ਅਮਰੀਕਾ ਦੀਆਂ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਤੋਂ ਬਾਅਦ ਡੋਨਾਲਡ ਟਰੰਪ ਅਮਰੀਕਾ ਦੇ ਰਾਸ਼ਟਰਪਤੀ ਬਣ ਚੁੱਕੇ ਹਨ। ਹਾਲਾਂਕਿ ਟਰੰਪ ਰਾਸ਼ਟਰਪਤੀ ਵਜੋਂ ਸੌਹ ਚੁੱਕਣ ਦੇ ਲਈ ਤਿਆਰੀਆਂ ਦੇ ਵਿੱਚ ਰੁੱਜੇ ਹੋਏ ਹਨ। ਪਰ ਉਹਨਾਂ ਵੱਲੋਂ ਸੁਣਾਏ ਜਾ ਰਹੇ ਫੈਸਲਿਆ ਕਾਰਨ ਉਹ ਕਾਫੀ ਸੁਰਖੀਆਂ ਦੇ ਵਿੱਚ ਬਣੇ ਹੋਏ ਹਨ। ਜਿੱਥੇ ਉਹਨਾਂ ਵੱਲੋਂ ਅਮਰੀਕਾ ਵਿੱਚ ਗੈਰ ਕਾਨੂੰਨੀ ਤਰੀਕੇ ਦੇ ਨਾਲ ਆਏ ਪ੍ਰਵਾਸੀਆਂ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਗਿਆ , ਜਿਸ ਤੋਂ ਬਾਅਦ ਉਹਨਾਂ ਦੇ ਇਸ ਫੈਸਲੇ ਨੂੰ ਲੈ ਕੇ ਕਾਫੀ ਤਰ੍ਹਾਂ ਦੀਆਂ ਚਰਚਾਵਾਂ ਛਿੜੀਆਂ ਹੋਈਆਂ ਸਨ। ਇਸੇ ਵਿਚਾਲੇ ਹੁਣ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਾਲ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਉਂਦੀ ਪਈ , ਕਿਉੰਕਿ ਹੁਣ ਇੱਕ ਵੱਡਾ ਝਟਕਾ ਡੋਨਾਲਡ ਟਰੰਪ ਨੂੰ ਲੱਗ ਚੁੱਕਿਆ ਹੈ। ਇਸ ਪਿੱਛੇ ਦਾ ਕਾਰਨ ਵੀ ਤੁਹਾਡੇ ਨਾਲ ਸਾਂਝਾ ਕਰ ਲੈਦੇ ਹਾਂ, ਦਰਅਸਲ ਜਿਨਸੀ ਸ਼ੋਸ਼ਣ ਮਾਮਲੇ ਦੇ ਨਾਲ ਜੁੜੀ ਹੋਈ ਇਹ ਖਬਰ ਹੈ। ਜਿੱਥੇ ਅਦਾਲਤ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਟਰੰਪ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ । ਅਦਾਲਤ ਨੇ ਸਿੱਧੇ ਤੌਰ ਤੇ ਟਰੰਪ ਦੀ ਇਸ ਅਪੀਲ ਨੂੰ ਰੱਦ ਕਰ ਦਿੱਤਾ । ਓਹਨਾਂ ਉਸ ਫੈਸਲੇ ਨੂੰ ਬਰਕਰਾਰ ਰੱਖਿਆ, ਜਿਸ ਵਿੱਚ ਉਨ੍ਹਾਂ ਨੂੰ ਜਿਨਸੀ ਸ਼ੋਸ਼ਣ ਅਤੇ ਮਾਣਹਾਨੀ ਲਈ ਲੇਖਕ ਈ. ਜੀਨ ਕੈਰੋਲ ਨੂੰ 50 ਲੱਖ ਅਮਰੀਕੀ ਡਾਲਰ ਦਾ ਭੁਗਤਾਨ ਕਰਨ ਦਾ ਹੁਕਮ ਦਿੱਤਾ ਗਿਆ ਸੀ। ਦਸਦਿਆਂ ਕਿ ਜਿਊਰੀ ਨੇ ਪਿਛਲੇ ਸਾਲ ਨੌਂ ਦਿਨਾਂ ਤੱਕ ਚੱਲੇ ਸਿਵਲ ਮੁਕੱਦਮੇ ਤੋਂ ਬਾਅਦ ਟਰੰਪ ਨੂੰ ਦੋਸ਼ੀ ਪਾਏ ਜਾਣ ਤੋਂ ਬਾਅਦ ਆਪਣਾ ਫੈਸਲਾ ਸੁਣਾਉਂਦਿਆਂ ਹੋਇਆ ਇਹ ਹੁਕਮ ਜਾਰੀ ਕੀਤਾ । ਦੂਜੇ ਪਾਸੇ ਟਰੰਪ ਨੇ ਇਸ ਵਿਰੁੱਧ ਅਪੀਲ ਕੀਤੀ ਸੀ ਪਰ ਹੁਣ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ। ਅਦਾਲਤ ਨੇ ਮਾਣਹਾਨੀ ਅਤੇ ਜਿਨਸੀ ਸ਼ੋਸ਼ਣ ਲਈ ਟਰੰਪ ‘ਤੇ ਲਗਾਏ ਗਏ 50 ਲੱਖ ਅਮਰੀਕੀ ਡਾਲਰ ਦੇ ਹਰਜਾਨੇ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਰਾਸ਼ਟਰਪਤੀ ਵਜੋ ਸੌਹ ਚੁੱਕਣ ਦੀਆਂ ਤਿਆਰੀਆਂ ਦੇ ਰੁਜੇ ਹੋਏ ਸਨ, ਪਰ ਇਸੇ ਵਿਚਾਲੇ ਉਹਨਾਂ ਦੇ ਲਈ ਇਹ ਖਬਰ ਇੱਕ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। ।