ਅੰਤਰਾਸ਼ਟਰੀ ਫਲਾਈਟਾਂ ਬਾਰੇ ਆਈ ਮਾੜੀ ਖਬਰ – 25 ਅਪ੍ਰੈਲ ਤੋਂ ਲਗ ਗਈ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਕਰੋਨਾ ਦਾ ਕਹਿਰ ਮੁੜ ਤੋਂ ਬਹੁਤ ਸਾਰੇ ਦੇਸ਼ਾਂ ਵਿੱਚ ਵਧ ਰਿਹਾ ਹੈ। ਉਥੇ ਹੀ ਭਾਰਤ ਵਿੱਚ ਵੀ ਕੁੱਝ ਸਮੇਂ ਤੋਂ ਲਗਾਤਾਰ ਕਰੋਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਹਨ। ਜਦੋਂ ਦੁਨੀਆਂ ਵਿਚ ਕੋਰੋਨਾ ਦਾ ਪ੍ਰਸਾਰ ਹੋਇਆ ਸੀ, ਉਸ ਸਮੇਂ ਸਭ ਦੀ ਸੁਰੱਖਿਆ ਨੂੰ ਵੇਖਦੇ ਹੋਏ ਹਵਾਈ ਆਵਾਜਾਈ ਉਪਰ ਰੋਕ ਲਗਾ ਦਿੱਤੀ ਗਈ ਸੀ। ਸਭ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਚੌਕਸੀ ਨੂੰ ਵਧਾ ਦਿੱਤਾ ਗਿਆ ਸੀ।

ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਵੇਖਦੇ ਹੋਏ ਤੇ ਲੋਕਾਂ ਦੀਆਂ ਸਹੂਲਤਾਂ ਲਈ ਫਲਾਈਟ ਨੂੰ ਦੁਬਾਰਾ ਸ਼ੁਰੂ ਕੀਤਾ ਗਿਆ ਤਾਂ ਜੋ ਦੂਸਰੇ ਦੇਸ਼ਾਂ ਵਿਚ ਫਸੇ ਲੋਕ ਆਪਣੀ ਮੰਜ਼ਲ ਤੇ ਪਹੁੰਚ ਸਕਣ। ਭਾਰਤ ਵਿੱਚ ਵੀ ਅੰਤਰਰਾਸ਼ਟਰੀ ਅਤੇ ਘਰੇਲੂ ਉਡਾਨਾਂ ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਉਡਾਨਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾ ਚੁੱਕਾ ਹੈ। ਅੰਤਰਰਾਸ਼ਟਰੀ ਫਲਾਈਟ ਬਾਰੇ ਹੁਣ ਇਕ ਮਾੜੀ ਖਬਰ ਸਾਹਮਣੇ ਆਈ ਹੈ 25 ਅਪ੍ਰੈਲ ਤੋਂ ਲੱਗ ਗਈ ਹੈ ਇਹ ਪਾਬੰਦੀ। ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ।

ਜਿੱਥੇ ਪਹਿਲਾਂ ਫ਼ਰਾਂਸ ਅਤੇ ਬ੍ਰਿਟੇਨ ਵੱਲੋਂ ਵੀ ਹਵਾਈ ਉਡਾਨਾਂ ਤੇ ਪਾਬੰਦੀਆਂ ਲਗਾ ਦਿੱਤੀਆਂ ਗਈਆਂ ਹਨ। ਹੁਣ ਦੁਬਈ ਅਤੇ ਭਾਰਤ ਵਿਚਕਾਰ ਵੀ ਚੱਲਣ ਵਾਲੀਆਂ ਉਡਾਣ ਨੂੰ 10 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਹ ਪਾਬੰਦੀ 25 ਅਪ੍ਰੈਲ ਤੋਂ ਅਗਲੇ 10 ਦਿਨਾਂ ਲਈ ਲਗਾਈ ਗਈ ਹੈ। ਉੱਥੇ ਹੀ ਐੱਫ ਆਈ ਪੀ ਦਾ ਕਹਿਣਾ ਹੈ ਕਿ ਕਰੋਨਾ ਵਾਇਰਸ ਦੀ ਇਨਫੈਕਸ਼ਨ ਨੂੰ ਰੋਕਣ ਲਈ ਕੀ ਇਹ ਕਦਮ ਚੁੱਕਿਆ ਜਾ ਰਿਹਾ ਹੈ।

ਭਾਰਤ ਵਿੱਚ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਸਰਹੱਦ ਤੇ ਸੁਰੱਖਿਆ ਨੂੰ ਵਧਾਇਆ ਜਾ ਰਿਹਾ ਹੈ। ਤਾਂ ਜੋ ਉਨ੍ਹਾਂ ਦੇ ਦੇਸ਼ ਵਿਚ ਕਰੋਨਾ ਦੇ ਮਾਮਲੇ ਨਾ ਵੱਧ ਸਕਣ। ਉਥੇ ਹੀ ਭਾਰਤ ਸਰਕਾਰ ਵੱਲੋਂ ਜਹਾਜ਼ਾਂ ਦੀ ਆਵਾਜਾਈ ਤੇ ਕੋਈ ਵੀ ਪਾਬੰਦੀ ਨਹੀਂ ਲਗਾਈ ਗਈ ਹੈ। ਪਰ ਦੁੱਬਈ ਤੋਂ ਭਾਰਤ ਦੇ ਅਮੀਰਾਤ ਫਲਾਈਟਾਂ ਦਾ ਸੰਚਾਲਨ 25 ਅਪ੍ਰੈਲ ਤੋਂ ਅਗਲੇ 10 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।