ਆਈ ਤਾਜਾ ਵੱਡੀ ਖਬਰ
ਦੇਸ਼ ਅੰਦਰ ਕੋਈ ਨਾ ਕੋਈ ਅਜਿਹੀ ਖਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਵਿਚ ਡਰ ਪੈਦਾ ਕਰ ਦਿੰਦੀ ਹੈ। ਜਿੱਥੇ ਦੇਸ਼ ਅੰਦਰ ਕਰੋਨਾ ਅਤੇ ਵਾਪਰਨ ਵਾਲੇ ਹੋਰ ਬਹੁਤ ਸਾਰੇ ਹਾਦਸਿਆਂ ਨੇ ਲੋਕਾਂ ਵਿਚ ਦ-ਹਿ-ਸ਼-ਤ ਦਾ ਮਾਹੌਲ ਪੈਦਾ ਕੀਤਾ ਹੋਇਆ ਹੈ। ਉਥੇ ਹੀ ਬੱਚਿਆਂ ਨਾਲ ਹੋਣ ਵਾਲੀਆਂ ਘਟਨਾਵਾਂ ਨੂੰ ਲੈ ਕੇ ਵੀ ਲੋਕਾਂ ਵਿਚ ਡਰ ਵੇਖਿਆ ਜਾ ਰਿਹਾ ਹੈ। ਜਦੋਂ ਬੱਚੇ ਨਾਲ ਹੋਣ ਵਾਲੀਆਂ ਘਟਨਾਵਾਂ ਦਾ ਜ਼ਿਕਰ ਹੁੰਦਾ ਹੈ ਤਾਂ ਸਾਰੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਸਹਿਮ ਜਾਂਦੇ ਹਨ। ਹਰ ਘਰ ਵਿਚ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੀ ਪੂਰੀ ਸੁਰੱਖਿਆ ਦਾ ਇੰਤਜ਼ਾਮ ਕੀਤਾ ਹੈ। ਪਰ ਫਿਰ ਵੀ ਕਿਤੇ ਨਾ ਕਿਤੇ ਕੋਈ ਅਜਿਹਾ ਹਾਦਸਾ ਸਾਹਮਣੇ ਆ ਜਾਂਦਾ ਹੈ ਜੋ ਪੂਰੇ ਪਰਿਵਾਰ ਲਈ ਇੱਕ ਅਜਿਹਾ ਦਰਦ ਬਣ ਜਾਂਦਾ ਹੈ,ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
ਅੱਜ ਸਵੇਰੇ ਬੋਰਵੇਲ ਵਿਚ ਡਿਗੇ ਪੰਜ ਸਾਲਾਂ ਦੇ ਬੱਚੇ ਬਾਰੇ ਹੁਣ ਇਹ ਵੱਡੀ ਖਬਰ ਸਾਹਮਣੇ ਆਈ ਹੈ। ਅੱਜ ਸਵੇਰੇ ਆਗਰਾ ਤੋਂ ਇੱਕ ਅਜਿਹੀ ਖਬਰ ਸਾਹਮਣੇ ਆਈ ਸੀ ਕਿ ਜਿਸ ਨਾਲ ਸਭ ਲੋਕਾਂ ਨੂੰ ਮੁੜ ਕੇ ਫਤਹਿਵੀਰ ਦੀ ਯਾਦ ਆ ਗਈ। ਕਿਉਂਕਿ ਆਗਰਾ ਦੇ ਨਜ਼ਦੀਕ ਇੱਕ ਪਿੰਡ ਵਿੱਚ 3 ਸਾਲਾਂ ਦਾ ਬੱਚਾ ਘਰ ਦੇ ਬਾਹਰ ਖੇਡਦੇ ਸਮੇਂ ਬੋਰਵੈਲ ਵਿਚ ਡਿੱਗਿਆ ਸੀ ਜੋ 100 ਫੁਟ ਡੂੰਘਾ ਸੀ । ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਤੁਰੰਤ ਹੀ ਪਿੰਡ ਵਾਸੀਆਂ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਉਸ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਸਨ।
ਇਸ ਬੱਚੇ ਸ਼ਿਵਾ ਨੂੰ ਬਚਾਉਣ ਲਈ ਐਨ ਡੀ ਆਰ ਐਫ ਅਤੇ ਫੌਜ ਦੀ ਸਾਂਝੀ ਕੋਸ਼ਿਸ਼ ਸਦਕਾ ਬੱਚੇ ਨੂੰ ਬਾਹਰ ਕੱਢ ਲਿਆ ਗਿਆ। ਉਸ ਡੂੰਘੇ ਬੋਰਵੈੱਲ ਦੇ ਨਾਲ ਹੀ ਸੌ ਫੁੱਟ ਦੀ ਦੂਜੀ ਸੁਰੰਗ ਪੁੱਟ ਕੇ ਬੱਚੇ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਡਾਕਟਰਾਂ ਦੀ ਟੀਮ ਵੱਲੋਂ ਵੀ ਮੌਕੇ ਤੇ ਪਹੁੰਚ ਕੇ ਬੱਚੇ ਨੂੰ ਆਕਸੀਜ਼ਨ ਮੁਹਈਆ ਕਰਵਾ ਦਿੱਤੀ ਗਈ ਸੀ।
ਤੇ ਬੱਚੇ ਦੀ ਹਰ ਗਤੀਵਿਧੀ ਦਾ ਪਤਾ ਲਗਾਉਣ ਲਈ ਉਹ ਜਵਾਬ ਵੀ ਦੇ ਰਿਹਾ ਸੀ। ਇਹ ਘਟਨਾ ਅੱਜ ਸਵੇਰ 8:30 ਵਜੇ ਦੇ ਕਰੀਬ ਵਾਪਰੀ ਸੀ। ਉਸ ਤੋਂ ਬਾਅਦ ਹੀ ਬੱਚੇ ਦੇ ਪਰਿਵਾਰਕ ਮੈਂਬਰਾਂ ਨੂੰ ਇਸ ਘਟਨਾ ਦਾ ਪਤਾ ਲੱਗਣ ਤੇ ਪਿੰਡ ਵਾਸੀਆਂ ਵੱਲੋਂ ਮਿਲੇ ਸਹਿਯੋਗ ਨਾਲ ਪੁਲਿਸ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਗਈ ਸੀ। ਸਭ ਦੇ ਉਦਮਾਂ ਸਦਕਾ ਬੱਚਾ ਸਹੀ-ਸਲਾਮਤ ਡੂੰਘੇ ਬੋਰਵੈਲ ਵਿੱਚੋਂ ਬਾਹਰ ਕੱਢ ਲਿਆ ਗਿਆ ਹੈ।
Previous Postਵਾਇਰਲ ਹੋ ਰਹੀ ਇਸ ਤਸਵੀਰ ਦੇ ਪਿੱਛੇ ਦੀ ਅਸਲ ਕਹਾਣੀ ਆਈ ਸਾਹਮਣੇ
Next Postਹੁਣੇ ਹੁਣੇ ਦਿੱਲੀ ਏਅਰਪੋਰਟ ਤੋਂ ਆਈ ਵੱਡੀ ਮਾੜੀ ਖਬਰ ਬਚਾਅ ਕਾਰਜ ਜੋਰਾਂ ਤੇ ਜਾਰੀ