ਆਈ ਤਾਜਾ ਵੱਡੀ ਖਬਰ
ਪਿਛਲੇ ਕੁਝ ਸਮੇਂ ਤੋਂ ਹੀ ਵਿਸ਼ਵ ਭਰ ਵਿਚ ਕਰੋਨਾ ਵਾਇਰਸ ਦਾ ਪ੍ਰ-ਕੋ-ਪ ਦੇਖਣ ਨੂੰ ਮਿਲ ਰਿਹਾ ਹੈ। ਜਿਸ ਦੇ ਚਲਦਿਆਂ ਕਰੋਨਾ ਵਾਇਰਸ ਦੇ ਵੱਧ ਮਾਮਲਿਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਦੇਸ਼ ਵੱਲੋਂ ਵਿਦੇਸ਼ ਤੋਂ ਆਉਣ ਵਾਲੇ ਯਾਤਰੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਤੇ ਰੋਕ ਲਗਾ ਦਿੱਤੀ ਸੀ। ਜਿਸ ਕਾਰਨ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਇਲਾਵਾ ਕੁਝ ਦੇਸ਼ਾਂ ਵੱਲੋਂ ਆਪਣੇ ਦੇਸ਼ ਦੀਆਂ ਸਰਹੱਦਾਂ ਉੱਤੇ ਸਖ਼ਤੀ ਵੱਧਾ ਦਿੱਤੀ ਗਈ ਸੀ ਤਾਂ ਜੋ ਕਰੋਨਾ ਵਾਇਰਸ ਦੇ ਵਧ ਰਹੇ ਮਾਮਲਿਆਂ ਤੇ ਰੋਕ ਲਗਾਈ ਜਾ ਸਕੇ। ਇਸੇ ਤਰ੍ਹਾਂ ਹੁਣ ਆਸਟ੍ਰੇਲੀਆ ਦੀ ਸਰਕਾਰ ਵੱਲੋਂ ਹੁਣ ਇਕ ਵੱਡਾ ਫੈਸਲਾ ਲਿਆ ਗਿਆ ਹੈ। ਜੇਕਰ ਤੁਸੀਂ ਆਸਟ੍ਰੇਲੀਆ ਜਾਣਾ ਚਾਹੁੰਦੇ ਹੋ ਤਾਂ ਇਹ ਖਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ।
ਆਸਟ੍ਰੇਲੀਆ ਦੇ ਵਾਸੀਆਂ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਜਾਣ ਲਈ ਹੋਰ ਇੰਤਜ਼ਾਰ ਕਰਨਾ ਪਵੇਗਾ। ਕਿਉਂਕਿ ਹੁਣ ਆਸਟ੍ਰੇਲੀਆ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਜਿਸ ਰਾਹੀਂ ਹੁਣ ਆਸਟ੍ਰੇਲੀਆ ਯਾਤਰਾ ਦੀਆਂ ਪਾਬੰਦੀਆਂ ਨੂੰ ਹੋਰ ਵਧਾ ਦਿੱਤਾ ਹੈ। ਦੱਸ ਦਈਏ ਕਿ ਆਸਟ੍ਰੇਲੀਆ ਸਰਕਾਰ ਨੇ ਆਪਣੀਆਂ ਐਮਰਜੈਂਸੀ ਸ਼ਕਤੀਆਂ ਦੀਆਂ ਵਰਤੋਂ ਕਰਦੇ ਹੋਏ ਇਹ ਫ਼ੈਸਲਾ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹੁਣ ਹਵਾਈ ਅੰਤਰਰਾਸ਼ਟਰੀ ਯਾਤਰਾ ਅਤੇ ਕਰੂਜ਼ ਸਮੁੰਦਰੀ ਜਹਾਜ਼ ਯਾਤਰਾ ਦੀਆਂ ਲੱਗੀਆਂ ਪਾਬੰਦੀਆਂ ਨੂੰ ਵਧਾ ਦਿੱਤਾ ਹੈ।
ਦੱਸ ਦਈਏ ਕਿ ਪਹਿਲਾਂ 17 ਜੂਨ 2021 ਤੱਕ ਇਹ ਰੋਕ ਲਗਾਈ ਗਈ ਸੀ ਪਰ ਹੁਣ ਇਨ੍ਹਾਂ ਵਿਚ ਵਾਧਾ ਕਰਦੇ ਹੋਏ 17 ਸਤੰਬਰ 2021 ਤੱਕ ਪਾਬੰਦੀਆਂ ਨੂੰ ਲਾਗੂ ਕਰ ਦਿੱਤਾ ਹੈ। ਇਸ ਦੌਰਾਨ ਵਿਦੇਸ਼ ਗਏ ਆਸਟ੍ਰੇਲੀਆ ਦੇ ਨਾਗਰਿਕਾਂ ਜਾਂ ਸਥਾਈ ਨਾਗਰਿਕਾ ਨੂੰ ਦੇਸ਼ ਵਿਚ ਆਉਣ ਦੀ ਆਗਿਆ ਨਹੀਂ ਹੋਵੇਗੀ ਪਰ ਜੇਕਰ ਕੋਈ ਉਲੰਘਣਾ ਕਰਦੇ ਹੈ ਤਾਂ ਉਸ ਖਿਲਾਫ ਬਣਦੀ ਕਾ-ਰ-ਵਾ-ਈ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਜੇਕਰ ਕਿਸੇ ਨਾਗਰਿਕ ਨੇ ਦੇਸ਼ ਤੋਂ ਬਾਹਰ ਜਾਣਾ ਹੋਵੇ ਤਾਂ ਉਸ ਨੂੰ ਪਹਿਲਾਂ ਇਜਾਜ਼ਤ ਲੈਣੀ ਪਵੇਗੀ ਅਤੇ ਉਹ ਬਿਨਾਂ ਇਜਾਜ਼ਤ ਬਾਹਰ ਨਹੀਂ ਜਾ ਸਕਦਾ। ਦੱਸ ਦਈਏ ਕਿ ਪਿਛਲੇ ਕਰੋਨਾ ਕਾਲ ਤੋਂ ਹੀ ਆਸਟ੍ਰੇਲੀਆ ਦੀਆਂ ਸਰਹੱਦਾਂ ਉਤੇ ਸ-ਖ਼-ਤੀ ਵਰਤੀ ਜਾ ਰਹੀ ਹੈ। ਜਿਸ ਕਾਰਨ ਅੰਤਰਰਾਸ਼ਟਰੀ ਵਿਦਿਆਰਥੀ ਕਾਫੀ ਪ੍ਰ-ਭਾ-ਵਿ-ਤ ਹੋ ਰਹੇ ਹਨ।
Previous Postਪੰਜਾਬ ਸਰਕਾਰ ਵਲੋਂ 5 ਜੁਲਾਈ ਤੱਕ ਲਈ ਆਈ ਵੱਡੀ ਖਬਰ – ਹੋਇਆ ਇਹ ਐਲਾਨ
Next Postਹੁਣੇ ਹੁਣੇ ਕਾਂਗਰਸ ਨੂੰ ਲੱਗਾ ਵੱਡਾ ਝੱਟਕਾ ਹੋਈ ਇਸ ਚੋਟੀ ਦੇ ਮਸ਼ਹੂਰ ਆਗੂ ਲੀਡਰ ਦੀ ਅਚਾਨਕ ਮੌਤ