ਅੰਮ੍ਰਿਤਸਰ ਏਅਰਪੋਰਟ ਤੋਂ ਆਈ ਇਹ ਵੱਡੀ ਤਾਜਾ ਖਬਰ – ਇਸ ਕਾਰਨ ਪਈਆਂ ਭਾਜੜਾਂ

ਆਈ ਤਾਜ਼ਾ ਵੱਡੀ ਖਬਰ 

ਦੁਨੀਆ ਵਿੱਚ ਜਿੱਥੇ ਕਰੋਨਾ ਨੂੰ ਠੱਲ੍ਹ ਪਾਉਣ ਲਈ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਸਨ ਅਤੇ ਟੀਕਾਕਰਨ ਤੋਂ ਬਾਅਦ ਸਾਰੇ ਦੇਸ਼ਾਂ ਵਿੱਚ ਕਰੋਨਾ ਕੇਸਾਂ ਵਿਚ ਆਈ ਕਮੀ ਤੋਂ ਬਾਅਦ ਸਾਰੇ ਦੇਸ਼ਾਂ ਵੱਲੋਂ ਇਨ੍ਹਾਂ ਪਾਬੰਦੀਆਂ ਵਿੱਚ ਵੀ ਛੋਟ ਦੇ ਦਿੱਤੀ ਗਈ ਸੀ ਤਾਂ ਜੋ ਸਾਰੇ ਦੇਸ਼ ਮੁੜ ਪੈਰਾਂ ਸਿਰ ਹੋ ਸਕਣ। ਉੱਥੇ ਹੀ ਬੀਤੇ ਦਿਨੀਂ ਵਿਸ਼ਵ ਸਿਹਤ ਸੰਗਠਨ ਵੱਲੋਂ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਵੇਰੀਐਂਟ ਨੂੰ ਬੇਹੱਦ ਖਤਰਨਾਕ ਦੱਸਿਆ ਗਿਆ। ਜੋ ਕਿ ਬਾਕੀ ਵੈਰੀਏਂਟ ਦੇ ਮੁਕਾਬਲੇ ਵਧੇਰੇ ਖਤਰਨਾਕ ਦੱਸਿਆ ਗਿਆ ਹੈ ਅਤੇ ਵਧੇਰੇ ਤੇਜ਼ੀ ਨਾਲ ਫੈਲਦਾ ਹੈ।

ਇਹ ਵੈਰੀਏਂਟ ਬਹੁਤ ਸਾਰੇ ਦੇਸ਼ਾਂ ਵਿੱਚ ਫੈਲ ਚੁੱਕਾ ਹੈ ਜਿਸ ਨੂੰ ਦੇਖਦੇ ਹੋਏ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਕਰੋਨਾ ਪਾਬੰਦੀਆਂ ਨੂੰ ਵਧਾਇਆ ਜਾ ਰਿਹਾ ਹੈ। ਹੁਣ ਅੰਮ੍ਰਿਤਸਰ ਦੇ ਏਅਰਪੋਰਟ ਤੋਂ ਇਹ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ, ਜਿੱਥੇ ਇਸ ਕਾਰਨ ਪਈਆਂ ਭਾਜੜਾਂ। ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ਉਪਰ ਕਰੋਨਾ ਕੇਸਾਂ ਦੇ ਵਾਧੇ ਨੂੰ ਦੇਖਦੇ ਹੋਏ ਬਹੁਤ ਸਾਰੀਆਂ ਸਖ਼ਤ ਹਦਾਇਤਾਂ ਲਾਗੂ ਕੀਤੀਆਂ ਗਈਆਂ ਹਨ।

ਬੀਤੇ ਦਿਨੀਂ ਜਿੱਥੇ ਕੁਝ ਯਾਤਰੀਆਂ ਦੇ ਕਰੋਨਾ ਪੀੜਤ ਹੋਣ ਦੀ ਖਬਰ ਸਾਹਮਣੇ ਆਈ ਸੀ ਉਥੇ ਹੀ ਇਕ ਵਾਰ ਫਿਰ ਤੋਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ‘ਤੇ 3 ਕੋਰੋਨਾ ਪੌਜ਼ੇਟਿਵ ਯਾਤਰੀਆਂ ਦੇ ਸਾਹਮਣੇ ਆਉਣ ਤੋਂ ਬਾਅਦ ਬਾਕੀ ਯਾਰਤੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜੇ ਹੋ ਰਹੇ ਹਨ। ਇਹ ਤਿੰਨ ਯਾਤਰੀ ਇਟਲੀ ਤੋਂ ਅੰਮ੍ਰਿਤਸਰ ਦੇ ਹਵਾਈ ਅੱਡੇ ਤੇ ਪਹੁੰਚੇ ਸਨ ਜਿਨ੍ਹਾਂ ਦੇ ਕਰੋਨਾ ਟੈਸਟ ਕੀਤੇ ਜਾਣ ਤੋਂ ਬਾਅਦ ਇਸ ਉਡਾਣ ਦੇ ਯਾਤਰੀਆਂ ਵਿਚੋਂ ਤਿੰਨ ਦੇ ਕਰੋਨਾ ਦੇ ਸੰਕ੍ਰਮਿਤ ਹੋਣ ਦੀ ਜਾਣਕਾਰੀ ਸਾਹਮਣੇ ਆਈ।

ਇਸ ਸਮੇਂ ਪੰਜਾਬ ਵਿੱਚ ਕਰੋਨਾ ਦੀ ਤੀਜੀ ਲਹਿਰ ਹਾਵੀ ਹੁੰਦੀ ਜਾ ਰਹੀ ਹੈ ਉਥੇ ਹੀ ਇਨ੍ਹਾਂ ਕੇਸਾਂ ਦੇ ਵਧਣ ਨਾਲ ਵੀ ਚਿੰਤਾ ਵੱਧ ਗਈ ਹੈ। ਇਨ੍ਹਾਂ ਤਿੰਨਾਂ ਮਰੀਜ਼ਾਂ ਦੇ ਖੂਨ ਦੇ ਨਮੂਨੇ ਜਾਂਚ ਵਾਸਤੇ ਭੇਜੇ ਗਏ ਹਨ ਤਾਂ ਜੋ ਨਵੇਂ ਵੇਰੀਏਂਟ ਦੀ ਜਾਂਚ ਕੀਤੀ ਜਾ ਸਕੇ। ਪੰਜਾਬ ਵਿਚ ਕਰੋਨਾ ਦੀ ਚਪੇਟ ਵਿੱਚ ਆਉਣ ਵਾਲੇ ਮਰੀਜਾਂ ਦੀ ਗਿਣਤੀ ਐਤਵਾਰ ਨੂੰ 42 ਦੱਸੀ ਗਈ ਹੈ। ਕੋਰੋਨਾ ਦੇ ਡੈਲਟਾ ਵੇਰੀਐਂਟ ਮਗਰੋਂ ਹੁਣ ਪੰਜਾਬ ਵਿੱਚ ਦੱਖਣੀ ਅਫ਼ਰੀਕਾ ਵਿੱਚ ਪਾਏ ਗਏ ਨਵੇਂ ਵੇਰੀਐਂਟ ਨੂੰ ਲੈ ਕੇ ਵੀ ਖ਼ਤਰਾ ਪੈਦਾ ਹੋ ਗਿਆ ਹੈ।