ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵਲੋਂ ਤੀਸਰੇ ਵਿਸ਼ਵ ਯੁੱਧ ਦੇ ਲੱਗਣ ਬਾਰੇ ਆਇਆ ਇਹ ਵੱਡਾ ਬਿਆਨ

ਆਈ ਤਾਜਾ ਵੱਡੀ ਖਬਰ 

ਇਸ ਸਮੇਂ ਪੂਰੇ ਵਿਸ਼ਵ ਦੀ ਨਜ਼ਰ ਰੂਸ ਅਤੇ ਯੂਕਰੇਨ ਦੇ ਚੱਲ ਰਹੇ ਯੁੱਧ ਉਪਰ ਲੱਗੀ ਹੋਈ ਹੈ ਤੇ ਸਾਰੇ ਦੇਸ਼ਾਂ ਵੱਲੋਂ ਉਸ ਨੂੰ ਇਸ ਹਮਲਿਆਂ ਨੂੰ ਰੋਕਣ ਵਾਸਤੇ ਅਪੀਲ ਕੀਤੀ ਜਾ ਰਹੀ ਹੈ। ਜਿਥੇ ਲਗਾਤਾਰ ਹੀ ਯੂਕਰੇਨ ਉੱਪਰ ਹਵਾਈ ਹਮਲੇ ਕੀਤੇ ਜਾ ਰਹੇ ਹਨ ਜਿਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਲਗਾਤਾਰ ਰੂਸ ਉਪਰ ਪਾਬੰਦੀ ਲਗਾਏ ਜਾਣ ਦਾ ਐਲਾਨ ਵੀ ਕੀਤਾ ਜਾ ਰਿਹਾ ਹੈ। ਇਸ ਯੁੱਧ ਦੇ ਕਾਰਨ ਹੁਣ ਤੱਕ ਯੂਕ੍ਰੇਨ ਵਿੱਚ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਹੋਇਆ ਹੈ ਅਤੇ ਯੂਕਰੇਨ ਦੇ ਨਾਗਰਿਕਾਂ ਵੱਲੋਂ ਨਾਲ ਲਗਦੇ ਦੇਸ਼ਾਂ ਦੇ ਵਿਚ ਸ਼ਰਣ ਲਈ ਜਾ ਰਹੀ ਹੈ। ਅਮਰੀਕਾ, ਕੈਨੇਡਾ ਫਰਾਂਸ , ਬ੍ਰਿਟੇਨ ਅਤੇ ਹੋਰ ਬਹੁਤ ਸਾਰੇ ਦੇਸ਼ਾਂ ਵੱਲੋਂ ਰੂਸ ਤੇ ਦਬਾਅ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੂਸ ਵੱਲੋਂ ਇਸ ਯੁਧ ਨੂੰ ਬੰਦ ਕਰ ਦਿੱਤਾ ਜਾਵੇ। ਹੁਣ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਤੀਜੇ ਵਿਸ਼ਵ ਯੁੱਧ ਦੇ ਲੱਗਣ ਬਾਰੇ ਇਹ ਵੱਡਾ ਬਿਆਨ ਸਾਹਮਣੇ ਆਇਆ ਹੈ।

ਇਸ ਸਮੇਂ ਯੂਕ੍ਰੇਨ ਵਿਚ ਸਥਿਤੀ ਕਾਫੀ ਗੰਭੀਰ ਬਣੀ ਹੋਈ ਹੈ ਕਿਉਂ ਕੇ ਲਗਾਤਾਰ ਰੂਸ ਦੇ ਹਮਲਿਆਂ ਕਾਰਨ ਬਹੁਤ ਜ਼ਿਆਦਾ ਤਬਾਹ ਹੋ ਚੁੱਕਾ ਹੈ। ਜਿੱਥੇ ਰੂਸ ਦੀ ਫੌਜ ਵੱਲੋਂ ਹੁਣ ਰਿਹਾਇਸ਼ੀ ਖੇਤਰਾਂ ਵਿੱਚ ਲਗਾਤਾਰ ਹਮਲੇ ਜਾਰੀ ਹਨ ਅਤੇ ਰੂਸ ਦੇ ਵੱਲੋਂ ਯੁਕਰੇਨ ਦੇ ਬਹੁਤ ਸਾਰੇ ਸ਼ਹਿਰਾਂ ਵਿਚ ਕਬਜ਼ਾ ਵੀ ਕੀਤਾ ਜਾ ਰਿਹਾ ਹੈ। ਇਸ ਯੁਧ ਨੂੰ ਰੋਕਣ ਵਾਸਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਵੱਲੋਂ ਵੀ ਚੇਤਾਵਨੀ ਜਾਰੀ ਕੀਤੀ ਗਈ ਹੈ ਕਿ ਅਗਰ ਰੂਸ ਵੱਲੋਂ ਇਹ ਹਮਲੇ ਬੰਦ ਨਹੀਂ ਕੀਤੇ ਗਏ ਤਾਂ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਇਸ ਦੀ ਕੀਮਤ ਚੁਕਾਉਣੀ ਪੈ ਸਕਦੀ ਹੈ।

ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਵੱਲੋਂ ਪ੍ਰੈਸ ਨੂੰ ਸੰਬੋਧਨ ਕਰਦੇ ਹੋਏ ਆਖਿਆ ਗਿਆ ਹੈ ਕਿ ਅਗਰ ਰੂਸ ਅਤੇ ਯੂਕਰੇਨ ਦਾ ਇਹ ਯੁੱਧ ਖਤਮ ਨਹੀਂ ਹੁੰਦਾ ਤਾਂ ਤੀਸਰਾ ਵਿਸ਼ਵ ਯੁਧ ਸ਼ੁਰੂ ਹੋ ਸਕਦਾ ਹੈ ਕਿਉਂਕਿ ਅਮਰੀਕਾ ਵੱਲੋਂ ਨਾਟੋ ਦੇ ਹਰ ਇੱਕ ਇੰਚ ਖੇਤਰ ਨੂੰ ਆਪਣੀ ਪੂਰੀ ਤਾਕਤ ਲਗਾ ਕੇ ਬਚਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪਰ ਇਸ ਯੁਧ ਨੂੰ ਰੋਕਣ ਵਾਸਤੇ ਹੀ ਅਮਰੀਕਾ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੁਕ੍ਰੇਨ ਉਪਰ ਕੀਤੇ ਜਾ ਰਹੇ ਯੁੱਧ ਦੇ ਕਾਰਨ ਜਿੱਥੇ ਰੂਸ ਅਸਫਲ ਹੋ ਚੁੱਕਿਆ ਹੈ। ਉੱਥੇ ਹੀ ਉਨ੍ਹਾਂ ਵੱਲੋਂ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਵੀ ਹਮਲਾਵਰ ਦੱਸਿਆ ਗਿਆ ਹੈ। ਅਤੇ ਉਨ੍ਹਾਂ ਕਿਹਾ ਕਿ ਸਾਨੂੰ ਇਸ ਯੁਧ ਨੂੰ ਰੋਕਣਾ ਚਾਹੀਦਾ ਹੈ।