ਅੱਜ ਪੰਜਾਬ ਚ ਆਏ ਕੋਰੋਨਾ ਦੇ ਏਨੇ ਪੌਜੇਟਿਵ ਅਤੇ ਹੋਈਆਂ ਏਨੀਆਂ ਮੌਤਾਂ

ਆਈ ਤਾਜਾ ਵੱਡੀ ਖਬਰ

ਦੇਸ਼ ਦੀ ਸਿਹਤ ਇਸ ਸਮੇਂ ਗੰਭੀਰ ਸਥਿਤੀ ਵਿਚੋਂ ਗੁਜ਼ਰ ਰਹੀ ਹੈ। ਪੂਰੇ ਵਿਸ਼ਵ ਦੇ ਵਿਚ ਕੋਰੋਨਾ ਵਾਇਰਸ ਦੀ ਲਾਗ ਦੀ ਬਿਮਾਰੀ ਹੁਣ ਆਪਣੀ ਦੂਸਰੀ ਲਹਿਰ ਕਾਰਨ ਖਤਰਨਾਕ ਰੂਪ ਵਿੱਚ ਆ ਚੁੱਕੀ ਹੈ। ਦੁਨੀਆ ਦੇ ਤਮਾਮ ਦੇਸ਼ ਅਜੇ ਵੀ ਇਸ ਬਿਮਾਰੀ ਦੇ ਡਰ ਹੇਠ ਰਹਿਣ ਨੂੰ ਮਜ਼ਬੂਰ ਹਨ। ਇਸ ਬਿਮਾਰੀ ਦੇ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੋਰੋਨਾ ਵਾਇਰਸ ਦਾ ਸ-ਹਿ-ਮ ਲੋਕਾਂ ਵਿਚ ਅਜੇ ਤੱਕ ਕਾਇਮ ਹੈ। ਆਏ ਦਿਨ ਬਹੁਤ ਸਾਰੇ ਲੋਕ ਆਪਣੇ ਸਕੇ-ਸਬੰਧੀਆਂ ਨੂੰ ਇਸ ਬਿਮਾਰੀ ਦੇ ਕਾਰਨ ਗੁਆ ਰਹੇ ਹਨ।

ਪੂਰੇ ਵਿਸ਼ਵ ਦੇ ਨਾਲ ਭਾਰਤ ਵਿੱਚ ਵੀ ਇਸ ਬਿਮਾਰੀ ਕਾਰਨ ਮਰੀਜ਼ਾਂ ਦੀ ਜਨ ਸੰਖਿਆ ਵਿਚ ਨਿਰੰਤਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਭਾਰਤ ਦੇ ਸੂਬੇ ਪੰਜਾਬ ਵਿਚ ਵੀ ਇਸ ਬਿਮਾਰੀ ਦੇ ਨਵੇਂ ਮਾਮਲੇ ਮਿਲ ਰਹੇ ਹਨ। ਬੀਤੇ ਹੋਏ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 209 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨਾਲ ਸੂਬੇ ਵਿੱਚ ਕੁੱਲ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਵਾਧਾ ਹੋ ਗਿਆ ਹੈ। ਮੌਜੂਦਾ ਸਮੇਂ ਵਿਚ ਪੰਜਾਬ ਅੰਦਰ 170,937 ਲੋਕ ਕੋਰੋਨਾ ਬਿਮਾਰੀ ਨਾਲ ਗ੍ਰਸਤ ਹੋ ਚੁੱਕੇ ਹਨ।

ਪਿਛਲੇ 24 ਘੰਟਿਆਂ ਦੌਰਾਨ ਪੰਜਾਬ ਅੰਦਰ ਇਸ ਲਾਗ ਦੀ ਬਿਮਾਰੀ ਕਾਰਨ 7 ਲੋਕਾਂ ਦੀ ਮੌਤ ਹੋਈ ਜਿਸ ਕਾਰਨ ਸੂਬੇ ਦੇ ਵਿੱਚ ਇਸ ਬਿਮਾਰੀ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,516 ਹੋ ਗਈ ਹੈ। ਅੱਜ ਸੂਬੇ ਦੇ ਵਿਚ 22,713 ਲੋਕਾਂ ਦਾ ਕੋਰੋਨਾ ਟੈਸਟ ਕੀਤਾ ਗਿਆ ਜਿਨ੍ਹਾਂ ਵਿਚੋਂ 209 ਮਰੀਜ਼ ਇਸ ਵਾਇਰਸ ਦੇ ਨਾਲ ਗ੍ਰਸਤ ਪਾਏ ਗਏ। ਪੰਜਾਬ ਦੇ ਅੰਦਰ ਹੋਣ ਤੱਕ 4,271,814 ਲੋਕਾਂ ਦੇ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਜਦ ਕਿ 2,998 ਮਰੀਜ਼

ਅਜੇ ਵੀ ਇਸ ਬਿਮਾਰੀ ਦੀ ਮਾਰ ਨੂੰ ਝੱਲ ਰਹੇ ਹਨ। ਸੂਬੇ ਦੇ ਸਿਹਤ ਵਿਭਾਗ ਵੱਲੋਂ ਐਕਟਿਵ ਮਰੀਜ਼ਾਂ ਉੱਪਰ ਲਗਾਤਾਰ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਇਨ੍ਹਾਂ ਨੂੰ ਮੁੜ ਤੋਂ ਸਿਹਤਯਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਦੇਸ਼ ਭਰ ਦੇ ਵਿੱਚ ਇਸ ਬਿਮਾਰੀ ਤੋਂ ਬਚਾਅ ਵਾਸਤੇ ਟੀਕਾਕਰਨ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਪਰ ਫ਼ਿਲਹਾਲ ਇਸ ਟੀਕਾਕਰਨ ਨੂੰ ਫਰੰਟਲਾਈਨ ਵਰਕਰਾਂ ਤਕ ਹੀ ਸੀਮਤ ਰੱਖਿਆ ਗਿਆ ਹੈ।