ਆਈ ਤਾਜ਼ਾ ਵੱਡੀ ਖਬਰ
ਦੁਨੀਆਂ ਦੇ ਸਭ ਤੋਂ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਵਿਚ ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਜਾਣ ਦਾ ਸੁਪਨਾ ਵੇਖਿਆ ਜਾਂਦਾ ਹੈ ਅਤੇ ਉਸ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਕਈ ਲੋਕਾਂ ਵੱਲੋਂ ਕਾਨੂੰਨੀ ਤੇ ਗੈਰ ਕਾਨੂੰਨੀ ਰਸਤੇ ਵੀ ਅਖਤਿਆਰ ਕੀਤੇ ਜਾਂਦੇ ਹਨ। ਵਿਦੇਸ਼ਾਂ ਦੀ ਧਰਤੀ ਤੇ ਜਾ ਕੇ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਉਸ ਦੇਸ਼ ਦੇ ਕਾਨੂੰਨ ਉਨ੍ਹਾਂ ਲੋਕਾਂ ਨੂੰ ਮੰਨਣੇ ਪੈਂਦੇ ਹਨ। ਅਮਰੀਕਾ ਦੇ ਵਿਚ ਜਿੱਥੇ ਗੁਨਾਹ ਕਰਨ ਵਾਲੇ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਲੋਕਾਂ ਵੱਲੋਂ ਇਨ੍ਹਾਂ ਸਖ਼ਤ ਕਾਨੂੰਨਾਂ ਨੂੰ ਦੇਖਦੇ ਹੋਏ ਕੋਈ ਵੀ ਕਦਮ ਚੁੱਕਣ ਤੋਂ ਪਹਿਲਾਂ ਕਈ ਵਾਰ ਸੋਚਿਆ ਜਾਂਦਾ ਹੈ।
ਹੁਣ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਇਨ੍ਹਾਂ ਹਜ਼ਾਰਾਂ ਲੋਕਾਂ ਨੂੰ ਰਿਹਾ ਕਰਨ ਦਾ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਇਸ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਹੁਣ ਅਮਰੀਕਾ ਦੇ ਵਿਚ ਉਨ੍ਹਾਂ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਗਈ ਹੈ। ਜਿਨ੍ਹਾਂ ਲੋਕਾਂ ਨੂੰ ਭੰਗ ਰੱਖਣ ਦੇ ਦੋਸ਼ ਵਿੱਚ ਸਜ਼ਾ ਸੁਣਾਈ ਗਈ ਸੀ ਅਤੇ ਇਸ ਸਮੇਂ ਜੇਲ ਵਿੱਚ ਬੰਦ ਕੀਤਾ ਗਿਆ ਸੀ।
ਮੱਧਕਾਲੀ ਚੋਣਾਂ ਤੋਂ ਪਹਿਲਾਂ ਜਿੱਥੇ ਬਾਇਡਨ ਵੱਲੋਂ ਇੱਕ ਮਹੀਨਾ ਪਹਿਲਾਂ ਇਹ ਵੱਡਾ ਐਲਾਨ ਕਰਕੇ ਆਪਣੇ ਸਮਰਥਕਾਂ ਦੇ ਨਾਲ ਕੀਤਾ ਹੋਇਆ ਵਾਅਦਾ ਪੂਰਾ ਕੀਤਾ ਹੈ ਜਿਥੇ ਉਨ੍ਹਾਂ ਵੱਲੋਂ ਹੁਣ ਜੇਲ੍ਹਾਂ ਵਿੱਚ ਬੰਦ ਉਨ੍ਹਾਂ ਹਜ਼ਾਰਾਂ ਦੋਸ਼ੀਆਂ ਨੂੰ ਮੁਆਫ਼ ਕੀਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਭੰਗ ਰੱਖਣ ਦੇ ਦੋਸ਼ ਹੇਠ ਜੇਲ੍ਹ ਵਿੱਚ ਬੰਦ ਕਰਨ ਦੇ ਚਲਦਿਆਂ ਹੋਇਆਂ ਉਹ ਸਜ਼ਾ ਕੱਟ ਰਹੇ ਸਨ। ਲਾਗੂ ਕੀਤੇ ਗਏ ਹੁਣ ਐਲਾਨ ਦੇ ਸਦਕਾ ਅਮਰੀਕਾ ਵਿੱਚ ਸੀਮਤ ਮਾਤਰਾ ਵਿੱਚ ਭੰਗ ਰੱਖਣ ਵਾਲਿਆਂ ਨੂੰ ਜਾਂ ਭੰਗ ਦੀ ਵਰਤੋਂ ਕਰਨ ਵਾਲਿਆਂ ਨੂੰ ਹੁਣ ਜੇਲ ਵਿੱਚ ਨਹੀਂ ਜਾਣਾ ਪਵੇਗਾ।
ਉੱਥੇ ਹੀ ਇਸ ਤੋਂ ਇਲਾਵਾ ਘੱਟ ਉਮਰ ਦੇ ਲੋਕਾਂ ਵਿੱਚ ਇਹ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ ਕਿ ਉਹ ਭੰਗ ਦੀ ਤਸਕਰੀ ਨਹੀਂ ਕਰ ਸਕਦੇ ਅਤੇ ਲਾਗੂ ਕੀਤੀਆਂ ਗਈਆਂ ਇਹ ਸੀਮਾਵਾਂ ਬਰਕਰਾਰ ਰਹਿਣਗੀਆਂ। ਉਨ੍ਹਾਂ ਲੋਕਾਂ ਨੂੰ ਰਾਹਤ ਦੇ ਦਿੱਤੀ ਗਈ ਹੈ ਜੋ ਭੰਗ ਰੱਖਣ ਦੇ ਦੋਸ਼ ਵਿੱਚ ਜੇਲ੍ਹ ਵਿੱਚ ਕਾਫੀ ਲੰਮੇ ਸਮੇਂ ਤੋਂ ਆਪਣੀ ਜ਼ਿੰਦਗੀ ਕੱਟ ਰਹੇ ਸਨ ਹੁਣ ਉਨ੍ਹਾਂ ਦੀ ਜ਼ਿੰਦਗੀ ਬਰਬਾਦ ਨਹੀਂ ਹੋਵੇਗੀ। ਡਾਕਟਰ ਦੀ ਸਲਾਹ ਦੇ ਅਨੁਸਾਰ ਹੀ ਭੰਗ ਖਰੀਦਣ ਦੀ ਇਜ਼ਾਜ਼ਤ ਹੋਵੇਗੀ।
Previous Postਅਮਰੀਕਾ ਤੋਂ ਫਿਰ ਆਈ ਵੱਡੀ ਮਾੜੀ ਖਬਰ, ਸਨਕੀ ਨੇ ਚਾਕੂ ਨਾਲ ਕੀਤਾ ਹਮਲਾ- ਹੋਈਆਂ 2 ਮੌਤਾਂ
Next Postਪੰਜਾਬ ਚ 15 ਅਕਤੂਬਰ ਤੋਂ ਹੋਣ ਜਾ ਰਿਹਾ ਇਹ ਕੰਮ, ਮਾਨ ਸਰਕਾਰ ਨੇ ਜਾਰੀ ਕਰਤੇ ਹੁਕਮ