ਅੰਮਿ੍ਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਤਾਜਾ ਖਬਰ – ਸਾਰੇ ਪਾਸੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਬੇਸ਼ੱਕ ਸਰਕਾਰਾਂ ਦੇ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ , ਪੁਲੀਸ ਦੇ ਵੱਲੋਂ ਵੀ ਵੱਖ ਵੱਖ ਥਾਵਾਂ ਤੇ ਨਾਕੇ ਲਗਾ ਕੇ , ਵੱਖ ਵੱਖ ਤਰ੍ਹਾਂ ਦੀਆਂ ਮੁਹਿੰਮਾਂ ਚਲਾ ਕੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਂਦਾ ਹੈ ਤਾਂ ਜੋ ਵੱਡੀਆਂ ਅਣਸੁਖਾਵੀਆਂ ਘਟਨਾਵਾਂ ਨੂੰ ਵਾਪਰਨ ਤੋਂ ਰੋਕਿਆ ਜਾ ਸਕੇ । ਪਰ ਅਪਰਾਧੀਆਂ ਦੇ ਦਿਮਾਗ ਏਨੀ ਜ਼ਿਆਦਾ ਸ਼ਾਤਰ ਹੋ ਚੁੱਕੇ ਹਨ ਕਿ ਉਹ ਕਿਸੇ ਨਾ ਕਿਸੇ ਤਰੀਕੇ ਦੇ ਨਾਲ ਵੱਡੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਹੀ ਦੇਂਦੇ ਹਨ । ਇਹੀ ਵੱਡਾ ਕਾਰਨ ਹੈ ਕਿ ਅੱਜਕੱਲ੍ਹ ਅਪਰਾਧ ਦੇ ਨਾਲ ਸਬੰਧਤ ਬਹੁਤ ਸਾਰੀਆਂ ਵਾਰਦਾਤਾਂ ਵਧ ਰਹੀਆਂ ਹਨ ।

ਜਿਸ ਨੂੰ ਲੈ ਕੇ ਸਰਕਾਰਾਂ ਵੀ ਖਾਸੀਆਂ ਚਿੰਤਾ ਦੇ ਵਿੱਚ ਹੈ ।ਇਸੇ ਵਿਚਕਾਰ ਹੁਣ ਇਕ ਵੱਡੀ ਖਬਰ ਸਾਹਮਣੇ ਆ ਰਹੀ ਹੈ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਤੋਂ । ਜਿੱਥੇ ਅੰਮ੍ਰਿਤਸਰ ਦੇ ਪ੍ਰਸਿੱਧ ਏਅਰਪੋਰਟ ਤੇ ਇਕ ਅਜਿਹੀ ਘਟਨਾ ਵਾਪਰ ਗਈ, ਜਿਸ ਦੀ ਚਰਚਾ ਹਰ ਪਾਸੇ ਛਿੜ ਚੁੱਕੀ ਹੈ । ਜ਼ਿਕਰਯੋਗ ਹੈ ਕਿ ਕਰੋਨਾ ਦੇ ਚਲਦੇ ਕਾਫ਼ੀ ਲੰਬੇ ਸਮੇਂ ਤੋਂ ਹਵਾਈ ਉਡਾਣ‍ਾ ਤੇ ਹਵਾਈ ਯਾਤਰਾ ਤੇ ਸਰਕਾਰਾਂ ਦੇ ਵੱਲੋਂ ਰੋਕ ਲਗਾਈ ਗਈ ਸੀ। ਪਰ ਜਿਵੇਂ ਜਿਵੇਂ ਹੁਣ ਕੋਰੋਨਾ ਦੇ ਮਾਮਲੇ ਘਟ ਰਹੇ ਨੇ ਉਸਦੇ ਚਲਦੇ ਮੁੜ ਤੋਂ ਹਵਾਈ ਉਡਾਣਾਂ ਦੇ ਵਿੱਚ ਲੋਕ ਸਫਰ ਕਰ ਰਹੇ ਹਨ ।

ਤੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਘੁੰਮ ਫਿਰ ਰਹੇ ਹਨ । ਇਸੇ ਦੇ ਚੱਲਦੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਅੰਮ੍ਰਿਤਸਰ ਦੇ ਏਅਰਪੋਰਟ ਤੋਂ । ਜਿੱਥੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਦੇ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਤੇ ਇਕ ਵਿਅਕਤੀ ਨੂੰ ਲੱਖਾਂ ਰੁਪਏ ਦੇ ਸੋਨੇ ਦੇ ਨਾਲ ਕਾਬੂ ਕੀਤਾ ਗਿਆ ਹੈ । ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਇਹ ਵਿਅਕਤੀ ਜੋ ਕਿ ਦੁਬਈ ਤੋਂ ਅੱਠ ਸੌ ਵੀਹ ਗ੍ਰਾਮ ਸੋਨੇ ਦੇ ਨਾਲ ਪਹੁੰਚਿਆ ਸੀ ।

ਜਿਸ ਨੂੰ ਕਿ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਤੇ ਤਾਇਨਾਤ ਕਸਟਮ ਸਟਾਫ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਰੋਕਿਆ ਗਿਆ ਤੇ ਉਸ ਦੇ ਕੋਲੋਂ 820 ਗਰਾਮ ਸੋਨਾ ਬਰਾਮਦ ਕੀਤਾ ਗਿਆ ਹੈ । ਜਿਸ ਦੀ ਕੀਮਤ ਬਾਜ਼ਾਰ ਦੇ ਵਿਚ ਚਾਲੀ ਲੱਖ ਦੇ ਕਰੀਬ ਦੱਸੀ ਜਾ ਰਹੀ ਹੈ । ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਚਰਚਾ ਹਰ ਪਾਸੇ ਛਿੜ ਚੁੱਕੀ ਹੈ ।