ਅਸਮਾਨ ਚੋਂ ਆਏ ਕੁਦਰਤੀ ਕਹਿਰ ਨੇ ਵਿਛਾਏ ਸੱਥਰ, ਹੋਈ 11 ਲੋਕਾਂ ਦੀ ਮੌਤ

ਆਈ ਤਾਜ਼ਾ ਵੱਡੀ ਖਬਰ 

ਬੀਤੇ ਦੋ ਦਿਨਾਂ ਦੌਰਾਨ ਜਿਥੇ ਪੰਜਾਬ ਵਿੱਚ ਮੌਸਮ ਵਿੱਚ ਤਬਦੀਲੀ ਦੇਖੀ ਜਾ ਰਹੀ ਹੈ ਜਿਸ ਨਾਲ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਮਿਲਦੀ ਹੈ। ਉਥੇ ਹੀ ਮੌਸਮ ਵਿਭਾਗ ਵੱਲੋਂ ਵੀ ਜਾਣਕਾਰੀ ਦੇ ਦਿੱਤੀ ਗਈ ਸੀ। ਉਥੇ ਹੀ ਮੌਸਮ ਦੇ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਵੀ ਸਾਹਮਣੇ ਆ ਜਾਂਦੀਆਂ ਹਨ ਜਿਸ ਵਿੱਚ ਕਈ ਵਾਰ ਭਾਰੀ ਜਾਨੀ-ਮਾਲੀ ਨੁਕਸਾਨ ਹੋ ਜਾਂਦਾ ਹੈ। ਜਿੱਥੇ ਕਿ ਕੁਦਰਤੀ ਆਫਤਾਂ ਦੇ ਚਲਦਿਆਂ ਹੋਇਆਂ ਲੋਕਾਂ ਵਿਚ ਡਰ ਦਾ ਮਾਹੌਲ ਵੇਖਿਆ ਜਾ ਰਿਹਾ ਹੈ ਜਿੱਥੇ ਪਹਿਲਾਂ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ ਹੈ।ਉੱਥੇ ਹੀ ਵਾਪਰਨ ਵਾਲੇ ਸੜਕ ਹਾਦਸਿਆਂ, ਬੀਮਾਰੀਆਂ, ਭੁਚਾਲ, ਤੂਫਾਨ, ਹੜ੍ਹ, ਅਸਮਾਨੀ ਬਿਜਲੀ ਅਤੇ ਬਰਸਾਤਾਂ ਦੇ ਚਲਦਿਆਂ ਹੋਇਆਂ ਕਈ ਨੁਕਸਾਨ ਹੋਣ ਦੀਆਂ ਖ਼ਬਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।

ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ,ਹੁਣ ਅਸਮਾਨ ਚੋਂ ਆਈ ਕੁਦਰਤੀ ਕਹਿਰ ਨੇ ਸੱਥਰ ਵਿਛਾਏ ਹਨ ਜਿੱਥੇ 11 ਲੋਕਾਂ ਦੀ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਹਾਰ ਤੋਂ ਸਾਹਮਣੇ ਆਇਆ ਹੈ। ਜਿੱਥੇ ਕੱਲ ਅਸਮਾਨੀ ਬਿਜਲੀ ਅਤੇ ਤੇਜ਼ ਹਨੇਰੀ ਦੇ ਚਲਦਿਆਂ ਹੋਇਆਂ ਬਿਹਾਰ ਵਿਚ ਗਿਆਰਾਂ ਲੋਕਾਂ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਸਾਹਮਣੇ ਆਇਆ ਹੈ। ਇਸ ਆਸਮਾਨੀ ਬਿਜਲੀ ਦੇ ਡਿੱਗਣ ਨਾਲ ਜਿਥੇ ਕਈ ਲੋਕਾਂ ਦੀ ਜਾਨ ਗਈ ਹੈ ਉਥੇ ਹੀ ਦੱਸਿਆ ਗਿਆ ਹੈ ਕਿ ਅਰਰੀਆ ਅਤੇ ਪੂਰਨੀਆਂ ਵਿੱਚ 4 4 ਲੋਕਾਂ ਦੀ ਜਾਨ ਗਈ ਹੈ ਅਤੇ ਤਿੰਨ ਲੋਕਾਂ ਦੀ ਜਾਨ ਸੁਪੌਲ ਵਿੱਚ ਇਸ ਬਿਜਲੀ ਅਤੇ ਹਨੇਰੀ ਕਾਰਨ ਚਲੀ ਗਈ ਹੈ।

ਇਸ ਘਟਨਾ ਕਾਰਨ ਜਿੱਥੇ ਲੋਕਾਂ ਵਿਚ ਡਰ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਉਥੇ ਹੀ ਚਾਰ ਚਾਰ ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਹ ਰਾਹਤ ਦੀ ਰਕਮ ਹਰੇਕ ਪੀੜਤ ਪਰਿਵਾਰ ਨੂੰ ਦਿੱਤੀ ਜਾਵੇਗੀ।

ਉੱਥੇ ਹੀ ਉਨ੍ਹਾਂ ਵੱਲੋਂ ਮੌਸਮ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ ਅਤੇ ਲੋਕਾਂ ਨੂੰ ਮੌਸਮ ਦੇ ਦੌਰਾਨ ਸਾਵਧਾਨੀ ਵਰਤਣ ਵਾਸਤੇ ਵੀ ਆਖਿਆ ਗਿਆ ਹੈ।