ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਹੁਣ ਆਈ ਵੱਡੀ ਖਬਰ – ਹੋ ਗਿਆ ਇਹ ਐਲਾਨ

ਆਈ ਤਾਜਾ ਵੱਡੀ ਖਬਰ

ਸਰਕਾਰ ਵੱਲੋਂ ਲੋਕਾਂ ਦੀਆਂ ਸਹੂਲਤਾਂ ਲਈ ਕਈ ਤਰ੍ਹਾਂ ਦੇ ਐਲਾਨ ਕੀਤੇ ਜਾ ਰਹੇ ਹਨ । ਉਥੇ ਹੀ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਲਈ ਵੀ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਲਈ ਕਈ ਤਰ੍ਹਾਂ ਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਜਿਸ ਦਾ ਭਰਪੂਰ ਫਾਇਦਾ ਲੋਕਾਂ ਨੂੰ ਮਿਲ ਸਕੇ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਲਈ ਨੌਕਰੀਆਂ ਮੁਹਈਆ ਕਰਵਾਏ ਜਾਣ ਵਾਸਤੇ ਕਈ ਤਰ੍ਹਾਂ ਦੇ ਐਲਾਨ ਕੀਤੇ ਗਏ ਹਨ। ਉੱਥੇ ਹੀ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦੇ ਕਾਰਨ ਲੋਕਾਂ ਵਿਚ ਖੁਸ਼ੀ ਦੇਖੀ ਜਾ ਰਹੀ ਹੈ। ਅੰਮ੍ਰਿਤਸਰ ਨੂੰ ਲੈ ਕੇ ਵੀ ਕਈ ਤਰਾਂ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ।

ਜਿੱਥੇ ਬਹੁਤ ਸਾਰੀਆਂ ਘਟਨਾਵਾਂ ਹਵਾਈ ਅੱਡੇ ਨਾਲ ਜੁੜੀਆਂ ਹੋਈਆਂ ਪ੍ਰਾਪਤ ਹੁੰਦੀਆਂ ਹਨ। ਜਿੱਥੇ ਕਈ ਵਾਰ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ। ਉਹਨਾਂ ਮੁਸ਼ਕਲਾਂ ਨੂੰ ਵੀ ਦੂਰ ਕਰਨ ਦਾ ਇਕ ਹੋਰ ਉਪਰਾਲਾ ਕੀਤਾ ਗਿਆ ਹੈ। ਹੁਣ ਅੰਮ੍ਰਿਤਸਰ ਹਵਾਈ ਅੱਡੇ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ ਜਿੱਥੇ ਇਹ ਐਲਾਨ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿੱਥੇ ਅੰਮ੍ਰਿਤਸਰ ਦੇ ਹਵਾਈ ਅੱਡੇ ਤੱਕ ਪਹੁੰਚਣ ਵਾਲੇ ਬਹੁਤ ਸਾਰੇ ਯਾਤਰੀਆਂ ਨੂੰ ਆਪਣੇ ਨਿਜੀ ਵਾਹਨਾਂ, ਆਟੋ-ਰਿਕਸ਼ਾ ਆਦਿ ਉਪਰ ਹੀ ਆਉਣਾ ਪੈਂਦਾ ਸੀ ਜਿਸ ਨਾਲ ਪੈਸੇ ਅਤੇ ਸਮੇਂ ਦੀ ਬੱਚਤ ਨਹੀਂ ਹੁੰਦੀ ਸੀ।

ਇਸ ਲਈ ਯਾਤਰੀਆਂ ਵੱਲੋਂ ਕਾਫੀ ਲੰਮੇ ਸਮੇਂ ਤੋਂ ਏਅਰਪੋਰਟ ਤੱਕ ਬੱਸ ਚਲਾਉਣ ਦੀ ਮੰਗ ਵੀ ਕੀਤੀ ਜਾ ਰਹੀ ਸੀ। ਹੁਣ ਬੀ ਆਰ ਟੀ ਐਸ ਦੇ ਸੀ ਈ ਓ ਹਰਪ੍ਰੀਤ ਸਿੰਘ ਗਿੱਲ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅੱਜ ਕਿ ਘਿਓ ਮੰਡੀ ਤੋਂ ਲੈ ਕੇ ਹਵਾਈ ਅੱਡੇ ਤੱਕ ਸਫਲ ਟਰਾਇਲ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਸੋਮਵਾਰ ਤੋਂ ਬਾਅਦ ਇਹ ਬੱਸ ਰੁਟੀਨ ਵਿਚ ਸ਼ੁਰੂ ਕਰ ਦਿੱਤੀ ਜਾਵੇਗੀ।

ਸਾਰੇ ਯਾਤਰੀਆਂ ਨੂੰ ਇਸ ਦਾ ਫਾਇਦਾ ਹੋਵੇਗਾ ਉੱਥੇ ਹੀ ਏਅਰਪੋਰਟ ਤੱਕ ਜਾਣ ਵਾਲੀ ਇਸ ਬੱਸ ਵਿੱਚ ਬਾਈਪਾਸ ਦੇ ਨਜ਼ਦੀਕ ਬਣੀਆ ਹੋਈਆ ਕਲੋਨੀਆਂ ਦੇ ਲੋਕਾਂ ਨੂੰ ਫਾਇਦਾ ਪਹੁੰਚੇਗਾ , ਜਿਨ੍ਹਾਂ ਨੂੰ ਆਉਣ ਜਾਣ ਵਿੱਚ ਭਾਰੀ ਮੁਸ਼ਕਲਾਂ ਹੋ ਰਹੀਆਂ ਸਨ। ਅੱਜ ਕੀਤੇ ਗਏ ਟਰਾਇਲ ਤੋਂ ਬਾਅਦ ਹੁਣ ਹਵਾਈ ਅੱਡੇ ਤਕ ਜਾਣ ਵਾਲੀ ਇਸ ਬੱਸ ਨੂੰ ਚਲਾਉਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ।