ਆਈ ਤਾਜਾ ਵੱਡੀ ਖਬਰ
ਪਿਛਲੇ ਸਾਲ ਮਾਰਚ ਤੋਂ ਹੀ ਕਰੋਨਾ ਪਾਬੰਦੀਆਂ ਦੇ ਚੱਲਦੇ ਹੋਏ ਅੰਤਰ-ਰਾਸ਼ਟਰੀ ਹਵਾਈ ਉਡਾਨਾਂ ਨੂੰ ਰੋਕ ਦਿੱਤਾ ਗਿਆ ਸੀ। ਕੁਝ ਖਾਸ ਸਮਝੌਤਿਆਂ ਦੇ ਤਹਿਤ ਹੀ ਖਾਸ ਉਡਾਨਾਂ ਨੂੰ ਚਾਲੂ ਰੱਖਿਆ ਗਿਆ ਸੀ। ਜਿਸ ਸਦਕਾ ਯਾਤਰੀਆਂ ਨੂੰ ਉਨ੍ਹਾਂ ਦੀ ਮੰਜ਼ਲ ਤਕ ਪਹੁੰਚਾਇਆ ਜਾ ਸਕੇ। ਭਾਰਤ ਵਿੱਚ ਕਰੋਨਾ ਅਤੇ ਡੈਲਟਾ ਵੈਰੀਏਂਟ ਦੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ ਜਾਣ ਵਾਲੀਆਂ ਬਹੁਤ ਸਾਰੀਆਂ ਉਡਾਣਾਂ ਉਪਰ ਕਈ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਉਥੇ ਹੀ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਮੁੜ ਤੋਂ ਕੁਝ ਹਵਾਈ ਉਡਾਨਾਂ ਨੂੰ ਸ਼ੁਰੂ ਕੀਤਾ ਜਾ ਰਿਹਾ ਹੈ। ਉੱਥੇ ਹੀ ਕਈ ਤਰ੍ਹਾਂ ਦੀਆਂ ਪਾਬੰਦੀਆਂ ਅਜੇ ਵੀ ਜਾਰੀ ਹਨ।
ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਇਕ ਵੱਡੀ ਮਾੜੀ ਖਬਰ ਸਾਹਮਣੇ ਆਈ ਹੈ,ਜਿੱਥੇ ਇਸ ਦੇਸ਼ ਨੇ ਇੰਡੀਆ ਤੇ ਅਚਾਨਕ ਇਹ ਪਾਬੰਦੀ ਲਗਾ ਦਿੱਤੀ ਹੈ। ਭਾਰਤ ਵਿੱਚ ਕਰੋਨਾ ਕੇਸ ਅਤੇ ਡੈਲਟਾ ਵੈਰੀਐਂਟ ਦੇ ਕੇਸਾਂ ਨੂੰ ਦੇਖਦੇ ਹੋਏ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਅਣਮਿੱਥੇ ਸਮੇਂ ਲਈ ਰੋਕ ਲਗਾਈ ਗਈ ਸੀ। ਉੱਥੇ ਹੀ ਹੁਣ ਇਕ ਵਾਰ ਫਿਰ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਯਾਤਰੀਆਂ ਲਈ ਇਕ ਮਾੜੀ ਖਬਰ ਸਾਹਮਣੇ ਆਈ ਹੈ। ਜਿੱਥੇ ਵੀਜ਼ਾ ਆਨ ਅਰਾਈਵਲ ਸੁਵਿਧਾ ਨੂੰ ਅਸਥਾਈ ਰੂਪ ਵਿੱਚ ਮੁਲਤਵੀ ਕੀਤਾ ਗਿਆ ਹੈ ਜਿਸ ਕਾਰਨ ਬਹੁਤ ਸਾਰੇ ਯਾਤਰੀ ਦੁਖੀ ਦਿਖਾਈ ਦੇ ਰਹੇ ਹਨ।
ਇਹ ਸੁਵਿਧਾ ਬੰਦ ਕਰਨ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਹੋ ਸਕਦੀ ਹੈ। ਬਹੁਤ ਸਾਰੇ ਦੇਸ਼ਾਂ ਵੱਲੋਂ ਅਜੇ ਵੀ ਸਖ਼ਤ ਪਾਬੰਦੀਆਂ ਲਾਗੂ ਰੱਖੀਆਂ ਗਈਆਂ ਹਨ। ਉਥੇ ਹੀ ਹੁਣ ਸੰਯੁਕਤ ਅਰਬ ਅਮੀਰਾਤ ਜਾਣ ਵਾਲੇ ਭਾਰਤੀ ਯਾਤਰੀਆਂ ਨੂੰ ਇਸ ਖਬਰ ਨਾਲ ਭਾਰੀ ਝਟਕਾ ਲਗਾ ਹੈ। ਇਸ ਸੁਵਿਧਾ ਨੂੰ ਰੱਦ ਕੀਤੇ ਜਾਣ ਦੀ ਜਾਣਕਾਰੀ ਟਵਿਟਰ ਉਪਰ ਸੋਮਵਾਰ ਨੂੰ ਇਤਿਹਾਦ ਏਅਰਵੇਜ਼ ਵੱਲੋਂ ਜਾਰੀ ਕੀਤੀ ਗਈ ਹੈ।
ਜਿਸ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਭਾਰਤ ਵਿਚ 14 ਦਿਨ ਰਹਿਣ ਵਾਲੇ ਯਾਤਰੀਆਂ ਲਈ ਇਹ ਸੁਵਿਧਾ ਰੱਦ ਕੀਤੀ ਜਾ ਰਹੀ ਹੈ। ਸੰਯੁਕਤ ਅਰਬ ਅਮੀਰਾਤ ਵੱਲੋਂ ਇਹ ਫੈਸਲਾ ਕਰੋਨਾ ਕੇਸਾਂ ਨੂੰ ਦੇਖਦੇ ਹੋਏ ਲਿਆ ਗਿਆ ਹੈ ਤਾਂ ਜੋ ਆਪਣੇ ਦੇਸ਼ ਵਿੱਚ ਸਾਰੇ ਲੋਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਇਸ ਸਮੇਂ ਜਿਥੇ ਭਾਰਤ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਉਡਾਣਾਂ ਨੂੰ ਸ਼ੁਰੂ ਕੀਤਾ ਗਿਆ ਹੈ ਉਥੇ ਹੀ ਕੁਝ ਪਾਬੰਦੀਆਂ ਲਾਗੂ ਰੱਖੀਆਂ ਗਈਆਂ ਹਨ।
Home ਤਾਜਾ ਖ਼ਬਰਾਂ ਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ ਆਈ ਮਾੜੀ ਖਬਰ – ਇਸ ਦੇਸ਼ ਨੇ ਇੰਡੀਆ ਤੇ ਲਗਾਤੀ ਅਚਾਨਕ ਇਹ ਪਾਬੰਦੀ
Previous Postਗੋਰਿਆਂ ਦੇ ਇਸ ਵੱਡੇ ਦੇਸ਼ ਤੋਂ ਖੇਤੀ ਵੀਜ਼ਿਆਂ ਦੇ ਬਾਰੇ ਹੋ ਗਿਆ ਇਹ ਵੱਡਾ ਐਲਾਨ , ਲਗਣਗੇ ਠਾਹ ਠਾਹ ਵੀਜੇ
Next Postਪੰਜਾਬ ਚ ਇਥੇ ਵਾਪਰਿਆ ਭਿਆਨਕ ਹਾਦਸਾ ਹੋਈਆਂ ਮੌਤਾਂ , ਇਲਾਕੇ ਚ ਛਾਈ ਸੋਗ ਦੀ ਲਹਿਰ