ਅੱਜ ਪੰਜਾਬ ਚ ਆਏ ਏਨੇ ਕੋਰੋਨਾ ਦੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

2020 ਸਾਲ ਦੇ ਅੰਤ ਤੱਕ ਇਸ ਉਪਰ ਕਾਬੂ ਨਹੀਂ ਪਾਇਆ ਜਾ ਸਕਿਆ। ਪਰ ਪਹਿਲਾ ਦੇ ਮੁਕਾਬਲੇ ਕੇਸਾਂ ਵਿੱਚ ਕਮੀ ਦਰਜ ਕੀਤੀ ਗਈ ਹੈ। ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਉਧਰ ਬ੍ਰਿਟੇਨ ਵਿੱਚ ਆਏ ਨਵੇਂ ਵਾਇਰਸ ਕਾਰਨ ਦੁਨੀਆਂ ਹੋਰ ਚਿੰਤਾ ਵਿੱਚ ਪੈ ਗਈ ਹੈ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ

ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ ਵਿੱਚ ਦਿਨ ਬ ਦਿਨ ਵਾਧਾ ਹੋ ਰਿਹਾ ਹੈ। ਦੁਨੀਆਂ ਵਿੱਚ ਕਰੋਨਾ ਕੇਸਾਂ ਦੀ ਗਿਣਤੀ ਵੇਖੀ ਜਾਵੇ ਤਾਂ ਅਮਰੀਕਾ ਪਹਿਲੇ ਨੰਬਰ ਤੇ ਹੈ। ਜਿੱਥੇ ਦਿਨ-ਬ-ਦਿਨ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ।

ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਭਾਰਤ ਦੂਜੇ ਨੰਬਰ ਤੇ ਹੈ ਜਿਥੇ ਅਮਰੀਕਾ ਤੋਂ ਬਾਅਦ ਕਰੋਨਾ ਦੇ ਕੇਸਾਂ ਦੀ ਗਿਣਤੀ ਜ਼ਿਆਦਾ ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ।

ਦਿਨ ਐਤਵਾਰ ਨੂੰ ਪੰਜਾਬ ‘ਚ ਕੋਰੋਨਾ ਦੇ 292 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 18 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ ‘ਚ 165405 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ ‘ਚੋਂ 5299 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ ‘ਚ ਕੁੱਲ 19142 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ ‘ਚੋਂ 292 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ ‘ਚ ਹੁੱਣ ਤੱਕ 3821222 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।