ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ , ਕੁਦਰਤ ਨੇ ਮਚਾਇਆ ਕਹਿਰ- ਕਰਾਏ ਗਏ ਸੈਕੜੇ ਘਰ ਖਾਲੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਵਰਗੀ ਭਿਆਨਕ ਬੀਮਾਰੀ ਨੇ ਜਿੱਥੇ ਬਹੁਤ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਉਥੇ ਹੀ ਸਭ ਤੋਂ ਵੱਧ ਪ੍ਰਭਾਵਿਤ ਕੀਤਾ ਹੈ ਦੁਨੀਆ ਦੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਨੂੰ, ਜਿੱਥੇ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਦੁਨੀਆਂ ਵਿੱਚ ਸਭ ਤੋਂ ਵਧੇਰੇ ਹੈ ਅਤੇ ਉਥੇ ਹੀ ਕਰੋਨਾ ਨਾਲ ਪੀੜਤ ਮਰੀਜ਼ਾਂ ਦੀ ਮੌਤ ਹੋਣ ਦੀ ਗਿਣਤੀ ਵੀ ਅਮਰੀਕਾ ਵਿੱਚ ਸਭ ਤੋਂ ਵਧੇਰੇ ਹੈ। ਅਮਰੀਕਾ ਵੱਲੋਂ ਜਮੁਸ਼ਕਲ ਨਾਲ ਇਸ ਕਰੋਨਾ ਉਪਰ ਕਾਫੀ ਹਦ ਤਕ ਠੱਲ ਪਾ ਲਈ ਹੈ ਤੇ ਲਾਗੂ ਕੀਤੀਆਂ ਨਿਯਮਾਂ ਵਿਚ ਢਿੱਲ ਦਿੱਤੀ ਗਈ ਹੈ। ਉਥੇ ਹੀ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਾਤਾਰ ਅਮਰੀਕਾ ਦੇ ਵਿੱਚ ਕੁਦਰਤੀ ਆਫ਼ਤਾਂ ਦੇ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ।

ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਜਿੱਥੇ ਅਮਰੀਕਾ ਦੇ ਜੰਗਲਾਂ ਵਿਚ ਭਿਆਨਕ ਅੱਗ ਲੱਗ ਗਈ ਸੀ ਉਸ ਤੋਂ ਬਾਅਦ ਵੀ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ ਹਨ ਇਹਨਾਂ ਘਟਨਾਵਾਂ ਦੇ ਨਾਲ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਵੀ ਹੋਇਆ ਹੈ। ਹੁਣ ਅਮਰੀਕਾ ਤੋਂ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੁਦਰਤ ਨੇ ਕਹਿਰ ਮਚਾਇਆ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਅਮਰੀਕਾ ਦੇ ਪੇਂਡੂ ਉੱਤਰੀ ਐਰੀਜ਼ੋਨਾ ਦੇ ਜੰਗਲਾਂ ਵਿਚ ਭਿਆਨਕ ਅੱਗ ਲੱਗਣ ਦੀ ਖਬਰ ਸਾਹਮਣੇ ਆਈ ਹੈ। ਤੇਜ਼ ਹਵਾ ਦੇ ਕਾਰਨ ਜਿਥੇ ਇਸ ਅੱਗ ਉਪਰ ਕਾਬੂ ਪਾਉਣਾ ਮੁਸ਼ਕਿਲ ਹੋ ਗਿਆ ਹੈ ਉਥੇ ਹੀ ਅੱਗ ਬੁਝਾਉਣ ਵਾਲੇ ਦਸਤਿਆਂ ਵੱਲੋਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਅਤੇ ਬਿਜਲੀ ਸਪਲਾਈ ਬੰਦ ਕੀਤੀ ਗਈ ਹੈ।

ਜਿੱਥੇ ਇਸ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉੱਥੇ ਕਿ ਪਹਾੜੀ ਖੇਤਰ ਹੋਣ ਦੇ ਕਾਰਨ ਇਸ ਉੱਪਰ ਕਾਬੂ ਪਾਉਣਾ ਮੁਸ਼ਕਲ ਹੋ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਗਿਆਨੀਆਂ ਨੇ ਕਿਹਾ ਕਿ ਅਜੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ ਹਨ, ਉਥੇ ਹੀ ਤੇਜ਼ ਹਵਾਵਾਂ ਦੇ ਕਾਰਣ ਇਹ ਅੱਗ ਹੋਰ ਵਿਨਾਸ਼ਕਾਰੀ ਰੂਪ ਅਖਤਿਆਰ ਕਰ ਸਕਦੀ ਹੈ। ਉਥੇ ਹੀ ਰਾਹਤ ਟੀਮਾਂ ਵੱਲੋਂ ਇਸ ਪ੍ਰਭਾਵਿਤ ਖੇਤਰ ਵਿੱਚ ਲੋਕਾਂ ਦਾ ਜਾਣਾ ਵੀ ਬੰਦ ਕਰ ਦਿੱਤਾ ਹੈ। ਡਸੇ ਕਹਿ ਕੇ ਜੰਗਲ ਵਿੱਚ ਲੱਗੀ ਭਿਆਨਕ ਅੱਗ ਨੂੰ ਬੁਝਾਉਣ ਦਾ ਕੰਮ ਮੁਸ਼ਕਿਲ ਹੁੰਦਾ ਜਾ ਰਿਹਾ ਹੈ।

ਜਿੱਥੇ ਦੋ ਹਜ਼ਾਰ ਕਰਮਚਾਰੀਆਂ ਵੱਲੋਂ ਇਸ ਅੱਗ ਉੱਪਰ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਥੇ ਹੀ ਹਵਾ ਦੇ ਵਧ ਰਹੇ ਪ੍ਰਭਾਵ ਦੇ ਕਾਰਨ ਅੱਗ ਉਪਰ ਕਾਬੂ ਪਾਉਣਾ ਰਾਹਤ ਟੀਮਾਂ ਲਈ ਮੁਸ਼ਕਿਲ ਹੋ ਗਿਆ ਹੈ। ਕਿਉਂਕਿ ਪੰਜਾਹ ਮੀਲ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣ ਵਾਲੇ ਝੱਖੜ ਇਸ ਅੱਗ ਨੂੰ ਕਾਬੂ ਨਹੀਂ ਪਾਉਂਣ ਦੇ ਰਹੇ। ਏਸ ਅੱਗ ਵਾਲੀ ਸਥਿਤੀ ਵਿੱਚ ਬਹੁਤ ਸਾਰੇ ਲੋਕਾਂ ਅਤੇ ਜਾਨਵਰਾਂ ਨੂੰ ਬਚਾਇਆ ਜਾ ਚੁੱਕਾ ਹੈ।