ਆਈ ਤਾਜਾ ਵੱਡੀ ਖਬਰ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੀਆਂ ਕਿਸਾਨ ਜੱਥੇ ਬੰਦੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਪਿਛਲੇ ਮਹੀਨੇ 26 ਨਵੰਬਰ ਤੋਂ ਕਿਸਾਨ ਜਥੇਬੰਦੀਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਦਿੱਲੀ ਦੀਆਂ ਸਰਹੱਦਾਂ ਉੱਤੇ ਮੋਰਚਾ ਲਾ ਕੇ ਡਟੀਆਂ ਹੋਈਆਂ ਹਨ। ਜਿੱਥੇ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਸਤਾਵ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਉਥੇ ਹੀ ਕੇਂਦਰ ਸਰਕਾਰ ਇਹਨਾਂ ਖੇਤੀ ਕਾਨੂੰਨਾਂ ਵਿੱਚ ਸੋਧ ਦਾ ਪ੍ਰਸਤਾਵ ਪੇਸ਼ ਕਰ ਰਹੀ ਹੈ।
ਵਿੱਚ ਹਨ। ਜਿਸ ਨੂੰ ਕਿਸਾਨ ਜਥੇ ਬੰਦੀਆਂ ਵੱਲੋਂ ਠੁਕਰਾ ਦਿੱਤਾ ਗਿਆ ਹੈ। ਪੰਜਾਬ ਦੇ ਵਿੱਚ ਵੀ ਕਿਸਾਨ ਜਥੇ ਬੰਦੀਆਂ ਵੱਲੋਂ ਰਿਲਾਇੰਸ ਦੇ ਪੈਟ੍ਰੋਲ ਪੰਪ, ਮਾਲਜ਼, ਜੀਓ ਦੇ ਟਾਵਰਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਪੰਜਾਬ ਦੇ ਲੋਕਾਂ ਵੱਲੋਂ ਕੀਤੇ ਜਾ ਰਹੇ ਕੰਮ ਕਰਕੇ , ਅੰਬਾਨੀ ਲਈ ਆ ਗਈ ਪੰਜਾਬ ਤੋਂ ਇਹ ਵੱਡੀ ਮਾੜੀ ਖਬਰ । ਪੰਜਾਬ ਅੰਦਰ ਰਿਲਾਇੰਸ ਜੀਓ ਖਿਲਾਫ ਰੋਸ ਹੋਰ ਵੱਧ ਰਿਹਾ। ਲੋਕ ਧੜਾਧੜ ਸਿੰਮ ਪੋਰਟ ਕਰਵਾ ਰਹੇ ਹਨ। ਜਿਸ ਕਰਕੇ ਜੀਓ ਦਾ ਨੈੱਟਵਰਕ ਠੱਪ ਹੋ ਗਿਆ ਹੈ।
ਪਿਛਲੇ ਤਿੰਨ ਦਿਨਾਂ ਅੰਦਰ ਹੀ ਪੰਜਾਬ ਵਿੱਚ ਰਿਲਾਇੰਸ ਜੀਓ ਦੇ 200 ਮੋਬਾਈਲ ਟਾਵਰ ਬੰਦ ਕਰ ਦਿੱਤੇ ਗਏ ਹਨ। ਰਿਲਾਇੰਸ ਜੀਓ ਵੱਲੋਂ ਲਿਖੇ ਪੱਤਰ ਅਨੁਸਾਰ ਮੋਬਾਈਲ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾਣ ਮਗਰੋਂ ਪੰਜਾਬ ਵਿੱਚ ਛੇ ਖੇਤਰਾਂ ਵਿੱਚ ਜੀਓ ਕੰਪਨੀ ਦੇ ਲੱਖਾਂ ਕੁਨੈਕਸ਼ਨ ਪ੍ਰਭਾਵਿਤ ਹੋ ਗਏ ਹਨ, ਜਿਨ੍ਹਾਂ ਵਿੱਚ ਬਠਿੰਡਾ, ਜਗਰਾਉਂ, ਸਮਰਾਲਾ, ਬਲਾਚੌਰ, ਸੁਨਾਮ ਤੇ ਮੋਗਾ ਖ਼ਿੱਤੇ ਸ਼ਾਮਲ ਹਨ। ਇਸ ਤਰ੍ਹਾਂ ਹੀ ਜਲੰਧਰ ਤੇ ਲੁਧਿਆਣਾ ’ਚ 11-11 ਟਾਵਰ ਬੰਦ ਕੀਤੇ ਗਏ ਹਨ। ਮੁਕਤਸਰ ਦੇ ਗਿੱਦੜਬਾਹਾ, ਮਲੋਟ ਤੇ ਮੁਕਤਸਰ ’ਚ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ ਹਨ।
ਵੇਰਵਿਆਂ ਅਨੁਸਾਰ ਸੰਗਰੂਰ ’ਚ 7 ਟਾਵਰ, ਹੁਸ਼ਿਆਰਪੁਰ ਵਿੱਚ ਛੇ,ਬਠਿੰਡਾ, ਫ਼ਿਰੋਜ਼ਪੁਰ, ਗੁਰਦਾਸਪੁਰ ,ਤਰਨ ਤਾਰਨ ਤੇ ਰੋਪੜ ਵਿਚ ਚਾਰ-ਚਾਰ ਟਾਵਰ, ਫ਼ਰੀਦਕੋਟ, ਮੋਗਾ, ਨਵਾਂਸ਼ਹਿਰ ਤੇ ਪਠਾਨਕੋਟ ਵਿਚ ਤਿੰਨ-ਤਿੰਨ ਟਾਵਰ,ਕਪੂਰਥਲਾ, ਫ਼ਾਜ਼ਿਲਕਾ ਤੇ ਮਾਨਸਾ ਵਿਚ ਪੰਜ-ਪੰਜ, ਅੰਮ੍ਰਿਤਸਰ ਵਿਚ 9 ਪ੍ਰਭਾਵਿਤ ਹੋਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਰੋਜ਼ਾਨਾ ਟਾਵਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਰਹੇ ਹਨ। ਸਤੰਬਰ ਮਹੀਨੇ ਤੋਂ ਜੀਓ ਦਫ਼ਤਰਾਂ ਨੂੰ ਬੰਦ ਕਰਨ ਲਈ ਕਿਸਾਨਾਂ ਵੱਲੋ ਇਹ ਸਭ ਕੀਤਾ ਜਾ ਰਿਹਾ ਹੈ।
ਰਿਲਾਇੰਸ ਜੀਓ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਵੀ ਲਿਖਿਆ ਹੈ ਤੇ ਟਾਵਰਾਂ ਦੇ ਨੁ-ਕ-ਸਾ-ਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਪੁਲਿਸ ਕਾਰਵਾਈ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਰਿਲਾਇੰਸ ਨੇ ‘ਆਨਲਾਈਨ ਪੜ੍ਹਾਈ’ ਦਾ ਹਾਵਾਲਾ ਦਿਤਾ ਹੈ ਕਿ ਇਸ ਨਾਲ ਬੱਚਿਆਂ ਦੀ ਪੜ੍ਹਾਈ ਦਾ ਨੁ-ਕ-ਸਾ-ਨ ਹੋ ਰਿਹਾ ਹੈ। ਪੰਜਾਬ ਵਿੱਚ ਤਾਂ ਹੁਣ ਪੰਚਾਇਤਾਂ ਨੇ ਵੀ ਟਾਵਰਾਂ ਦੇ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ।ਪੰਜਾਬ ਵਿੱਚ ਰਿਲਾਇੰਸ ਜੀਓ ਦੇ ਕਰੀਬ 9 ਹਜ਼ਾਰ ਟਾਵਰ ਤੇ ਕਰੀਬ 250 ਰਿਲਾਇੰਸ ਦਫ਼ਤਰ ਹਨ। ਇਸ ਤੋਂ ਇਲਾਵਾ 300 ਪ੍ਰਮੁੱਖ ਥਾਵਾਂ ਹਨ। ਪੰਜਾਬ ਵਿੱਚ ਜੀਓ ਕੰਪਨੀ ਦੇ 1.40 ਕਰੋੜ ਕੁਨੈਕਸ਼ਨ ਹਨ ਤੇ 4ਜੀ ਦੀ ਹਾਈ ਸਪੀਡ ਕੁਨੈਕਟੇਵਿਟੀ ਹੈ।
Previous Postਕਿਸਾਨ ਅੰਦੋਲਨ : ਹੁਣੇ ਹੁਣੇ ਜਲੰਧਰ ਤੋਂ ਆਈ ਮਾੜੀ ਖਬਰ – ਦੇਖੋ ਕੀ ਕੀ ਹੋਇਆ
Next Postਕਿਸਾਨ ਅੰਦੋਲਨ : ਪੰਜਾਬ ਚ ਹੋ ਗਈ ਓਹੀ ਗਲ੍ਹ ਜਿਸਦਾ ਸੀ ਡਰ – ਹੁਣੇ ਹੁਣੇ ਆਈ ਇਹ ਵੱਡੀ ਖਬਰ