ਆਈ ਤਾਜਾ ਵੱਡੀ ਖਬਰ
ਬਹੁਤ ਲੰਮੇ ਸਮੇਂ ਤੋਂ ਕਿਸਾਨ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਕਿਸਾਨਾਂ ਤੇ ਥੋਪਿਆ ਜਾ ਰਿਹਾ ਹੈ। ਸੂਬਾ ਪੱਧਰ ਤੇ ਪ੍ਰਦਰਸ਼ਨ ਕਰਨ ਤੋਂ ਬਾਅਦ ਹੁਣ ਕਿਸਾਨ 26 ਨਵੰਬਰ 2020 ਤੋਂ ਦਿੱਲੀ ਦੀਆਂ ਬਰੂਹਾਂ ਉਪਰ ਬੈਠ ਕੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ। ਹੁਣ ਤੱਕ ਕੇਂਦਰ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਹੋਈਆ 11 ਦੌਰ ਦੀਆਂ ਬੈਠਕਾਂ ਬੇਸਿੱਟਾ ਰਹੀਆਂ ਹਨ।
ਜਿਸ ਕਾਰਨ ਕਿਸਾਨਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ 26 ਜਨਵਰੀ ਨੂੰ ਟਰੈਕਟਰ ਪਰੇਡ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਦੇ ਤਹਿਤ ਦੇਸ਼ ਦੇ ਸਭ ਸੂਬਿਆਂ ਤੋਂ ਕਿਸਾਨਾਂ ਨੂੰ ਆਪਣੇ ਟਰੈਕਟਰ ਲੈ ਕੇ ਦਿੱਲੀ ਦੀਆਂ ਸਰਹੱਦਾਂ ਤੇ ਆਉਣ ਦਾ ਸੱਦਾ ਦਿੱਤਾ ਗਿਆ ਸੀ। 26 ਜਨਵਰੀ ਲਈ ਲੱਖਾਂ ਦੀ ਤਦਾਦ ਵਿੱਚ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ। ਜੋ ਕੱਲ ਟਰੈਕਟਰ ਪਰੇਡ ਵਿਚ ਹਿੱਸਾ ਲੈਣਗੇ। ਦਿੱਲੀ ਪੁਲਿਸ ਵੱਲੋਂ ਵੀ ਟਰੈਕਟਰ ਪਰੇਡ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਰੋਡ ਮੈਪ ਤਿਆਰ ਕੀਤਾ ਗਿਆ ਹੈ।
ਇਸ ਨੂੰ ਲੈ ਕੇ ਦਿੱਲੀ ਦੀ ਸੁਰੱਖਿਆ ਕਾਫੀ ਸਖਤ ਕਰ ਦਿੱਤੀ ਗਈ ਹੈ। ਕਿਸਾਨਾਂ ਨੂੰ ਟ੍ਰੈਕਟਰ ਪਰੇਡ ਵਾਸਤੇ ਕੁਝ ਯਕੀਨੀ ਰੂਟ ਤੇ ਹੀ ਐਂਟਰੀ ਦੀ ਮਨਜ਼ੂਰੀ ਦਿੱਤੀ ਗਈ ਹੈ। ਹੁਣ ਕਿਸਾਨਾਂ ਵੱਲੋਂ 1 ਫਰਵਰੀ ਲਈ ਇਕ ਹੋਰ ਐਲਾਨ ਕਰ ਦਿੱਤਾ ਗਿਆ ਹੈ ਜਿਸ ਨਾਲ ਮੋਦੀ ਸਰਕਾਰ ਫਿਰ ਸੋਚਾਂ ਵਿੱਚ ਪੈ ਗਈ ਹੈ। ਜਿੱਥੇ ਕੱਲ ਕਿਸਾਨਾਂ ਦੀ ਸ਼ਕਤੀ ਦਾ ਪ੍ਰਦਰਸ਼ਨ ਕਰਨ ਲਈ ਕਿਸਾਨਾਂ ਵੱਲੋਂ ਰਾਸ਼ਟਰੀ ਰਾਜਧਾਨੀ ਦਿੱਲੀ ਦੀਆ ਸੜਕਾਂ ਉਪਰ ਕਿਸਾਨ ਟਰੈਕਟਰ ਪਰੇਡ ਕਰਦੇ ਨਜ਼ਰ ਆਉਣਗੇ।
ਓਥੇ ਹੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਦਰਸ਼ਨਪਾਲ ਸਿੰਘ ਨੇ ਅੱਜ 1 ਫਰਵਰੀ ਲਈ ਇਕ ਹੋਰ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ 1 ਫਰਵਰੀ ਨੂੰ ਅਸੀਂ ਦਿੱਲੀ ਵਿੱਚ ਵੱਖ-ਵੱਖ ਥਾਵਾਂ ਤੋਂ ਹੁੰਦੇ ਹੋਏ ਸੰਸਦ ਤੱਕ ਪੈਦਲ ਮਾਰਚ ਕੱਢਾਂਗੇ। ਤਾਂ ਜੋ ਕਿਸਾਨਾਂ ਦੀ ਆਵਾਜ਼ ਨੂੰ ਸੰਸਦ ਤਕ ਪਹੁੰਚਾਇਆ ਜਾ ਸਕੇ। ਕਿਸਾਨਾਂ ਵੱਲੋਂ ਦਿੱਲੀ ਦੀਆਂ ਸਰਹੱਦਾਂ ਤੇ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਅੱਜ 61 ਦਿਨ ਹੋ ਚੁੱਕੇ ਹਨ। ਕਿਸਾਨ ਕੜਾਕੇ ਦੀ ਠੰਢ ਵਿੱਚ ਦਿੱਲੀ ਦੀਆਂ ਸਰਹੱਦਾਂ ਤੇ 26 ਨਵੰਬਰ ਤੋਂ ਨਿਰੰਤਰ ਸੰਘਰਸ਼ ਕਰ ਰਹੇ ਹਨ।
Previous Postਕਰਲੋ ਘਿਓ ਨੂੰ ਭਾਂਡਾ ਮੋਦੀ ਸਰਕਾਰ ਲੈ ਕੇ ਆਉਣ ਲਗੀ ਹੁਣ ਇਹ ਟੈਕਸ , ਹੋਣ ਗੀਆਂ ਇਹਨਾਂ ਦੀ ਜੇਬਾਂ ਢਿਲੀਆਂ
Next Postਪੰਜਾਬ : ਮੁੰਡੇ ਦੀ ਮੌਤ ਦੇ ਤੁਰੰਤ ਬਾਅਦ ਹੀ ਜੋ ਹੋਇਆ ਕਿਸੇ ਨੇ ਸੋਚਿਆ ਵੀ ਨਹੀਂ ਸੀ – ਤਾਜਾ ਵੱਡੀ ਖਬਰ