ਆਈ ਤਾਜਾ ਵੱਡੀ ਖਬਰ
ਪੂਰੇ ਸੰਸਾਰ ਦੇ ਵਿੱਚ ਅੱਗ ਵਾਂਗ ਫ਼ੈਲ ਚੁੱਕੀ ਕੋਰੋਨਾ ਵਾਇਰਸ ਦੀ ਭਿਆਨਕ ਮਹਾਂਮਾਰੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ। ਆਏ ਦਿਨ ਇਸ ਨਾਲ ਮਰਨ ਵਾਲਿਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਭਾਵੇਂ ਇਸ ਬਿਮਾਰੀ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ ਵੀ ਦਿਨ-ਬ-ਦਿਨ ਵੱਧ ਰਹੀ ਹੈ ਪਰ ਫਿਰ ਵੀ ਲੋਕ ਇਸ ਦੇ ਡਰ ਤੋਂ ਸਤਾਏ ਹੋਏ ਆਪਣੀ ਜ਼ਿੰਦਗੀ ਬਤੀਤ ਕਰ ਰਹੇ ਹਨ। ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਫੇਰ ਤੋਂ ਤਾਲਾ ਬੰਦੀ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ।
ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 52,601,849 ਹੋ ਗਈ ਹੈ ਜਿਸ ਵਿੱਚ ਅਮਰੀਕਾ 10,716,265 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,685,084 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ।
ਪੰਜਾਬ ਦੇ ਵਿੱਚ ਅੱਜ ਕੁੱਲ 692 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 139,869 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 130,018 ਹੈ ਅਤੇ 5,439 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। ਪੰਜਾਬ ਵਿੱਚ ਹੁਣ ਤੱਕ 4,420 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ ਸੂਬੇ ਵਿੱਚ 23 ਮਰੀਜ਼ ਆਪਣਾ ਦਮ ਤੋੜ ਗਏ। ਭਾਰਤ ਦੇ ਵਿੱਚ ਹੁਣ ਤੱਕ 8,685,084 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 8,064,698 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 128,179 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 52,601,849 ਤੱਕ ਪਹੁੰਚ ਗਈ ਹੈ ਜਿਸ ਵਿੱਚੋਂ 36,777,217 ਲੋਕ ਠੀਕ ਹੋ ਗਏ ਹਨ ਅਤੇ 1,292,185 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 14,532,447 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 95,298 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਜਲੰਧਰ ਚ ਆਇਆ ਇਹ ਜੰਗਲੀ ਜਾਨਵਰ ਪਈਆਂ ਭਾਜੜਾਂ ਪਰ ਕਾਬੂ ਨਹੀਂ ਆਇਆ
Next Postਮਾਮਿਆਂ ਦੇ ਘਰੇ ਮੌਤ ਖਿੱਚ ਲਿਆਈ ਪੰਜ ਸਾਲ ਦੀ ਬਚੀ ਨੂੰ – ਏਦਾਂ ਮਿਲੀ ਮੌਤ ਨਿਕਲੀਆਂ ਸਭ ਦੀਆਂ ਧਾਹਾਂ