ਆਈ ਤਾਜਾ ਵੱਡੀ ਖਬਰ
ਕਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਬਹੁਤ ਸਾਰੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ ਉਥੇ ਵੱਖ-ਵੱਖ ਸੂਬਾ ਸਰਕਾਰਾਂ ਨੂੰ ਵੀ ਆਪਣੀ ਸਥਿਤੀ ਦੇ ਅਨੁਸਾਰ ਫੈਸਲੇ ਲੈਣ ਦੇ ਅਧਿਕਾਰ ਦਿੱਤੇ ਗਏ ਹਨ। ਬੀਤੇ ਕੁਝ ਦਿਨਾਂ ਤੋਂ ਜਿੱਥੇ ਨਵੇਂ ਵਾਇਰਸ ਦੇ ਮਾਮਲੇ ਵੀ ਵੱਖ ਵੱਖ ਸੂਬਿਆਂ ਵਿੱਚ ਬਹੁਤ ਸਾਰੇ ਸਾਹਮਣੇ ਆ ਚੁੱਕੇ ਹਨ। ਉੱਥੇ ਹੀ ਆਏ ਦਿਨ ਵਾਧਾ ਹੋ ਰਿਹਾ ਹੈ ਇਸ ਲਈ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਪੁਖਤਾ ਕਦਮ ਚੁੱਕੇ ਜਾ ਰਹੇ ਹਨ। ਬਹੁਤ ਸਾਰੇ ਸੂਬਿਆਂ ਵਿੱਚ ਜਿੱਥੇ ਰਾਤ ਦਾ ਕਰਫਿਊ ਲਾਗੂ ਕਰ ਦਿੱਤਾ ਗਿਆ ਹੈ। ਉਥੇ ਹੀ ਮੁੰਬਈ ਦੇ ਵਿੱਚ ਕਰੋਨਾ ਦੇ ਵਾਧੇ ਨੂੰ ਦੇਖਦੇ ਹੋਏ ਧਾਰਾ 144 ਲਾਗੂ ਕੀਤੀ ਗਈ ਹੈ। ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਕਰੋਨਾ ਟੈਸਟ ਕੀਤੇ ਜਾਣੇ ਲਾਜ਼ਮੀ ਕੀਤੇ ਗਏ ਹਨ। ਹੁਣ ਅੰਤਰਰਾਸ਼ਟਰੀ ਯਾਤਰੀਆਂ ਲਈ ਮਾੜੀ ਖਬਰ ਸਾਹਮਣੇ ਆਈ ਹੈ ਜਿੱਥੇ ਇਸ ਦੇਸ਼ ਤੋਂ ਆਉਣ ਵਾਲੇ ਯਾਤਰੀਆਂ ਤੇ ਪਾਬੰਦੀ ਲੱਗ ਗਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਵੱਧ ਰਹੇ ਕਰੋਨਾ ਕੇਸਾ ਦੇ ਮਾਮਲਿਆਂ ਨੂੰ ਦੇਖਦੇ ਹੋਏ ਕਲਕੱਤਾ ਦੇ ਵਿੱਚ ਵੀ ਬ੍ਰਿਟੇਨ ਤੋਂ ਆਉਣ ਵਾਲੇ ਯਾਤਰੀਆਂ ਉੱਪਰ ਪਾਬੰਦੀ ਲਗਾਈ ਜਾ ਰਹੀ ਹੈ। ਜਿੱਥੇ ਯੂ ਕੇ ਤੋਂ ਕਲਕੱਤਾ ਆਉਣ ਵਾਲੀਆਂ ਸਾਰੀਆਂ ਉਡਾਣਾਂ ਤੇ 3 ਜਨਵਰੀ ਤੋਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਕੀਤੇ ਗਏ ਇਸ ਫੈਸਲੇ ਦੀ ਜਾਣਕਾਰੀ ਬੰਗਾਲ ਦੇ ਵਧੀਕ ਮੁੱਖ ਸਕੱਤਰ ਬੀ.ਪੀ. ਗੋਪਾਲ ਵੱਲੋਂ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਰਾਜੀਵ ਬਾਂਸਲ ਨੂੰ ਇਕ ਪੱਤਰ ਲਿਖ ਕੇ ਜਾਰੀ ਕੀਤੀ ਗਈ ਹੈ।
ਜਿੱਥੇ ਕਲਕੱਤਾ ਆਉਣ ਵਾਲੀਆਂ ਯੂ ਕੇ ਤੋਂ ਸਿੱਧੀਆਂ ਉਡਾਨਾ ਨੂੰ 3 ਜਨਵਰੀ 2022 ਤੋਂ ਅਗਲੇ ਹੁਕਮਾਂ ਤੱਕ ਲਈ ਮੁਅੱਤਲ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਥੇ ਹੀ ਹੋਰ ਦੇਸ਼ਾਂ ਤੋਂ ਆਉਣ ਵਾਲੀਆਂ ਉਡਾਣਾਂ ਰਾਹੀ ਕਲਕੱਤਾ ਪਹੁੰਚਣ ਵਾਲੇ ਸਾਰੇ ਯਾਤਰੀਆਂ ਦਾ ਕਰੋਨਾ ਟੈਸਟ ਉਨ੍ਹਾਂ ਦੇ ਖਰਚੇ ਉਪਰ ਹੀ ਕੀਤਾ ਜਾਣਾ ਲਾਜ਼ਮੀ ਕੀਤਾ ਗਿਆ ਹੈ।
ਇਹ ਫੈਸਲਾ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਲਿਆ ਜਾ ਰਿਹਾ ਹੈ। ਕਿਉਂਕਿ ਓਮੀ ਕਰੋਨ ਦੇ ਵਧ ਰਹੇ ਮਾਮਲਿਆਂ ਦੇ ਕਾਰਨ ਲੋਕਾਂ ਵਿੱਚ ਫਿਰ ਤੋਂ ਡਰ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਦੇ ਤੇਜ਼ੀ ਨਾਲ ਵਾਧੇ ਨੂੰ ਦੇਖਦੇ ਹੋਏ ਹੀ ਕਲਕੱਤਾ ਵਿੱਚ 3 ਜਨਵਰੀ 2022 ਤੋਂ ਯੂ ਕੇ ਤੋਂ ਆਉਣ ਵਾਲੀਆਂ ਉਡਾਨਾਂ ਉਪਰ ਪਬੰਦੀ ਲਗਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।
Previous Postਕੈਪਟਨ ਅਮਰਿੰਦਰ ਸਿੰਘ ਲਈ ਆ ਗਈ ਇਹ ਵੱਡੀ ਚੰਗੀ ਖਬਰ – ਮਿਲ ਗਿਆ ਹੁਣ ਇਹ ਵੱਡਾ ਸਾਥ
Next Postਮਸ਼ਹੂਰ ਲਾਲਾ ਕਿਲੇ ਦੇ ਬਾਰੇ ਚ ਆਈ ਇਹ ਵੱਡੀ ਖਬਰ – ਸੁਣ ਸਭ ਰਹਿ ਗਏ ਹੈਰਾਨ