ਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਇਸ ਦੇਸ਼ ਤੋਂ ਆ ਗਈ ਹੁਣ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਕਰੋਨਾ ਕਾਰਨ ਪਿਛਲੇ ਸਾਲ ਮਾਰਚ ਤੋਂ ਹੀ ਭਾਰਤ ਵੱਲੋਂ ਅੰਤਰਰਾਸ਼ਟਰੀ ਉਡਾਣਾਂ ਉਪਰ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕੁਝ ਖਾਸ ਉਡਾਣਾਂ ਯਾਤਰੀਆਂ ਦੀਆਂ ਸਹੂਲਤਾਂ ਲਈ ਕੁਝ ਖਾਸ ਸਮਝੌਤਿਆਂ ਦੇ ਤਹਿਤ ਸ਼ੁਰੂ ਕੀਤੀਆਂ ਗਈਆਂ ਸਨ। ਤਾਂ ਜੋ ਯਾਤਰੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਅਤੇ ਡੈਲਟਾ ਵੈਰੀਐਂਟ ਦੇ ਕਾਰਨ ਵੀ ਭਾਰਤ ਤੋਂ ਆਉਣ ਜਾਣ ਵਾਲਿਆਂ ਉਪਰ ਕੁਝ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿਤੀ ਗਈ। ਜਿਸ ਕਾਰਨ ਵਿਦੇਸ਼ ਜਾਣ ਵਾਲੇ ਬਹੁਤ ਸਾਰੇ ਲੋਕਾਂ ਨੂੰ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕਰਨਾ ਪੈ ਰਿਹਾ ਹੈ। ਉਥੇ ਹੀ ਕੁਝ ਦੇਸ਼ਾਂ ਵੱਲੋਂ ਕਰੋਨਾ ਸਥਿਤੀ ਨੂੰ ਮੱਦੇਨਜ਼ਰ ਰੱਖਦੇ ਹੋਏ ਲਾਗੂ ਕੀਤੀਆਂ ਗਈਆਂ ਪਾਬੰਦੀਆਂ ਵਿਚ ਢਿੱਲ ਦਿੱਤੀ ਗਈ ਹੈ।

ਹੁਣ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੇ ਯਾਤਰੀਆਂ ਉਪਰ ਲਗਾਈਆ ਗਈਆਂ ਪਾਬੰਦੀਆਂ ਨੂੰ ਹਟਾਇਆ ਜਾ ਰਿਹਾ ਹੈ। ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਇਸ ਦੇਸ਼ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ। ਹੁਣ ਕੰਬੋਡੀਆ ਦੇਸ਼ ਵੱਲੋਂ ਵੀ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਤੇ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਗਿਆ ਹੈ। ਜਿਸ ਬਾਰੇ ਇਹ ਆਦੇਸ਼ ਕੰਬੋਡੀਆ ਦੇਸ਼ ਦੇ ਪ੍ਰਧਾਨ ਮੰਤਰੀ ਹੁਨ ਸੇਨ ਵੱਲੋਂ ਜਾਰੀ ਕੀਤੇ ਗਏ ਹਨ। ਇਸ ਬਾਰੇ ਜਾਣਕਾਰੀ ਸਿਹਤ ਮੰਤਰੀ ਮੈਮ ਬੁਨੇਗ ਨੇ ਇਕ ਨੇ ਇਕ ਬਿਆਨ ਵਿਚ ਜਾਰੀ ਕੀਤੀ ਹੈ।

ਭਾਰਤ ਵਿੱਚ ਕਰੋਨਾ ਸਥਿਤੀ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਵਾਲੇ ਯਾਤਰੀਆਂ ਤੇ ਲਗਾਈ ਗਈ ਪਾਬੰਦੀ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਹੈ। ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਸਿਹਤ ਮੰਤਰਾਲੇ ਨੇ ਭਾਰਤ ਤੋਂ ਕੰਬੋਡੀਆ ਆਉਣ ਵਾਲੇ ਨਾਗਰਿਕਾਂ 27 ਅਪ੍ਰੈਲ ਨੂੰ ਇਹ ਪਾਬੰਦੀ ਲਾਗੂ ਕੀਤੀ ਸੀ।

ਭਾਰਤ ਸਰਕਾਰ ਵੱਲੋਂ ਦੋਵੇਂ ਦੇਸ਼ਾਂ ਵਿਚਕਾਰ ਸੰਪਰਕ ਨੂੰ ਬੇਹਤਰ ਬਣਾਉਣ ਲਈ ਪਾਬੰਦੀ ਨੂੰ ਹਟਾਉਣ ਵਾਸਤੇ ਰਾਜਦੂਤ ਦੇਵਯਾਨੀ ਨੇ ਸੱਚੇ ਦਿਲੋਂ ਸਰਕਾਰ ਦਾ ਧੰਨਵਾਦ ਕੀਤਾ ਹੈ। ਜਿਸ ਵਾਸਤੇ ਉਨ੍ਹਾਂ ਵੱਲੋਂ ਇੱਕ ਸੰਦੇਸ਼ ਵੀ ਭੇਜਿਆ ਗਿਆ ਹੈ ਜਿਸ ਵਿੱਚ ਸਰਕਾਰ ਦੇ ਇਸ ਸ਼ਲਾਘਾਯੋਗ ਕਦਮ ਦੀ ਤਾਰੀਫ਼ ਵੀ ਕੀਤੀ ਗਈ ਹੈ। ਇਸ ਪਾਬੰਦੀ ਨੂੰ ਹਟਾਏ ਜਾਣ ਦੀ ਖਬਰ ਨਾਲ ਬਹੁਤ ਸਾਰੇ ਯਾਤਰੀਆਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ ਜੋ ਲੰਮੇ ਸਮੇਂ ਤੋਂ ਇੰਤਜ਼ਾਰ ਕਰ ਰਹੇ ਸਨ।