ਆਈ ਤਾਜਾ ਵੱਡੀ ਖਬਰ
ਕਰੋਨਾ ਵਾਇਰਸ ਦੇ ਨਵੇਂ ਮਰੀਜ਼ਾਂ ਦੀ ਗਿਣਤੀ ਵਿੱਚ ਫਿਲਹਾਲ ਕੋਈ ਜ਼ਿਆਦਾ ਗਿਰਾਵਟ ਦੇਖਣ ਵਿੱਚ ਨਹੀਂ ਆ ਰਹੀ। ਜਿਸ ਕਾਰਨ ਇਸ ਬਿਮਾਰੀ ਨਾਲ ਸੰਕ੍ਰਮਿਤ ਹੋਏ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਇਸ ਲਾਗ ਦੀ ਬਿਮਾਰੀ ਦੇ ਵਧਣ ਕਾਰਨ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿੱਚ ਇੱਕ ਵਾਰ ਫਿਰ ਤੋਂ ਤਾਲਾ ਬੰਦੀ ਕੀਤੀ ਜਾ ਰਹੀ ਹੈ। ਤਾਂ ਜੋ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਮਾਰ ਤੋਂ ਬਚਾਇਆ ਜਾ ਸਕੇ।
ਪੂਰੀ ਦੁਨੀਆਂ ਦੇ ਵਿਚ ਕੋਰੋਨਾ ਵਾਇਰਸ ਤੋਂ ਗ੍ਰਸਤ ਮਰੀਜ਼ਾਂ ਦੀ ਸੰਖਿਆ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ। ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ ਸੰਸਾਰ ਵਿਚ ਕੋਰੋਨਾ ਦੇ ਕੁੱਲ ਮਰੀਜ਼ਾਂ ਦੀ ਗਿਣਤੀ 48,043,607 ਗਈ ਹੈ ਜਿਸ ਵਿਚ ਅਮਰੀਕਾ 9,699,372 ਮਰੀਜ਼ਾਂ ਦੀ ਗਿਣਤੀ ਨਾਲ ਅਜੇ ਵੀ ਪਹਿਲੇ ਸਥਾਨ ‘ਤੇ ਹੈ। ਜੇਕਰ ਭਾਰਤ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗੱਲ ਕੀਤੀ ਜਾਵੇ ਤਾਂ ਇਹ ਗਿਣਤੀ 8,335,273 ਹੈ।
ਪਰ ਭਾਰਤ ਦੇ ਸੂਬੇ ਪੰਜਾਬ ਵਿੱਚ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਘੱਟਣੀ ਸ਼ੁਰੂ ਹੋ ਗਈ ਹੈ। ਅੱਜ ਬੁੱਧਵਾਰ ਪੰਜਾਬ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਕਾਰਨ 14 ਮੌਤਾਂ ਹੋਈਆਂ ਹਨ ਜਦੋਂ ਕਿ 527 ਨਵੇਂ ਕੇਸ ਆਏ ਸਾਹਮਣੇ ਹਨ ਜਿਸ ਕਾਰਨ ਐਕਟਿਵ ਮਰੀਜ਼ਾਂ ਦੀ ਗਿਣਤੀ 4,471 ਹੋ ਗਈ ਹੈ। ਜਦੋਂ ਕਿ ਸੂਬੇ ‘ਚ ਹੁਣ ਤੱਕ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 135,313 ਹੋ ਗਈ ਹੈ ਜਦੋਂ ਕਿ 126,583 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ।
ਭਾਰਤ ਦੇ ਵਿੱਚ ਹੁਣ ਤੱਕ 8,335,273 ਕੋਰੋਨਾ ਦੇ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 7,675,269 ਮਰੀਜ਼ ਠੀਕ ਹੋ ਕੇ ਆਪਣੇ ਘਰਾਂ ਨੂੰ ਵਾਪਸ ਪਰਤ ਗਏ ਹਨ ਪਰ 123,783 ਕੋਰੋਨਾ ਦੇ ਸ਼ਿਕਾਰ ਹੋਏ ਲੋਕਾਂ ਨੂੰ ਬਚਾਇਆ ਨਹੀਂ ਜਾ ਸਕਿਆ। ਉੱਥੇ ਹੀ ਦੁਨੀਆਂ ਭਰ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਕੁੱਲ ਗਿਣਤੀ 48,043,607 ਤੱਕ ਪੁਹੰਚ ਗਈ ਹੈ ਜਿਸ ਵਿੱਚੋਂ 34,469,552 ਲੋਕ ਠੀਕ ਹੋ ਗਏ ਹਨ ਅਤੇ 1,223,280 ਲੋਕਾਂ ਦੀ ਮੌਤ ਹੋ ਗਈ। ਇਸ ਸਮੇਂ ਸੰਸਾਰ ਵਿੱਚ ਕੋਰੋਨਾ ਦੇ 12,350,775 ਕੇਸ ਐਕਟਿਵ ਹਨ ਜਿਨ੍ਹਾਂ ਵਿਚੋਂ 88,381 ਮਰੀਜ਼ਾਂ ਦੀ ਹਾਲਤ ਜ਼ਿਆਦਾ ਗੰਭੀਰ ਹੈ।
Previous Postਸਾਵਧਾਨ: ਹੁਣੇ ਹੁਣੇ ਪੰਜਾਬ ਦੇ ਇਸ ਜਿਲ੍ਹੇ ਚ ਕੱਲ੍ਹ ਤੱਕ ਲਗੀ ਇਸ ਚੀਜ ਤੇ ਪੂਰੀ ਤਰਾਂ ਸਖਤ ਪਾਬੰਦੀ
Next Postਪੰਜਾਬ ਚ ਬਿਜਲੀ ਕਟਾਂ ਬਾਰੇ ਆਈ ਵੱਡੀ ਖਬਰ- ਪਿੰਡ ਚ ਅਤੇ ਸ਼ਹਿਰਾਂ ਚ ਏਨੇ ਏਨੇ ਘੰਟੇ ਦੇ ਕੱਟ