ਅੰਤਰਾਸ਼ਟਰੀ ਪੰਜਾਬੀ ਯਾਤਰੀਆਂ ਲਈ ਆਈ ਮਾੜੀ ਖਬਰ 31 ਮਾਰਚ ਤੱਕ ਲੱਗ ਗਈ ਇਹ ਪਾਬੰਦੀ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਦੇਸ਼ ਵਿੱਚ ਫੈਲੀ ਹੋਈ ਕਰੋਨਾ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਕਈ ਤਰਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਿੱਥੇ ਕੀਤੀ ਗਈ ਤਾਲਾਬੰਦੀ ਦੇ ਕਾਰਨ ਬਹੁਤ ਸਾਰੇ ਨੌਜਵਾਨਾਂ ਦੇ ਰੁਜਗਾਰ ਚਲੇ ਗਏ ਸਨ ਅਤੇ ਲੋਕਾਂ ਨੂੰ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜਰਨਾ ਪਿਆ। ਉੱਥੇ ਹੀ ਸਾਰੇ ਦੇਸ਼ਾਂ ਵੱਲੋਂ ਹਵਾਈ ਉਡਾਨਾਂ ਉਪਰ ਵੀ ਰੋਕ ਲਗਾ ਦਿੱਤੀ ਗਈ ਸੀ ਅਤੇ ਆਪਣੇ ਦੇਸ਼ ਦੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਸੀ। ਕੁਝ ਖਾਸ ਸਮਝੌਤਿਆਂ ਤੇ ਚਲਦੇ ਹੋਏ ਹੀ ਖਾਸ ਉਡਾਨਾਂ ਨੂੰ ਚਲਾਇਆ ਗਿਆ ਸੀ ਤਾਂ ਜੋ ਯਾਤਰੀ ਆਪਣੀ ਮੰਜ਼ਲ ਤਕ ਆਸਾਨੀ ਨਾਲ ਜਾ ਸਕਣ। ਉੱਥੇ ਹੀ ਇਕ ਵਾਰ ਫਿਰ ਤੋਂ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਅਤੇ ਦੱਖਣੀ ਅਫ਼ਰੀਕਾ ਵਿੱਚ ਪਾਏ ਜਾਣ ਵਾਇਰਸ ਦੇ ਮਾਮਲੇ ਭਾਰਤ ਵਿੱਚ ਆ ਜਾਣ ਕਾਰਨ ਕਰੋਨਾ ਪਾਬੰਦੀਆਂ ਨੂੰ ਫਿਰ ਤੋਂ ਲਾਗੂ ਕੀਤਾ ਜਾ ਰਿਹਾ ਹੈ।

ਉਥੇ ਹੀ ਪੰਜਾਬ ਦੇ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਵੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੇ ਜਾਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹੁਣ ਅੰਤਰਰਾਸ਼ਟਰੀ ਪੰਜਾਬੀ ਯਾਤਰੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਕੱਤੀ ਮਾਰਚ ਤੱਕ ਪਾਬੰਦੀ ਲਗਾ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੰਮ੍ਰਿਤਸਰ ਹਵਾਈ ਅੱਡੇ ਤੋਂ ਏਅਰ ਬੱਬਲ ਦੇ ਕੁਝ ਖਾਸ ਸਮਝੌਤੇ ਦੇ ਤਹਿਤ ਜਾ ਰਹੀਆਂ ਉਡਾਨਾਂ ਨੂੰ ਵੀ ਅੰਮ੍ਰਿਤਸਰ ਵਿਚ ਮੁਅੱਤਲ ਕੀਤੇ ਜਾਣ ਦਾ ਐਲਾਨ ਕੀਤਾ ਗਿਆ ਹੈ।

ਜਿੱਥੇ ਕਤਰ ਏਅਰਵੇਜ਼ ਦੀਆਂ ਦੋਹਾ ਅੰਮ੍ਰਿਤਸਰ ਉਡਾਨਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ। ਉਥੇ ਹੀ ਦੱਸਿਆ ਗਿਆ ਹੈ ਕਿ ਇਹਨਾ ਉਡਾਨਾਂ ਵਿੱਚ 18 ਦਸੰਬਰ ਤੋਂ 31 ਮਾਰਚ 2022 ਤੱਕ ਦੀ ਬੁਕਿੰਗ ਨੂੰ ਰੱਦ ਕਰ ਦਿਤਾ ਗਿਆ ਹੈ। ਜਿਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਰ ਸਿੰਘ ਗੁਮਟਾਲਾ ਨੇ ਦੱਸਿਆ ਕਿ ਇਸ ਖਬਰ ਨਾਲ ਜਿਥੇ ਪੰਜਾਬੀਆਂ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ ਉਥੇ ਹੀ ਉਨ੍ਹਾਂ ਦੇ ਟਿਕਟਾਂ ਦੇ ਪੈਸੇ ਵਾਪਸ ਲੈਣ ਜਾ ਇਸ ਏਅਰਲਾਈਨ ਰਾਹੀ ਦਿੱਲੀ ਤੋਂ ਉਡਾਨ ਭਰਨ ਦਾ ਵਿਕਲਪ ਦਿੱਤਾ ਜਾ ਰਿਹਾ ਹੈ।

ਕਿਉਂਕਿ ਏਅਰਲਾਈਨ ਵੱਲੋਂ ਅੰਮ੍ਰਿਤਸਰ ਤੋਂ ਆਪਣੀਆਂ ਉਡਾਣਾਂ ਨੂੰ ਮੁਅੱਤਲ ਕੀਤਾ ਜਾ ਰਿਹਾ ਹੈ ਅਤੇ ਦਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਸ ਸਮਝੌਤੇ ਤਹਿਤ ਨੁਕਸਾਨ ਪਹੁੰਚ ਰਿਹਾ ਹੈ। ਉਥੇ ਹੀ ਇਨ੍ਹਾਂ ਉਡਾਨਾਂ ਨੂੰ ਰੱਦ ਕੀਤੇ ਜਾਣ ਨਾਲ ਯਾਤਰੀਆਂ ਨੂੰ ਕਈ ਤਰਾਂ ਦੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।