ਅਮਰੀਕਾ ਤੋਂ ਆਈ ਵੱਡੀ ਮਾੜੀ ਖਬਰ, ਪੰਜਾਬੀ ਨੌਜਵਾਨ ਦੀ ਹੋਈ ਇਸ ਹਾਲਤ ਚ ਮੌਤ- ਪਰਿਵਾਰ ਚ ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਬਹੁਤ ਸਾਰੇ ਲੋਕਾਂ ਵੱਲੋਂ ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਆਪਣੇ ਪਰਿਵਾਰ ਦੇ ਗੁਜ਼ਾਰੇ ਵਾਸਤੇ ਵਿਦੇਸ਼ਾਂ ਦਾ ਰੁੱਖ ਕੀਤਾ ਜਾਂਦਾ ਹੈ । ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਬਹੁਤ ਸਾਰੇ ਪੰਜਾਬੀਆਂ ਵੱਲੋਂ ਜਿਥੇ ਸਖ਼ਤ ਮਿਹਨਤ-ਮੁਸ਼ੱਕਤ ਕੀਤੀ ਜਾਂਦੀ ਹੈ। ਉਥੇ ਹੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਲਗਾ ਦਿੱਤੀ ਜਾਂਦੀ ਹੈ। ਉੱਥੇ ਹੀ ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਉਨ੍ਹਾਂ ਪੰਜਾਬੀਆਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ। ਪਿਛਲੇ 2 ਸਾਲਾਂ ਦੌਰਾਨ ਜਿੱਥੇ ਬਹੁਤ ਸਾਰੇ ਲੋਕਾਂ ਨਾਲ ਕਈ ਤਰ੍ਹਾਂ ਦੇ ਭਿਆਨਕ ਹਾਦਸੇ ਵਾਪਰ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਅਤੇ ਆਉਣ ਵਾਲੀਆਂ ਖਬਰਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ।

ਅਮਰੀਕਾ ਤੋਂ ਇੱਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਪੰਜਾਬੀ ਨੌਜਵਾਨ ਦੀ ਹੋਈ ਮੌਤ ਕਾਰਨ ਪਰਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਪਿੰਡ ਚਾਚੋਵਾਲੀ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦਾ ਇਕ ਨੌਜਵਾਨ ਜਗਰੂਪ ਸਿੰਘ ਸਟੱਡੀ ਵੀਜ਼ੇ ਦੇ ਉਪਰ ਪੰਜ ਮਹੀਨੇ ਪਹਿਲਾਂ ਹੀ ਸ਼ਕਤੀਸ਼ਾਲੀ ਦੇਸ਼ ਅਮਰੀਕਾ ਗਿਆ ਸੀ। ਜਿੱਥੇ ਉਸ ਦੀ ਭੇਦ-ਭਰੇ ਹਲਾਤਾ ਵਿੱਚ ਮੌਤ ਹੋਣ ਦੀ ਖਬਰ ਸਾਹਮਣੇ ਆਉਂਦੇ ਹੀ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਜਗਰੂਪ ਸਿੰਘ ਦੇ ਪਿਤਾ ਅਵਤਾਰ ਸਿੰਘ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਵੱਲੋਂ ਆਪਣੇ ਬੇਟੇ ਦੇ ਭਵਿੱਖ ਨੂੰ ਬੇਹਤਰ ਬਣਾਉਣ ਵਾਸਤੇ 18 ਲੱਖ ਰੁਪਏ ਲਗਾ ਕੇ ਅਮਰੀਕਾ ਭੇਜਿਆ ਗਿਆ ਸੀ। ਜਿਸ ਵਾਸਤੇ ਉਨ੍ਹਾਂ ਵੱਲੋਂ ਕਰਜਾ ਵੀ ਲਿਆ ਗਿਆ ਸੀ। ਉੱਥੇ ਹੀ ਉਸ ਦੀ ਮੌਤ ਦੀ ਖਬਰ ਸਾਹਮਣੇ ਆਉਂਦੇ ਹੀ ਪਰਿਵਾਰ ਉਪਰ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਉਨ੍ਹਾਂ ਦਾ ਬੇਟਾ ਬਹੁਤ ਹੀ ਹੋਣਹਾਰ ਅਤੇ ਪੜ੍ਹਾਈ ਵਿੱਚ ਸਭ ਤੋਂ ਅੱਗੇ ਰਹਿਣ ਵਾਲਾ ਸੀ।

ਉਥੇ ਹੀ ਉਹ ਆਪਣੇ ਪਰਿਵਾਰ ਵਿਚ ਆਪਣੀ ਦੋ ਮਹੀਨਿਆਂ ਦੀ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ ਜਿਸ ਦਾ ਵਿਆਹ ਕੁਝ ਸਮਾਂ ਪਹਿਲਾਂ ਹੀ ਹੋਇਆ ਸੀ। ਉਥੇ ਹੀ ਪਰਿਵਾਰ ਅਤੇ ਪਿੰਡ ਵਾਸੀਆਂ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਭਾਰਤ ਲਿਆਉਣ ਵਾਸਤੇ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਕੋਲੋਂ ਮਦਦ ਦੀ ਗੁਹਾਰ ਲਗਾਈ ਹੈ।