ਗਿਆ ਹੈ। ਜਿਥੇ ਵਿਦੇਸ਼ਾਂ ਦੀ ਧਰਤੀ ਉੱਪਰ ਪੰਜਾਬੀਆਂ ਦਾ ਪੂਰਾ ਮਾਣ-ਸਤਿਕਾਰ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ ਤੇ ਵੀ ਜਗ੍ਹਾ ਦਿੱਤੀ ਗਈ ਹੈ। ਉਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਨਸਲੀ ਵਿਤਕਰੇ ਕੀਤੇ ਜਾਣ ਦੀਆਂ ਬਹੁਤ ਸਾਰੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਸ ਵਿੱਚ ਕਈ ਸਿੱਖਾਂ ਨੂੰ ਵੀ ਅਜਿਹੇ ਅਨਸਰਾਂ ਵੱਲੋਂ ਆਪਣਾ ਨਿਸ਼ਾਨਾ ਬਣਾਇਆ ਜਾਂਦਾ ਹੈ।
ਹੁਣ ਅਮਰੀਕਾ ਤੋ ਮਾੜੀ ਖਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਸਿੱਖ ਭਾਈਚਾਰੇ ਵਿਚ ਗੁੱਸੇ ਦੀ ਲਹਿਰ ਫੈਲ ਗਈ।ਇਹ ਮਾਮਲਾ ਨਿਊਯਾਰਕ ਦੇ ਕੁਈਨਜ਼ ਦੇ ਰਿਚਮੰਡ ਹਿੱਲ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ ਪੰਜਾਬੀ ਭਾਈਚਾਰੇ ਵਿਚ ਉਸ ਸਮੇਂ ਗੁੱਸੇ ਦੀ ਲਹਿਰ ਪੈਦਾ ਹੋ ਗਈ ਜਦੋਂ ਸਵੇਰ ਦੀ ਸੈਰ ਕਰਨ ਲਈ ਨਿਕਲੇ ਦੋ ਸਿੱਖ ਬਜ਼ੁਰਗਾਂ ਉਪਰ ਦੋ ਵਿਅਕਤੀਆਂ ਵੱਲੋਂ ਹਮਲਾ ਕੀਤਾ ਗਿਆ ਹੈ। ਜਿੱਥੇ ਇਨ੍ਹਾਂ ਬਜ਼ੁਰਗ ਵਿਅਕਤੀ ਉਪਰ ਦੋ ਦੋਸ਼ੀਆਂ ਵੱਲੋਂ ਹਮਲਾ ਕੀਤਾ ਗਿਆ ਉਥੇ ਹੀ ਉਨ੍ਹਾਂ ਨੂੰ ਲੁੱਟਿਆ ਗਿਆ ਹੈ।
ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਜਿੱਥੇ ਸਿੱਖ ਭਾਈਚਾਰੇ ਵਿੱਚ ਰੋਸ ਪਾਇਆ ਜਾ ਰਿਹਾ ਹੈ ਉਥੇ ਹੀ ਨਿਊਯਾਰਕ ਦੇ ਭਾਰਤ ਦੇ ਕੌਂਸਲੇਟ ਜਨਰਲ ਵੱਲੋਂ ਵੀ ਇਸ ਹਮਲੇ ਦੀ ਨਿੰਦਾ ਕਰਦੇ ਹੋਏ ਹਮਲਾਵਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਜਿੱਥੇ ਪੁਲਿਸ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਪੀੜਤਾ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧਤਾ ਵੀ ਦਰਸਾਈ ਗਈ ਹੈ। ਉਥੇ ਹੀ ਦਸ ਦਿਨਾਂ ਦੇ ਅੰਦਰ ਸਿੱਖ ਭਾਈਚਾਰੇ ਦੇ ਬਜ਼ੁਰਗ ਉਪਰ ਇਹ ਦੂਸਰੀ ਵਾਰ ਹਮਲਾ ਹੋਇਆ ਹੈ।
ਇਸ ਤੋਂ ਪਹਿਲਾਂ ਵੀ 72 ਸਾਲਾ ਬਜ਼ੁਰਗ ਨਿਰਮਲ ਸਿੰਘ ਤੇ ਬਿਨਾ ਵਜਾ ਹਮਲਾ ਕੀਤਾ ਗਿਆ ਸੀ ਅਤੇ ਉਸ ਨੂੰ ਲੁੱਟਿਆ ਗਿਆ ਸੀ। ਉਸ ਜਗ੍ਹਾ ਤੇ ਮੁੜ ਅਜਿਹੀ ਘਟਨਾ ਵਾਪਰੀ ਹੈ ਜਿਸ ਨਾਲ ਸਿੱਖ ਭਾਈਚਾਰੇ ਵਿੱਚ ਰੋਸ ਹੈ। ਇਸ ਘਟਨਾ ਦੇ ਇਕ ਦੋਸ਼ੀ ਵਿਅਕਤੀ ਨੂੰ ਜਿਥੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਉਥੇ ਹੀ ਦੂਜੇ ਦੀ ਭਾਲ ਕੀਤੀ ਜਾ ਰਹੀ ਹੈ।
Previous Postਪੰਜਾਬ ਚ ਇਥੇ ਇਕ ਫੋਨ ਨਾਲ ਵਜੀ ਲੱਖਾਂ ਦੀ ਠੱਗੀ, ਕੈਨੇਡਾ ਤੋਂ ਦਸਿਆ ਮਾਮੇ ਦਾ ਮੁੰਡਾ- ਸਾਵਧਾਨ ਕੀਤੇ ਰਗੜੇ ਨਾ ਜਾਇਓ
Next Postਰੂਸ ਦੇ ਰਾਸ਼ਟਰਪਤੀ ਪੁਤਿਨ ਲਈ ਆਈ ਵੱਡੀ ਮਾੜੀ ਖਬਰ, ਜੇਲੈਂਸਕੀ ਨੇ ਲਗਾ ਦਿਤੀ ਹੁਣ ਇਹ ਸਕੀਮ