ਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆਈ ਇਹ ਵੱਡੀ ਮਾੜੀ ਖਬਰ – ਹੋਇਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਇਸ ਕਰੋਨਾ ਨਾਂ ਦੀ ਕੁਦਰਤੀ ਆਫ਼ਤ ਨੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਚੀਨ ਤੋਂ ਸ਼ੁਰੂ ਹੋਈ ਇਸ ਕਰੋਨਾ ਨੇ ਜਿੱਥੇ ਸਾਰੀ ਦੁਨੀਆ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ ਉੱਥੇ ਹੀ ਸਾਰੀ ਦੁਨੀਆਂ ਦੀ ਜ਼ਿੰਦਗੀ ਬਦਲ ਗਈ ਹੈ। ਕਰੋਨਾ ਸਬੰਧੀ ਬਹੁਤ ਸਾਰੇ ਦੇਸ਼ਾਂ ਵਿਚ ਟੀਕਾਕਰਣ ਕਰਨ ਤੋਂ ਬਾਅਦ ਵੀ ਕਰੋਨਾ ਕੇਸਾਂ ਵਿਚ ਕਮੀ ਹੁੰਦੀ ਨਜ਼ਰ ਨਹੀਂ ਆ ਰਹੀ। ਭਾਰਤ ਵਿੱਚ ਵੀ ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਆਪਣੀਆਂ ਸਰਹੱਦਾਂ ਤੇ ਸੁਰੱਖਿਆ ਨੂੰ ਵਧਾ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਯਾਤਰੀਆਂ ਉੱਪਰ ਰੋਕ ਲਗਾ ਦਿੱਤੀ ਗਈ ਹੈ। ਤਾਂ ਜੋ ਉਨ੍ਹਾਂ ਦੇ ਦੇਸ਼ ਵਿਚ ਭਾਰਤ ਦੇ ਵੈਰੀਐਂਟ ਦੇ ਮਾਮਲੇ ਨਾ ਵਧ ਸਕਣ।

ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ, ਜਿਸ ਬਾਰੇ ਇਹ ਐਲਾਨ ਹੋਇਆ ਹੈ। ਭਾਰਤ ਵਿੱਚ ਕਰੋਨਾ ਦੇ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਵਿੱਚ ਆਉਣ, ਜਾਣ ਵਾਲੀਆਂ ਅੰਤਰਰਾਸ਼ਟਰੀ ਉਡਾਨਾਂ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਜਿਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਭਾਰਤ ਵਿੱਚ ਕਰੋਨਾ ਕੇਸਾਂ ਦੇ ਇਸ ਵਾਧੇ ਨੂੰ ਦੇਖਦੇ ਹੋਏ ਹਾਂਗਕਾਂਗ ਨੇ ਵੀ ਹੋਰ ਦੇਸ਼ਾਂ ਵਾਂਗ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉਪਰ ਪਾਬੰਦੀ ਲਗਾ ਦਿੱਤੀ ਹੈ।

ਕਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦੇ ਹੋਏ ਹਾਂਗਕਾਂਗ ਵੱਲੋਂ 1 ਮਈ ਤੋਂ ਫਿਲਪਾਇਨਜ਼ ,ਨੇਪਾਲ, ਭਾਰਤ, ਪਾਕਿਸਤਾਨ ਉਪਰ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਹਾਂਗਕਾਂਗ ਵੱਲੋਂ 20 ਅਪ੍ਰੈਲ ਤੋਂ 14 ਦਿਨਾਂ ਲਈ ਭਾਰਤ ਦੀਆਂ ਉਡਾਨਾਂ ਉਪਰ ਪਾਬੰਦੀ ਲਗਾਈ ਗਈ ਸੀ। ਵੈਬਸਾਈਟ ਤੇ ਜਾਰੀ ਕੀਤੀ ਗਈ ਜਾਣਕਾਰੀ ਵਿਚ ਹਾਂਗਕਾਂਗ ਸਰਕਾਰ ਵੱਲੋਂ ਆਖਿਆ ਗਿਆ ਹੈ, ਕਿ ਪਾਬੰਦੀ ਵਾਲੇ ਇਨ੍ਹਾਂ ਦੇਸ਼ਾਂ ਵਿੱਚ ਅਗਰ ਯਾਤਰੀ 2 ਘੰਟੇ ਤੋਂ ਵਧੇਰੇ ਸਮੇਂ ਲਈ ਰੁਕਦੇ ਹਨ ਤਾਂ ਉਹਨਾਂ ਨੂੰ ਹਾਂਗਕਾਂਗ ਵਿੱਚ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਸਮੇਂ ਵਿਸ਼ਵ ਵਿਚ ਭਾਰਤ, ਯੂ ਕੇ, ਆਇਰਲੈਂਡ ,ਦੱਖਣੀ ਅਫਰੀਕਾ ਤੇ ਬ੍ਰਾਜ਼ੀਲ ਵਿਚ ਕਰੋਨਾ ਦੇ ਵਧੇਰੇ ਕੇਸ ਸਾਹਮਣੇ ਆ ਰਹੇ ਹਨ। ਮਲੇਸ਼ੀਆ ਵੱਲੋਂ ਭਾਰਤ ਆਉਣ ਜਾਣ ਵਾਲੀਆਂ ਉਡਾਣਾਂ ਨੂੰ ਅਸਥਾਈ ਸਮੇਂ ਲਈ ਮੁਅੱਤਲ ਕੀਤਾ ਗਿਆ ਹੈ। ਹੁਣ ਤੱਕ ਭਾਰਤ ਵਿੱਚ ਆਉਣ-ਜਾਣ ਵਾਲੀਆਂ 20 ਵਿਦੇਸ਼ਾਂ ਦੀਆਂ ਉਡਾਨਾਂ ਨੂੰ ਰੋਕ ਦਿੱਤਾ ਗਿਆ ਹੈ। ਜਿਨ੍ਹਾਂ ਵਿੱਚ ਕੈਨੇਡਾ, ਯੂਕੇ, ਅਮਰੀਕਾ, ਜਰਮਨੀ, ਹਾਂਗਕਾਂਗ, ਯੂ ਏ ਈ, ਸਿੰਗਾਪੁਰ, ਆਸਟ੍ਰੇਲੀਆ ਅਤੇ ਹੋਰ ਬਹੁਤ ਸਾਰੇ ਦੇਸ਼ ਸ਼ਾਮਲ ਹਨ।