ਆਈ ਤਾਜਾ ਵੱਡੀ ਖਬਰ
ਇਸ ਸਾਲ ਦਾ ਆਖਰੀ ਮਹੀਨਾ ਚੱਲ ਰਿਹਾ ਹੈ ਜਿਸ ਵਿਚ ਵੀ ਲੋਕਾਂ ਨੂੰ ਬਹੁਤ ਘੱਟ ਖੁਸ਼ੀਆ ਨਸੀਬ ਹੋਈਆਂ ਹਨ। ਬੀਤੇ ਹੋਏ ਮਹੀਨਿਆਂ ਵਿਚ ਲੋਕਾਂ ਨੇ ਬਹੁਤ ਸਾਰੇ ਦੁੱਖਾਂ ਦਾ ਸਾਹਮਣਾ ਕੀਤਾ ਹੈ ਅਤੇ ਬਹੁਤ ਸਾਰਿਆਂ ਆਪਣਿਆਂ ਨੁੰ ਗੁਆਇਆ ਹੈ। ਇਸ ਸਾਲ ਦੀ ਸ਼ੁਰੂਆਤ ਵਿੱਚ ਹੀ ਇਕ ਅਜਿਹੀ ਬਿਮਾਰੀ ਨੇ ਦਸਤਕ ਦੇ ਦਿੱਤੀ ਜਿਸ ਦੀ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਹੋਣੀ। ਕੋਰੋਨਾ ਵਾਇਰਸ ਦੀ ਇਸ ਬਿਮਾਰੀ ਨੇ ਜਦੋਂ ਇਸ ਦੁਨੀਆਂ ਦੇ ਵਿੱਚ ਦਸਤਕ ਦਿੱਤੀ ਤਾਂ ਹਰ ਇੱਕ ਇਨਸਾਨ ਇਸ ਨੂੰ ਮਹਿਜ਼ ਇੱਕ ਮਜ਼ਾਕ ਸਮਝ ਰਿਹਾ ਸੀ।
ਪਰ ਜਿਉਂ ਜਿਉਂ ਇਸ ਨੇ ਲੋਕਾਂ ਨੂੰ ਸੰਕ੍ਰਮਿਤ ਕਰਨਾ ਸ਼ੁਰੂ ਕੀਤਾ ਉਸ ਤੋਂ ਬਾਅਦ ਲੋਕਾਂ ਵਿੱਚ ਇਸ ਦਾ ਡਰ ਮਹਿਸੂਸ ਹੋਣਾ ਸ਼ੁਰੂ ਹੋਇਆ। ਇਸ ਸਮੇਂ ਵਿਸ਼ਵ ਦੇ ਵਿੱਚ ਕੋਰੋਨਾ ਦੀ ਬਿਮਾਰੀ ਨੇ ਦੂਜਾ ਵੱਡਾ ਹਮਲਾ ਬੋਲ ਦਿੱਤਾ ਹੈ। ਵਿਸ਼ਵ ਦੇ ਵਿੱਚ ਭਾਰਤ ਦੇਸ਼ ਵੀ ਇਸ ਬਿਮਾਰੀ ਦੀ ਮਾਰ ਸਹਿ ਰਿਹਾ ਹੈ। ਭਾਰਤ ਦੇ ਸੂਬੇ ਪੰਜਾਬ ਵਿੱਚ ਹੁਣ ਤੱਕ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜਾਂ ਦੀ ਕੁੱਲ ਗਿਣਤੀ 164,821 ਹੋ ਗਈ ਹੈ। ਜਿਨ੍ਹਾਂ ਵਿਚੋਂ 154,845 ਮਰੀਜ਼ ਸਿਹਤਯਾਬ ਹੋ ਚੁੱਕੇ ਹਨ।
ਪਰ ਅਜੇ ਵੀ 4,707 ਲੋਕ ਇਸ ਵਾਇਰਸ ਨਾਲ ਗ੍ਰਸਤ ਹਨ ਜੋ ਅਜੇ ਇਲਾਜ ਅਧੀਨ ਹਨ। ਅੱਜ ਦੇ ਅੰਕੜਿਆਂ ਮੁਤਾਬਿਕ ਗੱਲ ਕੀਤੀ ਜਾਵੇ ਤਾਂ ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਵਿੱਚ 320 ਨਵੇਂ ਮਾਮਲਿਆਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ। ਇਸ ਦੌਰਾਨ ਕੋਰੋਨਾ ਵਾਇਰਸ ਦੀ ਤਾਬ ਨੂੰ ਨਾ ਝੇਲਦੇ ਹੋਏ 9 ਮਰੀਜ਼ਾਂ ਦੀ ਮੌਤ ਹੋਣ ਦਾ ਸਮਾਚਾਰ ਵੀ ਪ੍ਰਾਪਤ ਹੋਇਆ ਹੈ। ਪੰਜਾਬ ਦੇ ਵਿੱਚ ਆਏ ਦਿਨ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਕੋਰੋਨਾ ਦੀ ਰਫਤਾਰ ਨੂੰ ਘੱਟ ਕਰਨ ਦੇ ਲਈ ਸੂਬਾ ਸਰਕਾਰ ਦੇ ਹੁਕਮਾਂ ਅਧੀਨ ਪੰਜਾਬ ਸੂਬੇ ਦੇ ਅੰਦਰ ਰਾਤ 10 ਵਜੇ ਤੋਂ ਲੈ ਕੇ ਸਵੇਰੇ 5 ਵਜੇ ਤੱਕ ਕਰਫਿਊ ਲਗਾਉਣ ਦਾ ਐਲਾਨ ਕੀਤਾ ਗਿਆ ਹੈ। ਯਾਦ ਰਹੇ ਕਿ ਇਸ ਕਰਕੇ ਇਸ ਦੌਰਾਨ ਰਾਤ ਦੀ ਆਵਾਜਾਈ ਨੂੰ ਪੂਰਨ ਤੌਰ ‘ਤੇ ਬੰਦ ਕੀਤਾ ਗਿਆ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਰਾਹਤ ਦਿੱਤੀ ਗਈ ਹੈ।
Previous Postਅੱਜ ਤੇ ਪ੍ਰਧਾਨ ਮੰਤਰੀ ਮੋਦੀ ਨਾਲ ਹੋ ਗਈ ਅਜਿਹੀ ਮਾੜੀ ਕੇ ਸਾਰੀ ਦੁਨੀਆਂ ਤੇ ਹੋ ਗਈ ਚਰਚਾ
Next Postਹੁਣੇ ਹੁਣੇ ਕਿਸਾਨਾਂ ਨੇ ਕਲ ਸ਼ਨੀਚਰਵਾਰ ਲਈ ਕਰਤਾ ਇਹ ਐਲਾਨ