ਅੰਦੋਲਨ ਤੋਂ ਪਰਤ ਰਹੇ ਕਿਸਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ ਹੋਇਆ ਮੌਤ ਦਾ ਤਾਂਡਵ , ਛਾਇਆ ਸੋਗ

ਆਈ ਤਾਜ਼ਾ ਵੱਡੀ ਖਬਰ 

ਪਿਛਲੇ ਸਾਲ ਨਵੰਬਰ ਤੋਂ ਜਿੱਥੇ ਦਿੱਲੀ ਦੀਆਂ ਸਰਹੱਦਾਂ ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮੋਰਚਾ ਲਾਇਆ ਗਿਆ ਸੀ। ਜਿੱਥੇ ਇਸ ਸੰਘਰਸ਼ ਦੇ ਦੌਰਾਨ ਕਿਸਾਨਾਂ ਵੱਲੋਂ ਗਰਮੀ, ਸਰਦੀ ਅਤੇ ਬਰਸਾਤ ਦੇ ਮੌਸਮ ਵਿੱਚ ਲਗਾਤਾਰ ਇਸ ਸੰਘਰਸ਼ ਨੂੰ ਜਾਰੀ ਰੱਖਿਆ ਗਿਆ। ਉਥੇ ਹੀ ਕਿਸਾਨਾਂ ਦੇ ਸੰਘਰਸ਼ ਦੇ ਅੱਗੇ ਕੇਂਦਰ ਸਰਕਾਰ ਝੁਕਦੀ ਹੋਈ ਨਜ਼ਰ ਆਈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 19 ਨਵੰਬਰ ਨੂੰ ਗੁਰਪੁਰਬ ਦੇ ਮੌਕੇ ਤੇ ਇਹਨਾਂ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਬੀਤੇ ਦਿਨੀਂ ਵਿਧਾਨ ਸਭਾ ਦੇ ਦੋਹਾਂ ਸਦਨਾਂ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਮਤਾ ਪਾਸ ਕੀਤੇ ਜਾਣ ਪਿੱਛੋਂ ਰਾਸ਼ਟਰਪਤੀ ਦੀ ਮਨਜੂਰੀ ਤੋਂ ਬਾਅਦ ਇਨ੍ਹਾਂ ਨੂੰ ਰੱਦ ਕਰ ਦਿਤਾ ਗਿਆ।

ਉਥੇ ਹੀ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਦਸੰਬਰ ਨੂੰ ਕਿਸਾਨੀ ਸੰਘਰਸ਼ ਖ਼ਤਮ ਕੀਤੇ ਜਾਣ ਦਾ ਐਲਾਨ ਕਰ ਦਿੱਤਾ ਗਿਆ, ਤੇ ਆਖਿਆ ਗਿਆ ਕਿ 13 ਦਸੰਬਰ ਨੂੰ ਕਿਸਾਨ ਮੋਰਚੇ ਤੋਂ ਵਾਪਸ ਆਪਣੇ ਘਰ ਪਰਤ ਜਾਣਗੇ।ਹੁਣ ਕਿਸਾਨ ਅੰਦੋਲਨ ਤੋਂ ਵਾਪਸ ਪਰਤ ਰਹੇ ਕਿਸਾਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ ਹੈ ਜਿੱਥੇ ਮੌਤ ਹੋਣ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਅੱਜ ਹਿਸਾਰ ਵਿਚ ਉਸ ਸਮੇਂ ਵਾਪਰਿਆ। ਇਸ ਹਾਦਸੇ ਵਿਚ ਮਿਲੀ ਜਾਣਕਾਰੀ ਅਨੁਸਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ ਹੈ ।

ਜਦੋਂ ਪੰਜਾਬ ਦੇ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਕੁਝ ਕਿਸਾਨਾਂ ਵੱਲੋਂ ਦਿੱਲੀ ਦੇ ਟਿਕਰੀ ਬਾਰਡਰ ਤੋਂ ਅੰਦੋਲਨ ਨੂੰ ਸਮੇਟ ਕੇ ਆਪਣੇ ਘਰਾਂ ਨੂੰ ਵਾਪਸੀ ਕੀਤੀ ਜਾ ਰਹੀ ਸੀ। ਜਦੋਂ ਕਿਸਾਨਾਂ ਦਾ ਇਹ ਕਾਫਲਾ ਹਰਿਆਣਾ ਦੇ ਹਿਸਾਰ ਦੇ ਬਗਲਾ ਰੋਡ ਮੋੜ ਕੋਲ ਪਹੁੰਚਿਆ ਤਾਂ ਪਿਛੋਂ ਆ ਰਹੇ ਇਕ ਤੇਜ਼ ਰਫ਼ਤਾਰ ਟਰੱਕ ਵੱਲੋਂ ਇਸ ਟਰਾਲੀ ਨੂੰ ਭਿਆਨਕ ਟੱਕਰ ਮਾਰ ਦਿੱਤੀ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਇਸ ਟਰਾਲੀ ਵਿਚ ਸਵਾਰ ਇਕ ਕਿਸਾਨ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਉਮਰ 38 ਸਾਲਾਂ ਦੀ ਮੌਕੇ ਤੇ ਹੀ ਮੌਤ ਹੋ ਗਈ।

ਉੱਥੇ ਹੀ ਇਸ ਹਾਦਸੇ ਵਿਚ 3 ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਹਿਸਾਰ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਨ੍ਹਾਂ ਦੀ ਪਹਿਚਾਣ ਦਾਰਾ ਸਿੰਘ 55 ਸਾਲ, ਪ੍ਰੀਤ 38 ਸਾਲ, ਗੋਗਾ ਸਿੰਘ 60-65 ਸਾਲ ਦੱਸੀ ਗਈ ਹੈ। ਇਹ ਕਿਸਾਨਾਂ ਦਾ ਕਾਫਲਾ ਨੈਸ਼ਨਲ ਹਾਈਵੇਅ 9 ਰਾਹੀਂ ਵਾਪਸ ਪੰਜਾਬ ਆ ਰਿਹਾ ਸੀ। ਇਸ ਹਾਦਸੇ ਵਿਚ ਟਰਾਲੀ ਪਲਟਣ ਕਾਰਨ ਕਿਸਾਨ ਗੰਭੀਰ ਰੂਪ ਨਾਲ ਜ਼ਖਮੀ ਹੋਏ ਹਨ। ਪੁਲਸ ਵੱਲੋਂ ਮੌਕੇ ਤੇ ਪਹੁੰਚ ਕੇ ਜਿਥੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ ਉਥੇ ਹੀ ਇਸ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ।