ਆਈ ਤਾਜਾ ਵੱਡੀ ਖਬਰ
ਕੋਰੋਨਾ ਵਾਇਰਸ ਦੇ ਨਵੇਂ ਆਏ ਮਾਮਲਿਆਂ ਦੀ ਗਿਣਤੀ ਦੇ ਵਿੱਚ ਵਾਧਾ ਅਜੇ ਵੀ ਪਹਿਲਾਂ ਦੀ ਤਰ੍ਹਾਂ ਚੱਲ ਰਿਹਾ ਹੈ। ਰੋਜ਼ਾਨਾ ਲੱਖਾਂ ਦੀ ਗਿਣਤੀ ਦੇ ਨਾਲ ਪੂਰੇ ਸੰਸਾਰ ਭਰ ਵਿੱਚ ਨਵੇਂ ਮਾਮਲੇ ਸਾਹਮਣੇ ਆਉਂਦੇ ਹਨ। ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਤਾਦਾਦ ਵਿੱਚ ਵੀ ਵਾਧਾ ਦੇਖਿਆ ਗਿਆ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 43,069,525 ਗਈ ਹੈ ਜਿਸ ਵਿਚ ਅਮਰੀਕਾ 8,835,252 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ।
ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 7,873,664 ਹੈ। ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 10 ਮੌਤਾਂ ਹੋਈਆਂ ਹਨ ਜਦੋਂ ਕਿ 415 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4,217 ਹੋ ਗਈ ਹੈ।
ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 131,055 ਹੋ ਗਈ ਹੈ ਜਦੋਂ ਕਿ 122,721 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਭਾਰਤ ਦੇ ਵਿੱਚ ਹੁਣ ਤੱਕ 7,873,664 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,085,242 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 118,621 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ।
ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 43,069,525 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 31,744,016 ਲੋਕ ਠੀਕ ਹੋ ਗਏ ਹਨ ਅਤੇ 1,156,346 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 10,169,163 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 77,354 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਮਾੜੀ ਖਬਰ – ਦੁਸ਼ਹਿਰਾ ਦੇਖਣ ਆਈ ਔਰਤ ਨਾਲ ਵਾਪਰਿਆ ਇਹ ਭਾਣਾ
Next Postਪੰਜਾਬ ਚ ਇਥੇ ਰਾਵਣ ਨੂੰ ਸਾੜਨ ਵੇਲੇ ਵਾਪਰੀ ਘਟਨਾ, ਅੱਗ ਲਗਉਂਦੇ ਹੀ ਹੋਇਆ ਧ ਮਾਕਾ