ਅੱਗ ਦੀ ਧੂਣੀ ਬਾਲਣ ਤੇ ਜਮੀਨ ਥੱਲਿਓਂ ਨਿਕਲੀ ਮੌਤ , ਛਾਈ ਸੋਗ ਦੀ ਲਹਿਰ – ਤਾਜਾ ਵੱਡੀ ਖਬਰ

ਆਈ ਤਾਜ਼ਾ ਵੱਡੀ ਖਬਰ 

ਇਸ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੇ ਹਾਦਸੇ ਵਾਪਰ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਥੇ ਧੁੰਦ ਦੇ ਕਾਰਨ ਸੜਕ ਹਾਦਸੇ ਵਾਪਰ ਰਹੇ ਹਨ। ਉਥੇ ਹੀ ਇਸ ਮੌਸਮ ਦੀ ਤਬਦੀਲੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਰਪੇਸ਼ ਆ ਜਾਂਦੀਆਂ ਹਨ ਅਤੇ ਜਿਸ ਕਾਰਨ ਕਈ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਇਸ ਕੜਾਕੇ ਦੀ ਠੰਢ ਵਿੱਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੀ ਫ਼ੌਜ ਦੇ ਜਵਾਨਾਂ ਨੂੰ ਵੀ ਕਈ ਤਰਾਂ ਦੀਆਂ ਮੁ-ਸ਼-ਕ-ਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਿੱਥੇ ਸਰਹੱਦਾਂ ਉਪਰ ਕੜਾਕੇ ਦੀ ਠੰਡ ਅਤੇ ਬਰਫਬਾਰੀ ਵਿਚ ਵੀ ਉਨ੍ਹਾਂ ਵੱਲੋਂ ਦਿਨ-ਰਾਤ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਂਦੀ ਹੈ। ਉਥੇ ਹੀ ਬਹੁਤ ਸਾਰੇ ਨੌਜਵਾਨ ਇਸ ਮੌਸਮ ਦੇ ਚਲਦੇ ਹੋਏ ਕਈ ਤਰ੍ਹਾਂ ਦੇ ਹਾਦਸਿਆਂ ਦੇ ਸ਼ਿਕਾਰ ਹੋ ਜਾਂਦੇ ਹਨ ਅਤੇ ਇਸ ਦੇਸ਼ ਲਈ ਸ਼ਹੀਦ ਹੋ ਜਾਂਦੇ ਹਨ।

ਹੁਣ ਅੱਗ ਦੀ ਧੂਣੀ ਬਾਲਣ ਤੇ ਜ਼ਮੀਨ ਥੱਲਿਉਂ ਮੌਤ ਨਿਕਲੀ ਹੈ ਜਿਸ ਨਾਲ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਬਾਰੇ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਹਾਦਸਾ ਰਾਜਸਥਾਨ ਵਿਚ ਭਾਰਤ-ਪਾਕ ਅੰਤਰਰਾਸ਼ਟਰੀ ਸਰਹੱਦ ਤੋਂ ਸਾਹਮਣੇ ਆਇਆ ਹੈ। ਜਿੱਥੇ ਵਧੇਰੇ ਸਰਦੀ ਹੋਣ ਕਾਰਨ ਅੱਗ ਦੀ ਧੂਣੀ ਬਾਲਣ ਤੇ ਇਕ ਨੌਜਵਾਨ ਸ਼ਹੀਦ ਹੋ ਗਿਆ ਹੈ , ਅਤੇ ਬਹੁਤ ਸਾਰੇ ਫੌਜੀ ਜਵਾਨ ਜ਼ਖਮੀ ਹੋਏ ਹਨ। ਦੱਸਿਆ ਗਿਆ ਹੈ ਕਿ ਇਹ ਹਾਦਸਾ ਜੈਸਲਮੇਰ ਜ਼ਿਲ੍ਹੇ ਅਧੀਨ ਆਉਣ ਵਾਲੇ ਕਿਸ਼ਨਗੜ੍ਹ ਫੀਲਡ ਫਾਇਰਿੰਗ ਰੇਂਜ ਵਿੱਚ ਹੋਇਆ ਹੈ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਧੇਰੇ ਠੰਢ ਹੋਣ ਕਾਰਨ ਐਤਵਾਰ ਨੂੰ ਨੌਜਵਾਨਾਂ ਵੱਲੋਂ ਅੱਗ ਦੀ ਧੂਣੀ ਬਾਲ ਲਈ ਗਈ ਸੀ। ਉਥੇ ਹੀ ਕੁਝ ਬੰਬ ਅਜਿਹੇ ਹੁੰਦੇ ਹਨ ਜੋ ਜ਼ਮੀਨ ਵਿਚ ਦਬੇ ਜਾਂਦੇ ਹਨ ਪਰ ਫਟਦੇ ਨਹੀ। ਇਸ ਤਰਾਂ ਦੇ ਜ਼ਿੰਦਾ ਬੰਬ ਮਾਇਨਸ ਬਣ ਜਾਂਦੇ ਹਨ। ਜਿਸ ਸਮੇਂ ਨੌਜਵਾਨਾਂ ਵੱਲੋਂ ਸਰਦੀ ਤੋਂ ਬਚਣ ਲਈ ਅੱਗ ਬਾਲੀ ਗਈ ਤਾਂ ਜ਼ੋਰਦਾਰ ਧਮਾਕਾ ਹੋ ਗਿਆ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਜ਼ੋਰਦਾਰ ਧਮਾਕੇ ਦੇ ਨਾਲ ਹੀ ਜਿੱਥੇ ਕਈ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋਏ। ਜਿਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ।

ਪਰ ਵਧੇਰੇ ਗੰਭੀਰ ਹਾਲਤ ਦੇ ਕਾਰਨ ਸੰਦੀਪ ਕੁਮਾਰ ਸਿੰਘ ਸ਼ਹੀਦ ਹੋ ਗਿਆ। ਜਿਸ ਦਾ ਪਿਛੋਕੜ ਝਾਰਖੰਡ ਦੇ ਧਨਬਾਦ ਨਾਲ ਦੱਸਿਆ ਗਿਆ ਹੈ। ਬਾਕੀ ਫੌਜ ਦੇ ਜਵਾਨ ਹਸਪਤਾਲ ਵਿਚ ਜੇਰੇ ਇਲਾਜ ਹਨ। ਦੱਸਿਆ ਗਿਆ ਹੈ ਕਿ ਇਨ੍ਹਾਂ ਨੌਜਵਾਨਾਂ ਦਾ ਅਭਿਆਸ ਚੱਲ ਰਿਹਾ ਸੀ। ਇਸ ਘਟਨਾ ਕਾਰਨ ਸੋਗ ਦੀ ਲਹਿਰ ਫੈਲ ਗਈ ਹੈ।