ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਭਾਰਤ ਵਿੱਚ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਜਿਥੇ ਹਵਾਈ ਯਾਤਰਾ ਉੱਪਰ ਵੀ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਸੀਮਤ ਉਡਾਨਾਂ ਨੂੰ ਸ਼ੁਰੂ ਕੀਤਾ ਗਿਆ ਸੀ। ਤਾਂ ਜੋ ਵਿਦੇਸ਼ਾਂ ਦੇ ਵਿੱਚ ਫਸੇ ਹੋਏ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਭਾਰਤ ਵਿਚ ਮੁੜ ਤੋਂ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਇੱਥੇ ਹਾਲਾਤ ਕਾਫੀ ਚਿੰਤਾਜਨਕ ਬਣੇ ਹੋਏ ਹਨ। ਭਾਰਤ ਵਿੱਚ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਸੀ।
ਅੰਤਰਰਾਸ਼ਟਰੀ ਫਲਾਈਟ ਬਾਰੇ ਇੱਥੇ ਲਈ ਇਹ ਹੋ ਗਿਆ ਹੈ ਵੱਡਾ ਐਲਾਨ, ਜਿਸ ਬਾਰੇ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਦੇਸ਼ ਅੰਦਰ ਕਰੋਨਾ ਦੀ ਸਥਿਤੀ ਨੂੰ ਦੇਖਦੇ ਹੋਏ ਜਿਥੇ ਵਿਦੇਸ਼ਾਂ ਵੱਲੋਂ ਭਾਰਤ ਦੀ ਮਦਦ ਕਰਨ ਲਈ ਹੱਥ ਅੱਗੇ ਵਧਾਇਆ ਜਾ ਰਿਹਾ ਹੈ। ਪਹਿਲਾਂ ਜਿਥੇ ਆਸਟ੍ਰੇਲੀਆ ਵੱਲੋਂ ਲਗਾਈ ਗਈ ਪਾਬੰਦੀ ਤੋਂ ਬਾਅਦ ਉਡਾਣ ਨੂੰ ਸ਼ੁਰੂ ਕੀਤਾ ਗਿਆ ਹੈ। ਉੱਥੇ ਹੀ ਹੁਣ ਸਾਊਦੀ ਅਰਬ ਨੇ ਵੀ ਲਗਾਈ ਗਈ ਉਡਾਨਾਂ ਦੀ ਪਾਬੰਦੀ ਨੂੰ ਹਟਾ ਦਿੱਤਾ ਹੈ। ਸਾਊਦੀ ਅਰਬ ਵੱਲੋਂ ਕੀਤੇ ਗਏ ਇਸ ਐਲਾਨ ਨਾਲ ਬਹੁਤ ਸਾਰੇ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ।
ਕਿਉਕਿ ਕਾਫੀ ਸਮੇਂ ਤੋਂ ਫਸੇ ਹੋਏ ਲੋਕ ਮੁੜ ਤੋਂ ਆਪਣੀ ਮੰਜਲ ਵੱਲ ਜਾ ਸਕਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਕੀਤੇ ਗਏ ਐਲਾਨ ਵਿੱਚ ਆਖਿਆ ਗਿਆ ਹੈ ਕਿ 17 ਮਈ ਐਤਵਾਰ ਨੂੰ ਸਾਰੀਆ ਸੀਮਾਵਾਂ, ਹਵਾ ,ਧਰਤੀ ਅਤੇ ਸਮੁੰਦਰ ਨੂੰ ਪੂਰੀ ਤਰ੍ਹਾਂ ਨਾਲ ਖੋਲ ਦਿੱਤਾ ਜਾਵੇਗਾ। ਸਾਊਦੀ ਅਰਬ ਵੱਲੋਂ ਉਨ੍ਹਾਂ ਦੇ ਨਵੇਂ ਕੇਸਾਂ ਵਿੱਚ ਵਾਧੇ ਨੂੰ ਦੇਖਦੇ ਹੋਏ ਪਾਬੰਦੀਆਂ ਲਗਾਈਆਂ ਗਈਆਂ ਸਨ ਜਿਨ੍ਹਾਂ ਵਿੱਚ ਢਿੱਲ ਦਿੱਤੀ ਜਾ ਰਹੀ ਹੈ।
ਸਾਊਦੀ ਅਰਬ ਵਿੱਚ ਕਰੋਨਾ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਅੰਤਰਰਾਸ਼ਟਰੀ ਯਾਤਰਾ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ। ਪਿਛਲੇ ਇਕ ਸਾਲ ਤੋਂ ਸਰਹੱਦ ਨੂੰ ਬੰਦ ਕੀਤਾ ਗਿਆ ਸੀ ਤੇ ਕਰੋਨਾ ਟੀਕਾਕਰਨ ਤੋਂ ਬਾਅਦ ਹੀ ਲੋਕਾਂ ਨੂੰ ਦੇਸ਼ ਛੱਡਣ ਦੀ ਇਜ਼ਾਜ਼ਤ ਦਿੱਤੀ ਜਾਵੇਗੀ। ਅੱਜ ਤੋਂ ਸਾਊਦੀ ਅਰਬ ਹੁਣ ਪੂਰੀ ਸਮਰੱਥਾ ਨਾਲ ਅੰਤਰਰਾਸ਼ਟਰੀ ਉਡਾਣਾਂ ਨੂੰ ਸ਼ੁਰੂ ਕਰਨ ਲਈ ਤਿਆਰ ਹੈ।
Previous Postਹੁਣੇ ਹੁਣੇ ਬਾਦਲ ਪ੍ਰੀਵਾਰ ਚ ਪਿਆ ਮਾਤਮ ਹੋਈ ਇਸ ਪ੍ਰੀਵਾਰਕ ਮੈਂਬਰ ਦੀ ਅਚਾਨਕ ਮੌਤ , ਛਾਇਆ ਸੋਗ
Next Postਪੰਜਾਬ :ਪਿਓ ਪੁੱਤ ਨੂੰ ਇਕੋ ਦਿਨ ਵੱਖ ਵੱਖ ਥਾਵਾਂ ਤੇ ਏਦਾਂ ਮਿਲੀ ਮੌਤ ਇਕੱਠੀਆਂ ਦਾ ਹੋਇਆ ਸਸਕਾਰ – ਇਲਾਕੇ ਚ ਛਾਇਆ ਸੋਗ