ਅੰਬਾਨੀ ਨੂੰ ਝੱਟਕਾ ਦੇਣ ਲਈ ਇਸ ਮਸ਼ਹੂਰ ਅਦਕਾਰਾ ਨੇ ਕਰਤਾ ਅਜਿਹਾ ਐਲਾਨ, ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਹੋਂਦ ਵਿੱਚ ਲਿਆਂਦੇ ਗਏ ਨਵੇਂ ਖੇਤੀ ਕਾਨੂੰਨਾਂ ਦਾ ਵਿਸ਼ਵ ਪੱਧਰ ਤੇ ਵਿਰੋਧ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਸੰਘਰਸ਼ ਵਿੱਚ ਜਿੱਥੇ ਪੰਜਾਬ ਦੇ ਕਲਾਕਾਰਾਂ ਅਤੇ ਗਾਇਕਾਂ ਵੱਲੋਂ ਕਿਸਾਨੀ ਅੰਦੋਲਨ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ। ਪਿਛਲੇ ਕਈ ਮਹੀਨਿਆਂ ਤੋਂ ਇਹ ਕਲਾਕਾਰ ਅਤੇ ਪੰਜਾਬੀ ਗਾਇਕ ਇਸ ਕਿਸਾਨੀ ਸੰਘਰਸ਼ ਦਾ ਹਿੱਸਾ ਬਣਨ ਦੇ ਨਾਲ-ਨਾਲ ਆਪਣੇ ਵੱਲੋਂ ਬਣਦਾ ਯੋਗਦਾਨ ਪਾ ਰਹੇ ਹਨ ।ਕੜਾਕੇ ਦੀ ਠੰਢ ਵਿੱਚ ਸਰਹੱਦਾਂ ਤੇ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਵਿਦੇਸ਼ਾਂ ਵਿਚ ਵਸਦੇ ਭਾਰਤੀਆਂ ਵੱਲੋਂ ਵੀ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ।

ਇਸ ਕਿਸਾਨੀ ਸੰਘਰਸ਼ ਨੂੰ ਲੈ ਕੇ ਸਭ ਲੋਕਾਂ ਵੱਲੋਂ ਅਤੇ ਕਲਾਕਾਰਾਂ ਦੀਆਂ ਸਿਫਤਾਂ ਕੀਤੀਆਂ ਜਾ ਰਹੀਆਂ ਹਨ। ਬਹੁਤ ਸਾਰੇ ਗਾਇਕ ਅਤੇ ਕਲਾਕਾਰ ਇਸ ਕਿਸਾਨੀ ਸੰਘਰਸ਼ ਕਾਰਨ ਚਰਚਾ ਦਾ ਵਿਸ਼ਾ ਰਹੇ ਹਨ। ਹੁਣ ਅੰਬਾਨੀ ਨੂੰ ਝੱਟਕਾ ਦੇਣ ਲਈ ਇੱਕ ਮਸ਼ਹੂਰ ਅਦਾਕਾਰ ਨੇ ਅਜਿਹਾ ਐਲਾਨ ਕੀਤਾ ਹੈ ਜਿਸ ਦੀ ਸਭ ਪਾਸੇ ਚਰਚਾ ਹੋ ਰਹੀ ਹੈ। ਇਸ ਕਿਸਾਨੀ ਅੰਦੋਲਨ ਦੇ ਵਿਚ ਹਰ ਕੋਈ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਹੁਣ ਤੱਕ ਕੇਂਦਰ ਸਰਕਾਰ ਨਾਲ ਮੀਟਿੰਗ ਬੇਸਿੱਟਾ ਰਹੀਆਂ ਹਨ ।
ਜਿਸ ਕਾਰਨ ਇਹ ਕਿਸਾਨੀ ਸੰਘਰਸ਼ ਹੋਰ ਤਿੱਖਾ ਕੀਤਾ ਜਾ ਰਿਹਾ ਹੈ। ਹੁਣ ਪੰਜਾਬੀ ਅਦਾਕਾਰਾ ਮੋਨਿਕਾ ਗਿੱਲ ਵੱਲੋਂ ਵੀ ਕਿਸਾਨਾਂ ਨੂੰ ਹਮਾਇਤ ਕਰਦੇ ਹੋਏ ਇੱਕ ਵੱਡਾ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ਤੇ ਅੰਬਾਨੀ ਦੇ ਸਾਰੇ ਬ੍ਰਾਂਡਸ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਕਦਮ ਦੀ ਸੋਸ਼ਲ ਮੀਡੀਆ ਤੇ ਸਭ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ । ਉਨ੍ਹਾਂ ਵੱਲੋਂ ਕੁਝ ਅਜਿਹੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਕੰਪਨੀ ਦੇ ਬ੍ਰਾਂਡਸ ਨਜ਼ਰ ਆ ਰਹੇ ਹਨ।

ਉਨ੍ਹਾਂ ਵੱਲੋਂ ਅੰਬਾਨੀ ਕੰਪਨੀ ਦੁਆਰਾ ਲਿਆਂਦੇ ਗਏ ਵੱਖ ਵੱਖ ਬ੍ਰਾਂਡਸ ਦਾ ਬਾਈਕਾਟ ਕੀਤਾ ਗਿਆ। ਇਸ ਕਿਸਾਨੀ ਸੰਘਰਸ਼ ਵਿਚ ਹਰ ਵਰਗ ਵੱਲੋਂ ਹਮਾਇਤ ਕੀਤੀ ਜਾ ਰਹੀ ਹੈ। ਹੁਣ ਤੱਕ ਬੇਸਿੱਟਾ ਰਹੀ ਮੀਟਿੰਗ ਤੋਂ ਬਾਅਦ 11 ਜਨਵਰੀ ਨੂੰ ਸੁਪਰੀਮ ਕੋਰਟ ਦਾ ਫੈਸਲਾ ਹੋਵੇਗਾ ਅਤੇ 15 ਜਨਵਰੀ ਨੂੰ ਮੁੜ ਤੋਂ ਕਿਸਾਨਾਂ ਤੇ ਸਰਕਾਰ ਦੇ ਵਿਚਕਾਰ ਗੱਲ ਬਾਤ ਲਈ ਬੈਠਕ ਹੋਵੇਗੀ। ਉਸ ਤੋਂ ਬਾਅਦ 26 ਜਨਵਰੀ ਤੇ ਕਿਸਾਨਾਂ ਵੱਲੋਂ ਬਣਾਈ ਰਣਨੀਤੀ ਦੇ ਤਹਿਤ ਟਰੈਕਟਰ ਪਰੇਡ ਕੀਤੀ ਜਾਵੇਗੀ।