ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆਈ ਵੱਡੀ ਖਬਰ, ਇਸ ਦੇਸ਼ ਤੋਂ ਹੋਗਿਆ ਹੁਣ ਇਹ ਵੱਡਾ ਐਲਾਨ

ਆਈ ਤਾਜ਼ਾ ਵੱਡੀ ਖਬਰ 

ਚੀਨ ਤੋਂ ਸ਼ੁਰੂ ਹੋਈ ਕਰੋਨਾ ਨੇ ਜਿੱਥੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਉਥੇ ਹੀ ਕੋਈ ਵੀ ਦੇਸ਼ ਇਸ ਦੀ ਚਪੇਟ ਵਿਚ ਆਉਣ ਤੋਂ ਨਹੀਂ ਬਚ ਸਕਿਆ ਅਤੇ ਇਸ ਕਰੋਨਾ ਦੇ ਬਹੁਤ ਸਾਰੇ ਨਵੇਂ ਰੂਪ ਵੀ ਹੁਣ ਤੱਕ ਸਾਹਮਣੇ ਆ ਚੁੱਕੇ ਹਨ ਜਿਸ ਦੇ ਕਾਰਨ ਲੋਕਾਂ ਵਿੱਚ ਭਾਰੀ ਦਹਿਸ਼ਤ ਦਾ ਮਾਹੌਲ ਪੈਦਾ ਹੋਇਆ। ਇਸ ਕਰੋਨਾ ਦੇ ਕਾਰਨ ਜਿੱਥੇ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਉਪਰ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਸਨ ਅਤੇ ਹਵਾਈ ਉਡਾਨਾਂ ਨੂੰ ਵੀ ਬੰਦ ਕਰ ਦਿੱਤਾ ਗਿਆ ਸੀ। ਭਾਰਤ ਵੱਲੋਂ ਕਾਫੀ ਲੰਮੇਂ ਸਮੇਂ ਤੱਕ ਆਪਣੀਆਂ ਅੰਤਰਰਾਸ਼ਟਰੀ ਹਵਾਈ ਉਡਾਨਾਂ ਨੂੰ ਬੰਦ ਰੱਖਿਆ ਗਿਆ ਉਥੇ ਹੀ 27 ਮਾਰਚ ਤੋਂ ਮੁੜ ਅੰਤਰਰਾਸ਼ਟਰੀ ਉਡਾਨਾਂ ਸ਼ੁਰੂ ਕੀਤਾ ਗਿਆ ਹੈ।

ਪਹਿਲਾਂ ਕਰੋਨਾ ਦੇ ਦੌਰਾਨ ਜਿਥੇ ਕੁਝ ਖਾਸ ਸਮਝੌਤਿਆਂ ਦੇ ਤਹਿਤ ਖ਼ਾਸ ਉਡਾਨਾਂ ਨੂੰ ਹੀ ਜਾਰੀ ਰੱਖਿਆ ਗਿਆ ਸੀ। ਇਸ ਤਰਾਂ ਹੀ ਬਾਕੀ ਦੇਸ਼ਾਂ ਵੱਲੋਂ ਵੀ ਆਪਣੇ ਦੇਸ਼ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਬਹੁਤ ਸਾਰੀਆਂ ਪਾਬੰਧੀਆਂ ਜਾਰੀ ਕੀਤੀਆਂ ਗਈਆਂ ਸਨ। ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਇਹ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਇਹ ਵੱਡਾ ਐਲਾਨ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਜਿਥੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਨਾਂ ਉਪਰ ਲਾਈਆਂ ਪਾਬੰਦੀਆਂ ਨੂੰ ਖ਼ਤਮ ਕਰਨ ਦਾ ਐਲਾਨ ਵਲਿੰਗਟਨ ਏਅਰ ਨਿਊਜ਼ੀਲੈਂਡ ਵਲੋ ਕੀਤਾ ਗਿਆ ਹੈ। ਜਿੱਥੇ ਹੁਣ ਘਰੇਲੂ ਅਤੇ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਕੋਰੋਨਾ ਟੈਸਟ ਦੀ ਰਿਪੋਰਟ ਵਿਖ਼ਾਉਣ ਦੀ ਜ਼ਰੂਰਤ ਨਹੀਂ ਹੋਵੇਗੀ।

ਘਰੇਲੂ ਅਤੇ ਅੰਤਰਰਾਸ਼ਟਰੀ ਉਡਾਨਾਂ ਲਈ ਹੁਣ ਕਰੋਨਾ ਸਬੰਧੀ ਟੀਕਾਕਰਣ ਅਤੇ ਟੈਸਟਾਂ ਦਾ ਸਬੂਤ ਦੇਣ ਦੀ ਜ਼ਰੂਰਤ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੁਣ ਸੇਵਾਵਾਂ ਨੂੰ ਵੀ ਏਅਰ ਨਿਊਜ਼ੀਲੈਂਡ ਬੋਰਡ ਵੱਲੋਂ ਸ਼ੁੱਕਰਵਾਰ ਤੋਂ ਫਿਰ ਬਹਾਲ ਕੀਤਾ ਜਾ ਰਿਹਾ ਹੈ। ਪਰ ਅਜੇ ਘਰੇਲੂ ਅਤੇ ਅੰਤਰਰਾਸ਼ਟਰੀ ਉਡਾਨਾਂ ਦੇ ਵਿੱਚ ਮਾਸਕ ਲਗਾਉਣ ਨੂੰ ਲਾਜਮੀ ਰੱਖਿਆ ਗਿਆ ਹੈ। ਨੋ ਜੈਬ, ਨੋ ਫਲਾਈ ਨੀਤੀ ਨੂੰ ਵੀ ਏਅਰ ਨਿਊਜ਼ੀਲੈਂਡ ਉਡਾਨਾਂ ਲਈ 1 ਮਈ ਤੋਂ ਹਟਾ ਦਿੱਤਾ ਜਾਵੇਗਾ।