ਆਈ ਤਾਜ਼ਾ ਵੱਡੀ ਖਬਰ
ਪੰਜਾਬ ਦੀ ਸਿਆਸਤ ਵਿਚ ਅੱਜ ਉਸ ਸਮੇਂ ਹਲਚਲ ਮਚ ਗਈ ਜਦੋਂ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿਤਾ ਗਿਆ। ਅੱਜ ਸਵੇਰ ਤੋਂ ਹੀ ਕਾਂਗਰਸੀ ਵਿਧਾਇਕਾਂ ਦੇ ਨਾਲ ਉਨ੍ਹਾਂ ਵੱਲੋਂ ਕਈ ਵਾਰ ਮੀਟਿੰਗ ਕੀਤੀ ਗਈ ਅਤੇ ਸਾਰਿਆ ਨਾਲ ਵਿਚਾਰ-ਚਰਚਾ ਕਰਨ ਤੋਂ ਬਾਅਦ ਹੀ ਉਨ੍ਹਾਂ ਵੱਲੋਂ ਇਹ ਫੈਸਲਾ ਲਿਆ ਗਿਆ ਸੀ। ਅੱਜ ਸਾਰੇ ਲੋਕ ਉਸ ਸਮੇਂ ਹੈ-ਰਾ-ਨ ਰਹਿ ਗਏ ਜਦੋਂ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਵੱਲੋਂ ਸੋਸ਼ਲ ਮੀਡੀਆ ਉਪਰ ਟਵੀਟ ਕੀਤਾ ਗਿਆ ਸੀ ਕਿ ਉਨ੍ਹਾਂ ਦੇ ਪਿਤਾ ਜੀ ਵੱਲੋਂ ਅੱਜ ਆਪਣੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਜਾ ਰਿਹਾ ਹੈ।
ਜਿਸ ਤੋਂ ਬਾਅਦ ਉਹ ਆਪਣੀ ਜਿੰਦਗੀ ਦੀ ਨਵੀ ਸ਼ੁਰੂਆਤ ਕਰਨਗੇ। ਹੁਣ ਅਸਤੀਫੇ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੱਤਰਕਾਰਾਂ ਨਾਲ ਕੁਝ ਗੱਲਾਂ ਦਾ ਖ਼ੁਲਾਸਾ ਕੀਤਾ ਗਿਆ ਹੈ। ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਿੱਥੇ ਅੱਜ ਵਿਧਾਨ ਸਭਾ ਵਿੱਚ ਜਾ ਕੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਗਿਆ ਹੈ। ਇਸ ਮੌਕੇ ਉਪਰ ਸੰਸਦ ਮੈਂਬਰ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਪ੍ਰਨੀਤ ਕੌਰ ਵੀ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣਾ ਅਸਤੀਫਾ ਸੌਂਪਣ ਤੋਂ ਬਾਅਦ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ ਗਿਆ।
ਜਿੱਥੇ ਉਨ੍ਹਾ ਹਾਈਕਮਾਨ ਨੂੰ ਲੈ ਕੇ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਕਈ ਵਾਰ ਦਿੱਲੀ ਬੁਲਾਇਆ ਗਿਆ ਹੈ ਅਤੇ ਦੋ ਮੀਟਿੰਗਾਂ ਵੀ ਹੋ ਚੁੱਕੀਆਂ ਹਨ। ਜਿੱਥੇ ਹਾਈਕਮਾਨ ਵੱਲੋਂ ਉਨ੍ਹਾਂ ਨੂੰ ਬਾਰ ਬਾਰ ਬੁਲਾਇਆ ਜਾ ਰਿਹਾ ਸੀ ਉਥੇ ਹੀ ਉਨ੍ਹਾਂ ਨੂੰ ਬਾਰ-ਬਾਰ ਬਣਾਉਣਾ, ਜਿਸ ਨਾਲ ਉਹ ਆਪਣੇ ਆਪ ਨੂੰ ਬੇਇੱਜ਼ਤ ਮਹਿਸੂਸ ਕਰ ਰਹੇ ਸਨ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਮੁੱਖ ਮੰਤਰੀ ਦੇ ਅਹੁਦੇ ਨੂੰ ਛੱਡਣ ਦਾ ਫੈਸਲਾ ਕੀਤਾ ਗਿਆ। ਉਥੇ ਹੀ ਇਹ ਵੀ ਖੁਲਾਸਾ ਕੀਤਾ ਹੈ ਕਿ ਹਾਈਕਮਾਂਡ ਜਿਸ ਵੀ ਵਿਅਕਤੀ ਉਪਰ ਭਰੋਸਾ ਕਰਦਾ ਹੈ।
ਉਸ ਨੂੰ ਪੰਜਾਬ ਦਾ ਮੁਖ ਮੰਤਰੀ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਂਗਰਸ ਦੇ ਨਾਲ਼ ਸਨ ਅਤੇ ਹਮੇਸ਼ਾ ਕਾਂਗਰਸ ਦੇ ਨਾਲ ਹੀ ਰਹਿਣਗੇ, ਤੇ ਆਪਣੇ ਬਾਕੀ ਸਮਰਥਕਾਂ ਨਾਲ਼ ਵਿਚਾਰ ਚਰਚਾ ਕਰਨ ਤੋਂ ਬਾਅਦ ਹੀ ਉਹ ਅਗਲਾ ਫੈਸਲਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਬਾਰ ਬਾਰ ਉਨ੍ਹਾਂ ਨੂੰ ਜ਼ਲੀਲ ਹੋਣਾ ਸਹੀ ਨਹੀਂ ਲੱਗ ਰਿਹਾ ਸੀ ਇਸ ਲਈ ਕਿ ਉਨ੍ਹਾਂ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ।
Previous Postਪੰਜਾਬ ਚ ਕੌਣ ਹੋਵੇਗਾ ਮੁੱਖ ਮੰਤਰੀ ਬਾਰੇ ਆਈ ਇਹ ਤਾਜਾ ਵੱਡੀ ਖਬਰ
Next Postਹੁਣੇ ਹੁਣੇ ਹੋ ਗਈ ਓਹੀ ਗਲ੍ਹ ਜੋ ਸੋਚ ਰਹੇ ਸੀ ਕੈਪਟਨ ਬਾਰੇ ਆ ਗਈ ਇਹ ਵੱਡੀ ਤਾਜਾ ਖਬਰ