ਆਈ ਤਾਜਾ ਵੱਡੀ ਖਬਰ
ਦੁਨੀਆਂ ਦੇ ਸਾਰੇ ਦੇਸ਼ ਇਸ ਸਮੇਂ ਕੋਰੋਨਾ ਵਾਇਰਸ ਦੀ ਬਿਮਾਰੀ ਕਾਰਨ ਮਾੜੇ ਦੌਰ ਵਿੱਚੋਂ ਗੁਜ਼ਰ ਰਹੇ ਹਨ। ਲੋਕਾਂ ਦਾ ਜਨ-ਜੀਵਨ ਪੂਰੀ ਤਰ੍ਹਾਂ ਅਸਤ ਵਿਅਸਤ ਹੋ ਚੁੱਕਾ ਹੈ। ਪ੍ਰਤੀ ਦਿਨ ਕੋਰੋਨਾ ਦੇ ਵੱਧ ਰਹੇ ਕੇਸਾਂ ਨੇ ਆਮ ਲੋਕਾਂ ਦੀ ਮਾਨਸਿਕਤਾ ਨੂੰ ਗਹਿਰੀ ਸੱਟ ਮਾਰੀ ਹੈ। ਕਈ ਦੇਸ਼ ਦੁਬਾਰਾ ਤੋਂ ਲਾਕ ਡਾਊਨ ਦੇ ਦੌਰ ਵਿੱਚੋਂ ਗੁਜ਼ਰ ਰਹੇ ਹਨ ਤਾਂ ਜੋ ਉਹ ਆਪਣੇ ਦੇਸ਼ ਦੇ ਲੋਕਾਂ ਨੂੰ ਇਸ ਲਾਗ ਦੀ ਬਿਮਾਰੀ ਦੇ ਦੂਜੇ ਹਮਲੇ ਤੋਂ ਬਚਾਅ ਸਕਣ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 49,844,003 ਹੋ ਗਈ ਹੈ ਜਿਸ ਵਿਚ ਅਮਰੀਕਾ 10,068,555 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,477,824 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।
ਪੰਜਾਬ ਦੇ ਵਿੱਚ ਅੱਜ ਕੁੱਲ 480 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 136,958 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 127,821 ਹੈ ਅਤੇ 4,827 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,310 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 15 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,477,824 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,836,269 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 125,882 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 49,844,868 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 35,392,859 ਲੋਕ ਠੀਕ ਹੋ ਗਏ ਹਨ ਅਤੇ 1,251,614 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 13,200,335 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 91,171 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਸਾਵਧਾਨ :ਪੰਜਾਬ ਚ ਕੱਲ ਨੂੰ ਇਹਨਾਂ ਇਹਨਾਂ ਇਲਾਕਿਆਂ ਚ ਬਿਜਲੀ ਰਹੇਗੀ ਕਈ ਘੰਟੇ ਬੰਦ – ਇਸ ਵੇਲੇ ਦੀ ਵੱਡੀ ਖਬਰ
Next Postਪੰਜਾਬ ਚ ਪਟਾਕਿਆਂ ਤੇ ਪਾਬੰਦੀ ਲਾਉਣ ਬਾਰੇ ਸਰਕਾਰ ਨੇ ਲਿਆ ਇਹ ਫੈਸਲਾ