ਆਈ ਤਾਜਾ ਵੱਡੀ ਖਬਰ
ਇਸ ਵੇਲੇ ਪੂਰਾ ਸੰਸਾਰ ਜਿਹੜੀ ਬਿਮਾਰੀ ਤੋਂ ਸਭ ਤੋਂ ਵੱਧ ਡਰ ਰਿਹਾ ਹੈ ਉਹ ਕੋਰੋਨਾਵਾਇਰਸ ਹੈ। ਜਦੋਂ ਲੱਗਦਾ ਹੈ ਕਿ ਸਾਰਾ ਕੁਝ ਠੀਕ ਹੋ ਰਿਹਾ ਹੈ ਉਦੋਂ ਇਸ ਬਿਮਾਰੀ ਦਾ ਇਕ ਵੱਡਾ ਹੱਲਾ ਵੱਜ ਜਾਂਦਾ ਹੈ। ਇਸ ਸਮੇਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 41,620,182 ਹੋ ਗਈ ਹੈ ਜਿਸ ਵਿਚ ਅਮਰੀਕਾ 8,588,169 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,727,289 ਹੈ।
ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦਾ ਸਿਲਸਿਲਾ ਬਰਕਰਾਰ ਬਣਿਆ ਹੋਇਆ ਹੈ। ਪੰਜਾਬ ਦੇ ਵਿੱਚ ਅੱਜ ਕੁੱਲ 617 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇ ਪੰਜਾਬ ਦੇ ਹਲਾਤਾਂ ‘ਤੇ ਨਜ਼ਰ ਮਾਰੀਏ ਤਾਂ 129,693 ਲੋਕ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ ਵਿਚੋਂ ਠੀਕ ਹੋਏ ਮਰੀਜ਼ਾਂ ਦੀ ਗਿਣਤੀ 121,155 ਹੈ ਅਤੇ 4,466 ਮਰੀਜ਼ ਅਜੇ ਵੀ ਕੋਰੋਨਾ ਨਾਲ ਗ੍ਰਸਤ ਹਨ। 103 ਅਜਿਹੇ ਮਰੀਜ਼ ਹਨ ਜਿਨ੍ਹਾਂ ਨੂੰ ਆਕਸੀਜਨ ਦੀ ਜ਼ਰੂਰਤ ਹੈ ਅਤੇ 47 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਹਨਾਂ ਨੂੰ ਵੈਂਟੀਲੇਟਰ ਸਹਾਰੇ ਰੱਖਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 4,072 ਮਰੀਜ਼ ਕੋਰੋਨਾ ਵਾਇਰਸ ਕਾਰਨ ਆਪਣਾ ਦਮ ਤੋੜ ਚੁੱਕੇ ਹਨ।
ਅੱਜ ਸਭ ਤੋਂ ਵੱਧ ਹੁਸ਼ਿਆਰਪੁਰ ਤੋਂ 94 ਅਤੇ ਜਲੰਧਰ ਤੋਂ 82 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਲੁਧਿਆਣਾ ਤੋਂ 43, ਮੋਹਾਲੀ ਤੋਂ 57, ਬਠਿੰਡਾ ਤੋਂ 55, ਅੰਮ੍ਰਿਤਸਰ ਤੋਂ 47, ਪਟਿਆਲਾ ਤੋਂ 20 ਅਤੇ ਗੁਰਦਾਸਪੁਰ ਤੋੰ 32 ਨਵੇਂ ਮਾਮਲੇ ਆਏ। ਅੱਜ ਆਈਆਂ ਰਿਪੋਰਟਾਂ ਦੇ ਅਧਾਰ ‘ਤੇ 12 ਮਰੀਜ਼ ਆਪਣਾ ਦਮ ਤੋੜ ਗਏ ਜਿਨ੍ਹਾਂ ਵਿੱਚ ਜਲੰਧਰ ਤੋਂ 1, ਅੰਮ੍ਰਿਤਸਰ 1, ਗੁਰਦਾਸਪੁਰ 1, ਫਿਰੋਜ਼ਪੁਰ 2, ਹੁਸ਼ਿਆਰਪੁਰ 3, ਮੋਹਾਲੀ 2 ਅਤੇ ਰੋਪੜ ਤੋੰ 2 ਮਰੀਜ਼ ਸ਼ਾਮਿਲ ਨੇ।
ਭਾਰਤ ਦੇ ਵਿੱਚ ਹੁਣ ਤੱਕ 7,727,289 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6,903,365 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 117,011 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 41,620,182 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 30,999,311 ਲੋਕ ਠੀਕ ਹੋ ਗਏ ਹਨ ਅਤੇ 1,138,342 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 9,482,529 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 74,221 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਵਿਦੇਸ਼ਾਂ ਤੋਂ ਇੰਡੀਆ ਆਉਣ ਵਾਲਿਆਂ ਲਈ ਵੱਡੀ ਖਬਰ ਸਰਕਾਰ ਨੇ ਅਚਾਨਕ ਕਰਤਾ ਇਹ ਐਲਾਨ
Next Postਹੁਣੇ ਹੁਣੇ ਸੁਖਬੀਰ ਬਾਦਲ ਨੇ ਕੀਤਾ ਅਜਿਹਾ ਐਲਾਨ ਸਾਰੀਆਂ ਪਾਰਟੀਆਂ ਪਾਈਆਂ ਸੋਚਾਂ ਚ