ਆਈ ਮਾੜੀ ਖਬਰ ਅੰਤਰਾਸ਼ਟਰੀ ਯਾਤਰਾ ਕਰਨ ਵਾਲਿਆਂ ਲਈ – ਹੁਣ ਇਸ ਦੇਸ਼ ਨੇ ਲਗਾਤੀ ਇਹ ਪਾਬੰਦੀ

ਆਈ ਤਾਜਾ ਵੱਡੀ ਖਬਰ

ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੇ ਜਿਥੇ ਭਾਰੀ ਹਾਹਾਕਾਰ ਮਚਾਈ ਸੀ,ਉਥੇ ਹੀ ਕਰੋਨਾ ਟੈਸਟ ਅਤੇ ਟੀਕਾਕਰਨ ਦੀ ਸਮਰੱਥਾ ਨੂੰ ਵਧਾ ਦਿੱਤੇ ਜਾਣ ਕਾਰਨ ਇਸ ਕਰੋਨਾ ਉਪਰ ਠੱਲ੍ਹ ਪਾਈ ਗਈ ਹੈ। ਭਾਰਤ ਵਿੱਚ ਜਿਥੇ ਕਰੋਨਾ ਕੇਸਾਂ ਵਿਚ ਪਿਛਲੇ ਕੁਝ ਮਹੀਨਿਆਂ ਤੋਂ ਲਗਾਤਾਰ ਕਮੀ ਦਰਜ ਕੀਤੀ ਜਾ ਰਹੀ ਹੈ। ਉਥੇ ਹੀ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਲਾਗੂ ਕੀਤੀਆ ਗਈਆ ਪਾਬੰਦੀਆਂ ਵਿੱਚ ਵੀ ਢਿੱਲ ਦਿੱਤੀ ਗਈ ਹੈ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਹਵਾਈ ਉਡਾਨਾਂ ਉਪਰ ਅਣਮਿਥੇ ਸਮੇਂ ਲਈ ਰੋਕ ਲਗਾ ਦਿੱਤੀ ਗਈ ਸੀ। ਜਿਸ ਕਾਰਨ ਬਹੁਤ ਸਾਰੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹੁਣ ਅੰਤਰਰਾਸ਼ਟਰੀ ਯਾਤਰਾ ਕਰਨ ਵਾਲੇ ਯਾਤਰੀਆਂ ਲਈ ਇਕ ਮਾੜੀ ਖਬਰ ਆਈ ਹੈ ਜਿੱਥੇ ਇਸ ਦੇਸ਼ ਵੱਲੋਂ ਪਾਬੰਦੀ ਲਗਾਈ ਗਈ ਹੈ। ਭਾਰਤ ਵਿੱਚ ਜਿੱਥੇ ਬਹੁਤ ਸਾਰੇ ਦੇਸ਼ਾਂ ਵੱਲੋਂ ਕਰੋਨਾ ਦੇ ਕੇਸਾਂ ਨੂੰ ਦੇਖਦੇ ਹੋਏ ਭਾਰਤ ਤੋਂ ਆਉਣ, ਜਾਣ ਵਾਲੀਆਂ ਉਡਾਨਾਂ ਉਪਰ ਰੋਕ ਲਗਾਈ ਸੀ ਉਹਨਾਂ ਵਿੱਚ ਸੰਯੁਕਤ ਅਰਬ ਅਮੀਰਾਤ ਵੀ ਸ਼ਾਮਲ ਹੈ। ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ ਭਾਰਤ ਤੋਂ ਆਉਣ ਜਾਣ ਵਾਲੀਆਂ ਉਡਾਣਾਂ ਉਪਰ ਲਗਾਈ ਗਈ ਪਾਬੰਦੀ ਨੂੰ 2 ਅਗਸਤ ਤੱਕ ਵਧਾ ਦਿੱਤਾ ਗਿਆ ਹੈ।

ਇਸ ਲਈ ਭਾਰਤ ਤੋਂ ਜਾਣ ਵਾਲੇ ਯਾਤਰੀਆਂ ਨੂੰ 2 ਅਗਸਤ ਤੱਕ ਇੰਤਜ਼ਾਰ ਕਰਨਾ ਪਵੇਗਾ। ਭਾਰਤ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਕੇਸਾਂ ਵਿਚ ਆਈ ਕਮੀ ਨੂੰ ਦੇਖਦੇ ਹੋਏ ਬਹੁਤ ਸਾਰੇ ਦੇਸ਼ਾਂ ਵੱਲੋਂ ਮੁੜ ਤੋਂ ਭਾਰਤ ਤੋਂ ਹਵਾਈ ਉਡਾਨਾਂ ਨੂੰ ਸ਼ੁਰੂ ਕਰ ਦਿੱਤਾ ਗਿਆ ਹੈ। ਭਾਰਤ ਵਿੱਚ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਆਖਿਆ ਜਾ ਰਿਹਾ ਹੈ ਉਥੇ ਹੀ ਕਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਵਾਸਤੇ ਪਹਿਲਾਂ ਹੀ ਸਾਵਧਾਨੀਆਂ ਵਰਤੀਆਂ ਜਾ ਰਹੀਆਂ ਹਨ।

ਅਗਰ ਆਉਣ ਵਾਲੇ ਕੁਝ ਦਿਨਾਂ ਵਿਚ ਕਰੋਨਾ ਕੇਸਾਂ ਵਿਚ ਹੋਰ ਕਮੀ ਆ ਜਾਂਦੀ ਹੈ ਤਾਂ ਜਿਨ੍ਹਾਂ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਗਈਆਂ ਹਨ ਉਹ ਵੀ ਖੋਲ੍ਹ ਦਿੱਤੀਆਂ ਜਾਣਗੀਆਂ। ਜਿੱਥੇ ਹੁਣ ਸੰਯੁਕਤ ਅਰਬ ਅਮੀਰਾਤ ਵੱਲੋਂ 2 ਅਗਸਤ ਤੱਕ ਲਈ ਪਾਬੰਦੀ ਨੂੰ ਵਧਾ ਦਿੱਤਾ ਗਿਆ ਹੈ ਉਥੇ ਹੀ ਯੂ ਏ ਈ ਦੀਆਂ ਅਥਾਰਟੀਜ਼ ਤੇ ਇਹ ਨਿਰਭਰ ਕਰਦਾ ਹੈ ਕਿ ਇਸ ਪਾਬੰਦੀ ਨੂੰ ਅੱਗੇ ਵਧਾਇਆ ਜਾਵੇਗਾ ਜਾਂ ਨਹੀਂ। ਭਾਰਤ ਵਿੱਚ ਡੈਲਟਾ ਵੈਰੀਐਂਟ ਦੇ ਖ਼ਤਰੇ ਨੂੰ ਦੇਖਦੇ ਹੋਏ ਇਸ ਪਾਬੰਦੀ ਨੂੰ ਵਧਾਇਆ ਗਿਆ ਹੈ। ਇਸ ਲਈ ਬਹੁਤ ਸਾਰੇ ਦੇਸ਼ਾਂ ਵੱਲੋਂ ਅਜੇ ਪਾਬੰਦੀ ਲਾਗੂ ਕੀਤੀ ਗਈ ਹੈ।